ਚੰਡੀਗੜ੍ਹ: ਯੂਟੀ ਵਿੱਚ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਹੋ ਗਿਆ ਹੈ। ਸੜਕਾਂ ਦੀ ਮੁਰੰਮਤ ਦਾ ਇਹ ਕੰਮ ਕੋਰੋਨਾ ਵਾਇਰਸ ਦੇ ਚੱਲਦਿਆਂ ਰੋਕ ਦਿੱਤਾ ਗਿਆ ਸੀ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਰਵੀਕਾਂਤ ਸ਼ਰਮਾ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਕਾਰਨ ਚੰਡੀਗੜ੍ਹ ਦੇ ਵਿੱਚ ਸੜਕਾਂ ਦੀ ਮੁਰੰਮਤ ਦਾ ਕੰਮ ਰੋਕ ਦਿੱਤਾ ਗਿਆ ਸੀ। ਇਸ ਨੂੰ ਹੁਣ ਦੁਬਾਰਾ 26 ਮਈ ਤੋਂ ਸ਼ੁਰੂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸੜਕਾਂ ਦੀ ਮੁਰੰਮਤ ਦਾ ਕੰਮ ਫ਼ਿਲਹਾਲ ਚੰਡੀਗੜ੍ਹ ਦੇ ਸੈਕਟਰ 22, ਸੈਕਟਰ 38 ਅਤੇ ਮਨੀਮਾਜਰਾ ਵਾਲੇ ਪਾਸੇ ਚੱਲ ਰਿਹਾ ਹੈ। ਉਸ ਤੋਂ ਚੰਡੀਗੜ੍ਹ ਦੇ ਬਾਕੀ ਇਲਾਕਿਆਂ ਵਿੱਚ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਜਾਵੇਗਾ।
ਚੰਡੀਗੜ੍ਹ ਦੇ ਵਾਸੀਆਂ ਸੜਕਾਂ ਦੀ ਮੁਰੰਮਤ ਦੀ ਲੰਬੇ ਸਮੇਂ ਤੋਂ ਮੰਗ ਸੀ, ਜੋ ਹੁਣ ਪੂਰੀ ਹੋ ਗਈ ਹੈ।