ਚੰਡੀਗੜ੍ਹ: ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਕੈਬਨਿਟ ਮੰਤਰੀਆਂ ਦੇ ਵਿਭਾਗਾਂ ਵਿੱਚ ਵੱਡਾ ਫੇਰਬਦਲ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰਬਦਲ ਕਰਦੇ ਹੋਏ ਕੈਬਨਿਟ ਮੰਤਰੀਆਂ ਨੂੰ ਵਿਸ਼ੇਸ਼ ਵਿਭਾਗ ਸੌਂਪੇ ਹਨ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀ ਵਾਰ ਆਪਣੇ ਕੈਬਨਿਟ ਮੰਤਰੀਆਂ ਦੇ ਵਿਭਾਗਾਂ ਦਾ ਫੇਰਬਦਲ ਕੀਤਾ ਹੈ। ਜਦਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀਆਂ ਵਿੱਚ ਜਰੂਰ ਫੇਰਬਦਲ ਕੀਤਾ ਗਿਆ ਸੀ।
ਇਹ ਵੀ ਪੜੋ: Liquor Available From Shops : ਪਿਅੱਕੜਾਂ ਦੀਆਂ ਲੱਗਣਗੀਆਂ ਮੌਜਾਂ, ਸਰਕਾਰ ਖੋਲ੍ਹ ਰਹੀ ਦਾਰੂ ਦੀਆਂ ਦੁਕਾਨਾਂ
ਭਗਵੰਤ ਮਾਨ ਸਮੇਤ 6 ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ: ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸੀਐਮ ਸਮੇਤ 6 ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਗਿਆ ਹੈ। ਦੱਸ ਧਈਏ ਕਿ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੋਂ ਲਿਆ ਪ੍ਰਸ਼ਾਸਨਿਕ ਸੁਧਾਰ ਵਿਭਾਗ, ਮੰਤਰੀ ਅਮਨ ਅਰੋੜਾ ਨੂੰ ਦੇ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਕੈਬਨਿਟ ਮੰਤਰੀ ਅਮਨ ਅਰੋੜਾ ਤੋਂ ਲੈ ਕੇ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਨੂੰ ਦੇ ਦਿੱਤਾ ਗਿਆ ਹੈ। ਉਥੇ ਹੀ ਅਨਮੋਲ ਗਗਨ ਮਾਨ ਦੀਆਂ ਸ਼ਿਕਾਇਤਾਂ ਨੂੰ ਦੂਰ ਕਰਨ ਦਾ ਕੰਮ ਹੁਣ ਅਮਨ ਅਰੋੜਾ ਨੂੰ ਸੌਂਪਿਆ ਗਿਆ। ਚੇਤਨ ਸਿੰਘ ਜੋੜ ਮਾਜਰਾ ਤੋਂ ਫੂਡ ਐਂਡ ਪ੍ਰੋਸੈਸਿੰਗ ਵਿਭਾਗ ਲੈ ਕੇ ਇਹ ਵਿਭਾਗ ਲਾਲਜੀਤ ਸਿੰਘ ਭੁੱਲਰ ਨੂੰ ਦੇ ਦਿੱਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਕੋਲ ਇਹ ਵਿਭਾਗ: ਫੇਰਬਦਲ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਕੋਲ ਹੁਣ ਗ੍ਰਹਿ ਮੰਤਰਾਲਾ, ਵਿਜੀਲੈਂਸ, ਸਹਿਕਾਰਤਾ, ਉਦਯੋਗ ਅਤੇ ਵਣਜ, ਜੇਲ੍ਹਾਂ, ਆਮ ਪ੍ਰਸ਼ਾਸਨ, ਕਾਨੂੰਨੀ ਮਾਮਲੇ, ਸ਼ਹਿਰੀ ਹਵਾਬਾਜ਼ੀ ਅਤੇ ਸ਼ਹਿਰੀ ਵਿਕਾਸ ਵਿਭਾਗ ਹਨ।
ਕੈਬਨਿਟ ਮੰਤਰੀ ਅਮਰ ਅਰੋੜਾ ਕੋਲ ਇਹ ਵਿਭਾਗ: ਜੇਕਰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਗੱਲ ਕੀਤੀ ਜਾਵੇ ਤਾਂ ਉਸ ਕੋਲ ਨਵੇਂ ਊਰਜਾ ਸਰੋਤ, ਗਵਰਨੈਂਸ ਸੁਧਾਰ ਰੁਜ਼ਗਾਰ ਜਨਰੇਸ਼ਨ, ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਹੈ।
ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਕੋਲ ਇਹ ਵਿਭਾਗ: ਤਬਦੀਲੀ ਤੋਂ ਬਾਅਦ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਕੋਲ ਜਲ ਸਰੋਤ, ਖਾਣਾਂ, ਵਿਗਿਆਨ ਅਤੇ ਟੈਕਨਾਲੋਜੀ, ਵਾਤਾਵਰਣ, ਖੇਡਾਂ ਅਤੇ ਯੁਵਕ ਮਾਮਲੇ ਹੈ।
ਕੈਬਨਿਟ ਮੰਤਰੀ ਲਾਲਜੀਤ ਭੁੱਲਰ ਕੋਲ ਇਹ ਵਿਭਾਗ: ਪੰਜਾਬ ਸਰਕਾਰ ਵੱਲੋਂ ਕੀਤੇ ਗਏ ਫੇਰਬਦਲ ਤੋਂ ਬਾਅਦ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਕੋਲ ਟਰਾਂਸਪੋਰਟ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਸੌਂਪਿਆ ਗਿਆ ਹੈ।
ਚੇਤਨ ਸਿੰਘ ਜੌੜਾਮਾਜਰਾ ਕੋਲ ਇਹ ਵਿਭਾਗ: ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਕੋਲ ਰੱਖਿਆ ਸੇਵਾ ਭਲਾਈ, ਸੁਤੰਤਰਤਾ ਸੈਨਾਨੀ, ਬਾਗਬਾਨੀ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਹਨ।
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਸੌਂਪੇ ਇਹ ਵਿਭਾਗ: ਜੇਕਰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਕੋਲ ਸੈਰ-ਸਪਾਟਾ ਤੇ ਸੱਭਿਆਚਾਰ, ਨਿਵੇਸ਼ ਪ੍ਰਮੋਸ਼ਨ, ਕਿਰਤ ਤੇ ਪ੍ਰਾਹੁਣਚਾਰੀ ਵਿਭਾਗ ਹੋਣਗੇ।
ਇਹ ਵੀ ਪੜੋ: G20 meeting in Amritsar: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਮਾਮਲੇ ਵਿੱਚ ਸੀਐੱਮ ਮਾਨ ਦਾ ਵੱਡਾ ਬਿਆਨ