ETV Bharat / state

ਕਣਕ ਦੀ ਵਾਢੀ ਤੇ ਖ਼ਰੀਦ ਸਮੇਂ ਮੰਡੀਆਂ ‘ਚ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਾਰੀ

author img

By

Published : Apr 13, 2020, 4:49 PM IST

ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਣਕ ਦੀ ਵਾਢੀ ਅਤੇ ਖਰੀਦ ਮੌਕੇ ਮੰਡੀਆਂ ‘ਚ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਾਰੀ ਕਰ ਦਿੱਤੀਆਂ ਗਈਆਂ ਹਨ।

grain markets
ਫੋਟੋ

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ 15 ਅਪ੍ਰੈਲ, 2020 ਤੋਂ ਕਣਕ ਦੀ ਖਰੀਦ ਸ਼ੁਰੂ ਕੀਤੀ ਜਾ ਰਹੀ ਹੈ। ਸੂਬੇ ਵਿੱਚ ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਖੇਤਾਂ ਅਤੇ ਮੰਡੀਆਂ ਵਿੱਚ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਾਰੀ ਕੀਤੀਆਂ ਹਨ। ਇਸ ਸਬੰਧੀ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਜਾਣਕਾਰੀ ਸਾਂਝੀ ਕੀਤੀ।

ਸੋਸ਼ਲ ਮੀਡੀਆ ਅਤੇ ਵਾਟਸਐਪ ਰਾਹੀਂ ਕੀਤਾ ਜਾਵੇਗਾ ਜਾਗਰੂਕ
ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮੇਂ ਦੂਨੀਆਂ ਭਰ ਵਿੱਚ ਫੈਲੀ ਮਹਾਂਮਾਰੀ ਕੋਰੋਨਾ ਵਾਇਰਸ ਤੋਂ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰਾਂ ਨੂੰ ਬਚਾਉਣ ਲਈ ਸਾਨੂੰ ਖੇਤਾਂ ਅਤੇ ਦਾਣਾ ਮੰਡੀਆਂ ਵਿੱਚ ਸਾਵਧਾਨੀਆਂ ਪੂਰੀ ਸਖਤੀ ਨਾਲ ਵਰਤਣੀਆਂ ਪੈਣਗੀਆਂ। ਮੰਤਰੀ ਨੇ ਦੱਸਿਆ ਕਿ ਪੇਂਡੂ ਵਿਕਾਸ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨੀਆਂ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਪੱਧਰ ‘ਤੇ ਮੁਹਿੰਮ ਵਿੱਢੀ ਗਈ ਹੈ ਜਿਸ ਦੇ ਤਹਿਤ ਪਿੰਡਾ ਵਿੱਚ ਪੋਸਟਰ ਲਾਏ ਜਾ ਰਹੇ ਹਨ। ਇਸ ਤੋਂ ਇਲਾਵਾ ਰੋਜ਼ਾਨਾ ਸੋਸ਼ਲ ਮੀਡੀਆ ਅਤੇ ਵਾਟਸਐਪ ਰਾਹੀਂ ਲੋਕਾਂ ਨੂੰ ਪੇਂਡੂ ਵਿਕਾਸ ਵਿਭਾਗ ਵਲੋਂ ਜਾਗਰੂਕ ਕੀਤਾ ਜਾਵੇਗਾ।

ਕਣਕ ਦੀ ਵਾਢੀ ਦਾ ਸਮਾਂ ਨਿਰਧਾਰਿਤ, ਹੋਰ ਹਦਾਇਤਾਂ ਹੇਠ ਲਿਖੇ ਅਨੁਸਾਰ:
ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਸਾਵਧਾਨੀਆਂ ਅਨੁਸਾਰ ਕਣਕ ਦੀ ਵਾਢੀ ਦਾ ਸਮਾਂ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਹੋਵੇਗਾ।

