ETV Bharat / state

ਖਹਿਰਾ ਦੇ ਅਸਤੀਫੇ 'ਤੇ ਅਕਾਲੀ ਦਲ ਤੇ 'ਆਪ' ਹੋਈ ਇਕੱਠੀ - ਸ਼੍ਰੋਮਣੀ ਅਕਾਲੀ ਦਲ

ਵਿਧਾਇਕ ਸੁਖਪਾਲ ਖਹਿਰਾ ਨੇ ਲੋਕ ਸਭਾ ਚੋਣ ਲੜਨ ਤੋਂ ਪਹਿਲਾਂ ਅਸਤੀਫਾ ਦੇ ਦਿੱਤਾ ਸੀ, ਪਰ ਬੀਤੇ  ਦਿਨ ਅਚਾਨਕ ਅਸਤੀਫਾ ਵਾਪਸ ਲੈ ਲਿਆ। ਇਸ ਤੋਂ ਖਫਾ ਆਮ ਆਦਮੀ ਪਾਰਟੀ ਨੇ ਖਹਿਰਾ ਨੂੰ ਅਯੋਗ ਠਹਿਰਾਉਣ ਦੀ ਮੰਗ ਕੀਤੀ ਸੀ। ਅਕਾਲੀ ਦਲ ਨੇ ਵੀ ਆਪ ਦੀ ਹਾਂ ਵਿੱਚ ਹਾਂ ਮਲਾਈ ਹੈ।

ਫ਼ੋਟੋ
author img

By

Published : Oct 23, 2019, 4:52 PM IST

ਚੰਡੀਗੜ੍ਹ: ਵਿਧਾਇਕ ਸੁਖਪਾਲ ਖਹਿਰਾ ਵੱਲੋਂ ਅਸਤੀਫਾ ਵਾਪਸ ਲੈਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ (ਆਪ) ਦੇ ਬਾਗੀ ਵਿਧਾਇਕਾਂ ਖਿਲਾਫ ਝੰਡਾ ਚੁੱਕ ਲੈ ਲਿਆ ਹੈ। ਅਕਾਲੀ ਦਲ ਨੇ ਨਵੀਂ ਪਾਰਟੀ ਬਣਾਉਣ ਵਾਲੇ ਸੁਖਪਾਲ ਖਹਿਰਾ ਤੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਦੋ ਵਿਧਾਇਕਾਂ ਨਾਜਰ ਸਿੰਘ ਮਾਨਸ਼ਾਹੀਆ ਤੇ ਅਮਰਜੀਤ ਸਿੰਘ ਸੰਦੋਆ ਨੂੰ ਤੁਰੰਤ ਅਯੋਗ ਠਹਿਰਾਉਣ ਦੀ ਮੰਗ ਕੀਤੀ ਹੈ।

  • SAD strongly reacted to Sukhpal Khehra’s new drama of taking resignation back as a fraud with the constitution. The resignation is no more a issue now. He should be disqualified for deserting his parent party, forming new party and contesting Parliament on new symbol.

    — Dr Daljit S Cheema (@drcheemasad) October 22, 2019 " class="align-text-top noRightClick twitterSection" data=" ">

ਦੱਸਣਯੋਗ ਹੈ ਕਿ ਅਕਾਲੀ ਦਲ ਦੇ ਨਾਲ-ਨਾਲ ਆਮ ਆਦਮੀ ਪਾਰਟੀ ਵੀ ਲੰਮੇ ਸਮੇਂ ਤੋਂ ਇਨ੍ਹਾਂ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਦੀ ਮੰਗ ਕਰ ਰਹੀ ਹੈ ਪਰ ਸਪੀਕਰ ਇਸ ਨੂੰ ਲਗਾਤਾਰ ਟਾਲਦੇ ਆ ਰਹੇ ਹਨ। ਨਿਯਮਾਂ ਮੁਤਾਬਕ ਤਿੰਨੇ ਵਿਧਾਇਕ ਦਲ-ਬਦਲੀ ਕਾਨੂੰਨ ਮੁਤਾਬਕ ਅਯੋਗ ਕਰਾਰ ਦਿੱਤੇ ਜਾ ਸਕਦੇ ਹਨ ਕਿਉਂਕਿ ਮਾਨਸ਼ਾਹੀਆ ਤੇ ਸੰਦੋਆ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਹਨ। ਦੂਜੇ ਪਾਸੇ ਸੁਖਪਾਲ ਖਹਿਰਾ ਨੇ ਆਪਣੀ ਪਾਰਟੀ ਬਣਾ ਲਈ ਹੈ।

ਖਹਿਰਾ ਨੇ ਲੋਕ ਸਭਾ ਚੋਣ ਲੜਨ ਤੋਂ ਪਹਿਲਾਂ ਅਸਤੀਫਾ ਦੇ ਦਿੱਤਾ ਸੀ, ਪਰ ਬੀਤੇ ਦਿਨ ਅਚਾਨਕ ਅਸਤੀਫਾ ਵਾਪਸ ਲੈ ਲਿਆ। ਇਸ ਤੋਂ ਖਫਾ ