ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਜੇਪੀ ਸਣੇ ਆਮ ਆਦਮੀ ਪਾਰਟੀ ਨੂੰ ਆੜੇ ਹੱਥੀ ਲੈਂਦੇ ਕਿਹਾ ਕਿ ਆਰ.ਟੀ.ਆਈ. ਦੇ ਜਵਾਬ ਨੇ ਖੇਤੀ ਸੁਧਾਰਾਂ ਬਾਰੇ ਉਚ-ਤਾਕਤੀ ਕਮੇਟੀ ਵੱਲੋਂ ਮਨਜੂਰੀ ਦੇਣ ਸਬੰਧੀ ਕੇਂਦਰ ਸਰਕਾਰ ਦੇ ਦਾਅਵੇ ਦਾ ਪਰਦਾਫਾਸ਼ ਕਰ ਦਿੱਤਾ। ਕੇਂਦਰੀ ਰਾਜ ਖੁਰਾਕ ਮੰਤਰੀ ਦਾਨਵੇ ਰਾਓਸਾਹਿਬ ਦਾਦਾਰਾਓ ਨੇ ਲੋਕ ਸਭਾ ਵਿੱਚ ਦਾਅਵਾ ਕੀਤਾ ਸੀ ਕਿ ਜ਼ਰੂਰੀ ਵਸਤਾਂ (ਸੋਧ) ਬਿੱਲ ਨੂੰ ਉਚ-ਤਾਕਤੀ ਕਮੇਟੀ ਨੇ ਪ੍ਰਵਾਨਗੀ ਦਿੱਤੀ ਸੀ ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਸਪੱਸ਼ਟ ਤੌਰ ਉਤੇ ਰੱਦ ਕਰ ਚੁੱਕੇ ਹਨ ਅਤੇ ਹੁਣ ਆਰ.ਟੀ.ਆਈ. ਦੇ ਜਵਾਬ ਵਿੱਚ ਵੀ ਇਹ ਗਲਤ ਸਿੱਧ ਹੋ ਚੁੱਕਾ ਹੈ।
ਕੈਪਟਨ ਨੇ ਕਿਹਾ ਕਿ ਕਮੇਟੀ ਦੀ ਰਿਪਰੋਟ ਅਜੇ ਤੱਕ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੇ ਸਾਹਮਣੇ ਵੀ ਨਹੀਂ ਰੱਖੀ ਗਈ। ਉਨ੍ਹਾਂ ਕਿਹਾ ਕਿ ਇਕ ਵਾਰ ਰਿਪਰੋਟ ਜਨਤਕ ਹੋ ਜਾਵੇ ਜਿਸ ਨਾਲ ਸਭ ਨੂੰ ਪਤਾ ਲੱਗ ਜਾਵੇਗਾ ਕਿ ਕਮੇਟੀ ਦੀਆਂ ਮੀਟਿੰਗਾਂ ਵਿੱਚ ਕਿਸ ਨੇ ਕੀ ਕਿਹਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਤਾਂ ਕਮੇਟੀ ਦੀ ਪਹਿਲੀ ਮੀਟਿੰਗ ਦਾ ਹਿੱਸਾ ਵੀ ਨਹੀਂ ਸੀ ਜਦਕਿ ਦੂਜੀ ਮੀਟਿੰਗ ਵਿੱਚ ਮਨਪ੍ਰੀਤ ਬਾਦਲ ਨੇ ਸ਼ਮੂਲੀਅਤ ਕੀਤੀ ਜਿਸ ਵਿੱਚ ਕੁੱਝ ਵਿੱਤੀ ਮਾਮਲੇ ਹੀ ਵਿਚਾਰੇ ਗਏ ਅਤੇ ਤੀਜੀ ਮੀਟਿੰਗ ਵਿੱਚ ਤਾਂ ਸਕੱਤਰ ਪੱਧਰ ਦੇ ਅਧਿਕਾਰੀ ਹੀ ਸ਼ਾਮਲ ਹੋਏ।
ਉਨ੍ਹਾਂ ਕਿਹਾ ਕਿ ਭਾਜਪਾ, ਅਕਾਲੀ ਦਲ ਅਤੇ ਆਪ ਵੱਲੋਂ ਅਜਿਹੇ ਸੰਵੇਦਨਸ਼ੀਲ ਮਾਮਲੇ ਵਿੱਚ ਬਿਆਨ ਬਾਜ਼ੀ ਨਾਲ ਅਮਨ-ਸ਼ਾਂਤੀ ਵੀ ਭੰਗ ਹੋ ਸਕਦੀ ਹੈ। ਹਰਸਿਮਰਤ ਕੋਲੋਂ ਪੰਜਾਬ ਦੇ ਲੋਕਾਂ ਤੋਂ ਸਪੱਸ਼ਟ ਸ਼ਬਦਾਂ ਵਿੱਚ ਮੁਆਫੀ ਮੰਗਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਸਾਬਕਾ ਕੇਂਦਰੀ ਮੰਤਰੀ ’ਤੇ ਚੁਟਕੀ ਲੈਂਦਿਆਂ ਕਿਹਾ ਕਿ ਹਰਸਿਮਰਤ ਵੱਲੋਂ ਕਿਸਾਨਾਂ ਦੇ ਹਿੱਤਾਂ ਪ੍ਰਤੀ ਹਮਦਰਦੀ ਜਤਾਉਣ ਦਾ ਨਾਟਕ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਇਨ੍ਹਾਂ ਕਾਲੇ ਕਾਨੂੰਨਾਂ ਦੀ ਹਿਮਾਈਤ ਕਰ ਚੁੱਕੀ ਹੈ।
ਆਰ.ਟੀ.ਆਈ. ਦੇ ਜਵਾਬ ਨੇ ਕੇਂਦਰ ਦੇ ਝੂਠ ਦਾ ਕੀਤਾ ਪਰਦਾਫਾਸ਼ :ਕੈਪਟਨ ਅਮਰਿੰਦਰ ਸਿੰਘ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਜੇਪੀ ਸਣੇ ਆਮ ਆਦਮੀ ਪਾਰਟੀ ਨੂੰ ਆੜੇ ਹੱਥੀ ਲੈਂਦੇ ਕਿਹਾ ਕਿ ਆਰ.ਟੀ.ਆਈ. ਦੇ ਜਵਾਬ ਨੇ ਖੇਤੀ ਸੁਧਾਰਾਂ ਬਾਰੇ ਉਚ-ਤਾਕਤੀ ਕਮੇਟੀ ਵੱਲੋਂ ਮਨਜੂਰੀ ਦੇਣ ਸਬੰਧੀ ਕੇਂਦਰ ਸਰਕਾਰ ਦੇ ਦਾਅਵੇ ਦਾ ਪਰਦਾਫਾਸ਼ ਕਰ ਦਿੱਤਾ।