  • ਸਰਕਾਰ ਵਲੋਂ ਜਾਰੀ ਕੀਤੀਆਂ ਸਾਵਧਾਨੀਆਂ ਦੇ ਅਨੁਸਾਰ ਫ਼ਸਲ ਵੱਢਣ ਸਮੇਂ ਕਾਮੇ ਇੱਕ ਦੂਜੇ ਤੋਂ ਘੱਟੋ ਘੱਟ 2 ਮੀਟਰ ਦੀ ਦੂਰੀ ਬਣਾਉਣੀ ਲਾਜ਼ਮੀ।
  • ਥੋੜੇ-ਥੋੜੇ ਸਮੇਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰਾਂ ਧੋਂਦੇ ਰਹਿਣਾ, ਆਪਣੇ ਹੱਥਾਂ ਨੂੰ ਮੂੰਹ, ਅੱਖਾਂ ਅਤੇ ਨੱਕ ਨੂੰ ਲਾਉਣ ਤੋਂ ਪਰਹੇਜ਼ ਕਰਨਾ।
  • ਕੰਮ ਕਰਦੇ ਸਮੇਂ ਆਪਣਾ ਨੱਕ-ਮੂੰਹ ਢੱਕ ਕੇ ਰੱਖਣ, ਖਾਣ ਪੀਣ ਸਮੇਂ ਵੀ ਇੱਕ ਦੂਜੇ ਤੋਂ ਉਚਿਤ ਦੂਰੀ ਬਣਾ ਕੇ ਬੈਠਣ, ਖੇਤਾਂ ਅਤੇ ਮੰਡੀਆਂ ਵਿੱਚ ਬਿਲੁਕਲ ਵੀ ਨਾ ਥੁੱਕਣ, ਕਿਉਂਕਿ ਥੁੱਕਣ ਨਾਲ ਕੋਰੋਨਾ ਵਾਇਰਸ ਫੈਲਣ ਦਾ ਖ਼ਤਰਾ ਵਧ ਹੈ।
  • ਇੰਨਾਂ ਤੋਂ ਇਲਾਵਾ ਸਿਰਫ਼ ਉਹੀ ਕਿਸਾਨ ਆਪਣੀ ਕਣਕ ਮੰਡੀ ਵਿੱਚ ਲੈ ਕੇ ਆਉਣ ਜਿਨਾਂ ਨੂੰ ਆੜਤੀਆਂ ਵੱਲੋਂ ਹੋਲੋਗਰਾਮ ਵਾਲੀ ਪਰਚੀ ਦਿੱਤੀ ਗਈ ਹੋਵੇ, ਬਿਨਾਂ ਹੋਲੋਗਰਾਮ ਵਾਲੀ ਪਰਚੀ ਤੋਂ ਕਣਕ ਮੰਡੀ ਵਿੱਚ ਦਾਖ਼ਲ ਨਹੀਂ ਹੋਣ ਦਿੱਤੀ ਜਾਵੇਗੀ।
  • ਮੰਡੀ ਵਿੱਚ ਲਿਜਾਈ ਜਾ ਰਹੀ ਕਣਕ ਨਿਸ਼ਚਿਤ ਕੀਤੀ ਥਾਂ ਉੱਪਰ ਹੀ ਉਤਾਰੀ ਜਾਵੇ, ਟਰੈਕਟਰ ਉੱਪਰ ਡਰਾਈਵਰ ਤੋਂ ਬਿਨਾਂ ਹੋਰ ਕੋਈ ਵਿਅਕਤੀ ਨਾ ਬੈਠੇ, ਟਰਾਲੀ ਵਿੱਚ ਘੱਟੋ ਘੱਟ ਮਜ਼ਦੂਰ ਹੀ ਬੈਠੇ ਅਤੇ ਉਹ ਉਚਿਤ ਦੂਰੀ ਬਣਾ ਕੇ ਬੈਠਣ।
  • ਮੰਡੀ ਵਿੱਚ ਰੱਖਣ ਵਾਲੀਆਂ ਸਾਵਧਾਨੀਆਂ ਮੰਡੀ ਵਿੱਚ ਖਾਣ ਪੀਣ ਦੀਆਂ ਦੁਕਾਨਾਂ ਉੱਤੇ ਇਕੱਠ ਨਾ ਕੀਤਾ ਜਾਵੇ, ਦੁਕਾਨਦਾਰ ਵੀ ਆਪਣਾ ਨੱਕ-ਮੂੰਹ ਢੱਕ ਕੇ ਰੱਖਣ, ਸਾਰੇ ਵਿਅਕਤੀ ਖਾਣ-ਪੀਣ ਲਈ ਆਪਣੇ ਆਪਣੇ ਬਰਤਨ ਹੀ ਵਰਤਣ।
  • ਜੇਕਰ ਕਿਸੇ ਵਿਅਕਤੀ ਨੂੰ ਖੰਘ, ਜ਼ੁਕਾਮ, ਬੁਖਾਰ ਆਦਿ ਦੀ ਸ਼ਿਕਾਇਤ ਹੈ, ਤਾਂ ਉਸ ਨੂੰ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਸਪੰਰਕ ਕਰਨ।

ਇਸ ਦੇ ਨਾਲ ਹੀ, ਮੰਤਰੀ ਨੇ ਕਿਹਾ ਹੈ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਸਮੂਹ ਕਿਸਾਨ ਵੀਰਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਖੇਤਾਂ ਅਤੇ ਮੰਡੀਆਂ ਵਿਚ ਉਪਰੋਕਤ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਉਣ।

ETV Bharat Logo

Copyright © 2024 Ushodaya Enterprises Pvt. Ltd., All Rights Reserved.