ETV Bharat / state

ਸਰਕਾਰ ਵੱਲੋਂ ਲਾਅ ਅਫਸਰਾਂ ਦੀ ਭਰਤੀ 'ਚ ਅਨੁਸੂਚਿਤ ਜਾਤੀਆਂ ਲਈ ਰਾਖਵਾਂਕਰਨ ਕੀਤਾ: ਹਰਪਾਲ ਸਿੰਘ ਚੀਮਾ

ਲਾਅ ਅਫਸਰਾਂ ਲਈ ਜਾਰੀ ਇਸ਼ਤਿਹਾਰ ਵਿੱਚ 178 ਜਨਰਲ ਅਤੇ 58 ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਕੀਤੀਆਂ। ਹਰਪਾਲ ਚੀਮਾ ਨੇ ਵਿਧਾਨ ਸਭਾ ਵਿੱਚ ਧਿਆਨ ਦਿਵਾਊ ਮਤੇ ਦੇ ਜਵਾਬ ਦੌਰਾਨ ਅੱਜ ਦੇ ਦਿਨ ਨੂੰ ਇਤਿਹਾਸਕ ਦੱਸਿਆ।

recruitment of law officers
recruitment of law officers
author img

By ETV Bharat Punjabi Team

Published : Nov 29, 2023, 9:35 PM IST

ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਵਿੱਚ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ ਦੀ ਭਰਤੀ ਲਈ ਜਾਰੀ ਇਸ਼ਤਿਹਾਰ ਵਿੱਚ ਪਹਿਲੀ ਵਾਰੀ 58 ਅਸਾਮੀਆਂ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਰੱਖੀਆਂ ਗਈਆਂ ਹਨ ਅਤੇ 178 ਅਸਾਮੀਆਂ ਜਨਰਲ ਕੈਟਗਰੀ ਲਈ ਹਨ।

ਭਗਵੰਤ ਸਿੰਘ ਮਾਨ ਦੀ ਸੋਚ ਨੂੰ ਸਲਾਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜਿੰਨ੍ਹਾ ਕੋਲ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੀ ਹੈ, ਤਰਫੋਂ ਨਵਾਂ ਸ਼ਹਿਰ ਦੇ ਵਿਧਾਇਕ ਵੱਲੋਂ ਲਿਆਂਦੇ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ ਭਗਵੰਤ ਸਿੰਘ ਮਾਨ ਦੀ ਸੋਚ ਨੂੰ ਮੈਂ ਸਲਾਮ ਕਰਦੇ ਹਨ, ਜਿਨ੍ਹਾਂ ਦੀ ਅਗਵਾਈ ਹੇਠ ਇਹ ਅਸਾਮੀਆਂ ਕੁਝ ਦੇਰ ਪਹਿਲਾਂ ਵੀ ਕੱਢੀਆਂ ਗਈਆਂ ਸਨ, ਪਰ ਕੁਝ ਤਕਨੀਕੀ ਕਾਰਨਾਂ ਕਰਕੇ ਇਸ ਬਾਰੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਰਿਟ ਪਟੀਸ਼ਨ ਦਾਖਿਲ ਹੋ ਗਈ।

  • ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ ਦੀ ਭਰਤੀ ਲਈ ਜਾਰੀ ਇਸ਼ਤਿਹਾਰ ਵਿੱਚ ਪਹਿਲੀ ਵਾਰੀ 58 ਅਸਾਮੀਆਂ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਰੱਖੀਆਂ ਗਈਆਂ ਹਨ ਅਤੇ 178 ਅਸਾਮੀਆਂ ਜਨਰਲ ਕੈਟਗਰੀ ਲਈ ਹਨ। pic.twitter.com/DGKf4knQbA

    — Government of Punjab (@PunjabGovtIndia) November 29, 2023 " class="align-text-top noRightClick twitterSection" data=" ">

ਉਨ੍ਹਾਂ ਕਿਹਾ ਕਿ ਹੁਣ ਦੁਬਾਰਾ ਸਾਰੀਆਂ ਅਸਾਮੀਆਂ ਦੀ ਭਰਤੀ ਲਈ 23 ਨਵੰਬਰ 2023 ਨੂੰ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਕੁੱਲ 58 ਅਸਾਮੀਆਂ ਵਿੱਚ 12 ਐਡੀਸ਼ਨਲ ਐਡਵੇਕੇਟ ਜਨਰਲ, 5 ਸੀਨੀਅਰ ਡਿਪਟੀ ਐਡਵੋਕੇਟ ਜਨਰਲ, 16 ਡਿਪਟੀ ਐਡਵੋਕੇਟ ਜਨਰਲ, 23 ਅਸਿਸਟੈਂਟ ਐਡਵੋਕੇਟ ਜਨਰਲ ਅਤੇ 2 ਐਡਵੋਕੇਟ ਆਨ ਰਿਕਾਰਡ ਦੀਆਂ ਅਸਾਮੀਆਂ ਸ਼ਾਮਿਲ ਹਨ।

