ETV Bharat / state

Kotkapura Goli Kand: ਹੁਣ 6 ਅਪ੍ਰੈਲ ਤੱਕ ਲੋਕ ਸਾਂਝੀ ਕਰ ਸਕਣਗੇ ਕੇਸ ਸੰਬੰਧੀ ਜਾਣਕਾਰੀ, ਏਡੀਜੀਪੀ ਨੇ ਕੀਤੀ ਪੁਸ਼ਟੀ

ਰਾਮਨੌਵੀਂ ਦੀ ਛੁੱਟੀ ਹੋਣ ਕਾਰਨ ਲੰਘੇ ਵੀਰਵਾਰ ਨੂੰ ਲੋਕ ਕੋਟਕਪੂਰਾ ਗੋਲੀਕਾਂਡ ਦੀ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਸਕੇ ਸਨ। ਪੁਲਿਸ ਨੇ ਹੁਣ ਇਸ ਲਈ 6 ਅਪ੍ਰੈਲ ਦਾ ਦਿਨ ਤੈਅ ਕੀਤਾ ਹੈ।

Regarding the Kotkapura shootout, people told SIT on Thursday. can share information
Kotkapura Goli Kand : ਹੁਣ 6 ਅਪ੍ਰੈਲ ਤੱਕ ਲੋਕ ਸਾਂਝੀ ਕਰ ਸਕਣਗੇ ਕੇਸ ਸੰਬੰਧੀ ਜਾਣਕਾਰੀ, ਏਡੀਜੀਪੀ ਨੇ ਕੀਤੀ ਪੁਸ਼ਟੀ
author img

By

Published : Apr 3, 2023, 4:56 PM IST

ਚੰਡੀਗੜ੍ਹ: ਲੰਘੀ 30 ਮਾਰਚ ਨੂੰ ਦਿਨ ਵੀਰਵਾਰ ਨੂੰ ਮੌਕੇ ਗਜ਼ਟਿਡ ਛੁੱਟੀ ਹੋਣ ਦੇ ਮੱਦੇਨਜ਼ਰ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਏ.ਡੀ.ਜੀ.ਪੀ. ਐਲ.ਕੇ. ਯਾਦਵ ਨੇ ਕਿਹਾ ਕਿਹਾ ਹੈ ਕਿ ਆਮ ਲੋਕ ਇਸ ਕੇਸ ਸਬੰਧੀ ਕੋਈ ਵੀ ਜਾਣਕਾਰੀ ਆਉਣ ਵਾਲੇ ਵੀਰਵਾਰ ਯਾਨੀ ਕਿ 6 ਅਪ੍ਰੈਲ 2023 ਨੂੰ ਉਹਨਾਂ ਨਾਲ ਸਾਂਝੀ ਕਰ ਸਕਦੇ ਹਨ। ਲੋਕ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਏ.ਡੀ.ਜੀ.ਪੀ. ਐਲ.ਕੇ. ਯਾਦਵ ਦੇ ਦਫ਼ਤਰ 6ਵੀਂ ਮੰਜ਼ਿਲ, ਪੰਜਾਬ ਪੁਲਿਸ ਹੈੱਡਕੁਆਰਟਰ, ਸੈਕਟਰ 9-ਸੀ ਵਿਖੇ ਜਾ ਕੇ ਮਿਲ ਸਕਦੇ ਹਨ।

ਨੰਬਰ ਤੇ ਮੇਲ ਕੀਤੀ ਗਈ ਹੈ ਜਾਰੀ : ਜ਼ਿਕਰਯੋਗ ਹੈ ਕਿ 14 ਅਕਤੂਬਰ, 2015 ਨੂੰ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਅੰਤਿਮ ਪੜਾਅ 'ਤੇ ਪਹੁੰਚ ਗਈ ਹੈ। ਏ.ਡੀ.ਜੀ.ਪੀ. ਨੇ ਕਿਹਾ ਕਿ ਲੋਕ ਇਸ ਸਬੰਧੀ ਵਟਸਐਪ ਨੰਬਰ 9875983237 'ਤੇ ਮੈਸੇਜ ਭੇਜ ਕੇ ਜਾਂ ਆਈ.ਡੀ. newsit2021kotkapuracase@gmail.com 'ਤੇ ਈਮੇਲ ਕਰਕੇ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਇਸ ਪੜਾਅ 'ਤੇ ਕਿਸੇ ਵੀ ਜ਼ਿੰਮੇਵਾਰ ਵਿਅਕਤੀ ਵੱਲੋਂ ਦਿੱਤੀ ਕੋਈ ਵੀ ਇਨਪੁਟ/ਜਾਣਕਾਰੀ ਐਸ.ਆਈ.ਟੀ. ਲਈ ਜਾਂਚ ਦੀ ਇਸ ਕਾਨੂੰਨੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਿੱਚ ਬਹੁਤ ਲਾਹੇਵੰਦ ਸਾਬਤ ਹੋ ਸਕਦੀ ਹੈ।

