ਚੰਡੀਗੜ੍ਹ :ਪੰਜਾਬ ਵਿੱਚ ਦੋ ਅਗਸਤ ਤੋਂ ਸਾਰੀਆਂ ਜਮਾਤਾਂ ਦੇ ਲਈ ਸਕੂਲ ਖੋਲ੍ਹ ਦਿੱਤੇ ਜਾਣਗੇ। ਸਰਕਾਰ ਨੇ ਇਸ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਦੌਰਾਨ ਕੋਵਿਡ ਨਿਯਮਾਂ ਦੀ ਸਹੀ ਤਰੀਕੇ ਦੇ ਨਾਲ ਪਾਲਣਾ ਹੋਵੇ ਇਹ ਸੁਨਿਸ਼ਚਿਤ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਪੰਜਾਬ 'ਚ 10 ਅਗਸਤ ਤਕ ਜਾਰੀ ਰਹਿਣਗੀਆਂ ਪਾਬੰਦੀਆਂ, ਸਕੂਲ ਖੋਲ੍ਹਣ ਨੂੰ ਇਜਾਜ਼ਤ ਪੰਜਾਬ ਵਿੱਚ ਕੋਰੋਨਾ ਵਾਈਰਸ ਦਿਨ ਪ੍ਰਤੀ ਦਿਨ ਆਪਣੀ ਰਫ਼ਤਾਰ ਘੱਟ ਕਰ ਰਿਹਾ ਹੈ। ਇੰਨਾ ਹੀ ਨਹੀਂ ਹੁਣ ਪੰਜਾਬ ਦੇ ਲਗਪਗ ਸਾਰੇ ਜ਼ਿਲ੍ਹਿਆਂ ਵਿੱਚ ਮਮੂਲੀ ਕੋਰੋਨਾ ਕੇਸ ਸਾਹਮਣੇ ਆ ਰਹੇ ਹਨ ਅਤੇ ਸਰਕਾਰ ਵੱਲੋਂ ਕੋਰੋਨਾ ਸਖ਼ਤੀ ਤੇ ਥੋੜ੍ਹੀ ਢਿੱਲ ਦਿੱਤੀ ਗਈ ਹੈ। ਇਸ ਵਿੱਚ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕੈਪਟਨ ਸਰਕਾਰ ਨੇ ਕੋਰੋਨਾ ਸਬੰਧੀ ਜਾਰੀ ਕੀਤੀ ਗਈ ਪਾਬੰਦੀਆਂ ਨੂੰ 10 ਅਗਸਤ ਤਕ ਵਧਾ ਦਿੱਤਾ ਗਿਆ ਹੈ। ਇਸੇ ਦੇ ਨਾਲ ਸਕੂਲਾਂ ਨੂੰ ਵੱਡੀ ਰਾਹਤ ਦਿੱਤੀ ਹੈ।ਹੁਣ ਪੰਜਾਬ ਦੇ ਸਾਰੇ ਸਕੂਲ 2 ਅਗਸਤ ਤੋਂ ਖੋਲ੍ਹੇ ਜਾ ਸਕਦੇ ਹਨ। ਹਾਲਾਂਕਿ ਇਸ ਦੌਰਾਨ ਕੋਰੋਨਾ ਵੈਕਸੀਨ ਦੇ ਨਾਲ ਨਾਲ ਬਾਕੀ ਗਾਈਡ ਲਾਇਨਜ਼ ਦੀ ਪਾਲਣਾ ਕਰਨਾ ਜ਼ਰੂਰੀ ਹੋਵੇਗਾ। ਪੰਜਾਬ ਦੇ ਜ਼ਿਲ੍ਹਿਆਂ ਵਿੱਚ ਕੋਰੋਨਾ ਹਾਲਾਤ ਨੂੰ ਵੇਖਦੇ ਹੋਏ ਸਰਕਾਰ ਨੇ ਸਖ਼ਤ ਆਦੇਸ਼ ਦਿੱਤੇ ਹਨ ਕਿ ਜ਼ਿਲ੍ਹਾ ਪ੍ਰਸ਼ਾਸਨ ਆਪਣੇ ਹਿਸਾਬ ਤੋਂ ਕੋਰੋਨਾ ਗਾਈਡ ਲਾਇਨਜ਼ ਦੀਦੀ ਸਖ਼ਤੀ ਨਾਲ ਪਾਲਣਾ ਕਰਵਾ ਸਕਦਾ ਹੈ। ਫਿਲਹਾਲ ਪੰਜਾਬ ਦੀ ਮੌਜੂਦਾ ਸਥਿਤੀ ਕਾਬੂ ਵਿਚ ਹੈ ਪਰ ਪ੍ਰਸ਼ਾਸਨ ਵੱਲੋਂ ਲਾਪ੍ਰਵਾਹੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦੇ ਆਦੇਸ਼ ਵੀ ਦਿੱਤੇ ਗਏ ਹਨ।
26 ਜੁਲਾਈ ਤੋਂ ਪੰਜਾਬ ਵਿੱਚ 10ਵੀ ਤੋਂ 12ਵੀਂ ਤੱਕ ਦੇ ਸਕੂਲ ਖੋਲ੍ਹੇ ਗਏ ਸੀ ਸਕੂਲ ਵਿੱਚ ਦਾਖਲ ਹੁੰਦੇ ਹੀ ਹਰ ਬੱਚੇ ਦਾ ਬੁਖਾਰ ਚੈੱਕ ਕਰਨ ਤੋਂ ਇਲਾਵਾ ਹੱਥਾਂ ਨੂੰ ਸੈਨੀਟਾਈਜ਼ਰ ਕੀਤਾ ਜਾਵੇਗਾ ।ਕਲਾਸ ਵਿੱਚ ਬੱਚਿਆਂ ਨੂੰ ਬਹਿੰਦੇ ਸਮੇਂ ਸਮਾਜਿਕ ਦੂਰੀ ਦਾ ਖ਼ਾਸ ਧਿਆਨ ਰੱਖਿਆ ਜਾਵੇਗਾ ।
ਇਹ ਵੀ ਪੜ੍ਹੋ : ਪੰਜਾਬ 'ਚ ਸੋਮਵਾਰ ਤੋਂ ਖੁੱਲ੍ਹਣਗੇ ਸਕੂਲ