ਵਿਰੋਧੀ ਘੇਰੇ: ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕਈ ਵਾਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਨੇ ਰਾਜ ਕੀਤਾ, ਪਰ ਸੂਬੇ ਵਿੱਚ 34 ਫੀਸਦੀ ਆਬਾਦੀ ਅਨੁਸੂਚਿਤ ਜਾਤੀ ਦੇ ਲੋਕਾਂ ਦੀ ਹੋਣ ਦੇ ਬਾਵਜੂਦ ਕਿਸੇ ਵੀ ਸਰਕਾਰ ਨੇ ਲਾਅ ਅਫਸਰਾਂ ਦੀ ਨਿਯੁਕਤੀ ਵੇਲੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਕੀਲਾਂ ਲਈ ਰਾਖਵਾਂਕਰਨ ਨਹੀਂ ਕੀਤਾ।

ਉਨ੍ਹਾਂ ਕਿਹਾ, “ਜਦੋਂ ਮੈਂ ਪਹਿਲੀ ਵਾਰ ਵਿਧਾਨ ਸਭਾ ਵਿੱਚ ਚੁਣ ਕੇ ਆਇਆ ਸੀ, ਤਾਂ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ ਪਹਿਲਾ ਬਿੱਲ ਐਡਵੋਕੇਟ ਜਨਰਲ ਦੀ ਅਪਾਇੰਟਮੈਂਟ ਬਾਰੇ ਲੈ ਕੇ ਆਏ ਸਨ ਅਤੇ ਮੈਂ ਪਹਿਲਾ ਪ੍ਰਸ਼ਨ ਮੈਂ ਇਸ ਮੁਕੱਦਸ ਹਾਊਸ ਵਿੱਚ ਇਨ੍ਹਾਂ ਅਸਾਮੀਆਂ ਦੀ ਰਿਜਰਵੇਸ਼ ਬਾਰੇ ਚੁੱਕਿਆ ਸੀ। ਪਰ, ਉਸ ਸਮੇਂ ਕਾਂਗਰਸ ਦੀ ਸਰਕਾਰ ਸੀ, ਜੋ ਮੈਂ ਸਮਝਦਾ ਸਦੀਆਂ ਤੋਂ ਦਲਿਤਾਂ ਦੇ ਨਾਂਅ ‘ਤੇ ਵੋਟਾਂ ਲੈ ਕੇ ਧੋਖਾ ਕਰਦੀ ਰਹੀ ਹੈ।“

ਪਹਿਲ ਵਾਰ ਅਜਿਹਾ ਹੋਇਆ: ਵਿੱਤ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸ ਨੇ ਪਹਿਲ ਵਾਰ ਪੰਜਾਬ ਦੇ ਉਨ੍ਹਾਂ ਗਰੀਬ ਲੋਕਾਂ ਦੇ ਬੱਚਿਆਂ ਨੂੰ, ਜਿਹੜੇ ਦਿਹਾੜੀ ਕਰਕੇ ਤੇ ਬੜੀ ਮਿਹਨਤ ਮੁਸ਼ੱਕਤ ਕਰਕੇ ਆਪਣੇ ਬੱਚਿਆਂ ਨੂੰ ਵਕੀਲ ਬਣਾਉਂਦੇ ਹਨ ਆਪਣੇ ਬੱਚਿਆਂ ਨੂੰ ਹਾਇਰ ਐਜੂਕੇਸ਼ਨ ਦਿਵਾਉਂਦੇ ਹਨ, ਲਈ ਰਾਖਵਾਂਕਰਨ ਲੈ ਕੇ ਆਈ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨਾਂ ਦੇ ਅੰਦਰ-ਅੰਦਰ ਇਹ ਪੋਸਟਾਂ ਭਰ ਲਈਆਂ ਜਾਣਗੀਆਂ ਅਤੇ ਇਹ ਐਡਵੋਕੇਟ ਹਾਈਕੋਰਟ ਵਿੱਚ ਆਪਣੀ ਡਿਊਟੀ ਨਿਭਾਉਣਗੇ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਦਲਿਤ ਭਾਈਚਾਰੇ ਲਈ ਅੱਜ ਇਤਿਹਾਸਕ ਦਿਨ ਹੈ ਅਤੇ ਉਹ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਨਾ ਚਾਹੁੰਦੇ ਹਨ, ਉਥੇ ਹੀ ਇਹ ਧਿਆਨ ਦਿਵਾਊ ਮਤਾ ਲਿਆਉਣ ਲਈ ਮੈਂਬਰ ਸਾਹਿਬ ਦਾ ਵੀ ਧੰਨਵਾਦ ਕਰਨਾ ਚਾਹੁੰਦੇ ਹਨ। (ਪ੍ਰੈਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.