ਇਹ ਵੀ ਪੜ੍ਹੋ : ਜਲਾਲਾਬਾਦ ਤੋਂ ਫਿਰੋਜ਼ਪੁਰ ਮੁੱਖ ਮਾਰਗ 'ਤੇ ਵਾਪਰਿਆ ਵੱਡਾ ਹਾਦਸਾ, 9 ਅਧਿਆਪਕਾਂ ਸਣੇ ਡਰਾਈਵਰ ਵੀ ਜ਼ਖਮੀ

ਏ.ਡੀ.ਜੀ.ਪੀ. ਨੂੰ ਸੌਂਪੀ ਇਸ ਜਿੰਮੇਵਾਰੀ ਨੂੰ ਨਿਭਾਉਣ ਵਿੱਚ ਐਸ.ਆਈ.ਟੀ. ਦਾ ਸਹਿਯੋਗ ਕਰਨ ਲਈ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਨਾਲ ਜੁੜੀ ਜਾਂਚ ਦੀ ਕਾਨੂੰਨੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਪੰਜਾਬ ਦੇ ਹਰੇਕ ਵਿਅਕਤੀ ਵੱਲੋਂ ਦਿੱਤੀ ਕੋਈ ਵੀ ਜਾਣਕਾਰੀ ਲਾਹੇਵੰਦ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਨਿਰਦੇਸ਼ਾਂ 'ਤੇ ਸੂਬਾ ਸਰਕਾਰ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਲਈ ਏ.ਡੀ.ਜੀ.ਪੀ. ਐਲ.ਕੇ. ਯਾਦਵ, ਆਈ.ਜੀ. ਰਾਕੇਸ਼ ਅਗਰਵਾਲ ਅਤੇ ਐੱਸ.ਐੱਸ.ਪੀ. ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਸੀ। ਵਿਸ਼ੇਸ਼ ਜਾਂਚ ਟੀਮ ਵੱਲੋਂ 24 ਫਰਵਰੀ, 2023 ਨੂੰ ਅਦਾਲਤ ਵਿੱਚ ਆਪਣਾ ਪਹਿਲਾ ਚਲਾਨ ਪੇਸ਼ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਕੋਟਕਪੁਰਾ ਗੋਲੀ ਕਾਂਡ ਅਤੇ ਬੇਅਦਬੀ ਦਾ ਮੁੱਦਾ ਬੜੇ ਲੰਮੇਂ ਸਮੇਂ ਤੋਂ ਪੰਥਕ ਅਤੇ ਧਾਰਮਿਕ ਮੁੱਦਾ ਹੋਣ ਦੇ ਨਾਲ-ਨਾਲ ਸਿਆਸਤ ਦਾ ਵੀ ਭਖਦਾ ਮੁੱਦਾ ਰਿਹਾ ਹੈ। ਇਸ ਮੁੱਦੇ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਐੱਸਆਈਟੀ ਨੇ ਚੰਡੀਗੜ੍ਹ ਵਿਖੇ ਲਗਭਗ ਤਿੰਨ ਘੰਟਿਆਂ ਤੱਕ ਪੁੱਛਗਿੱਛ ਕੀਤੀ ਸੀ। ਪੁੱਛਗਿੱਛ ਮਗਰੋਂ ਸੁਖਬੀਰ ਸਿੰਘ ਬਾਦਲ ਮੀਡੀਆ ਨਾਲ ਬਿਨ੍ਹਾਂ ਕੋਈ ਰਾਬਤਾ ਕੀਤੇ ਨਿਕਲ ਗਏ ਸਨ।

(ਪ੍ਰੈੱਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.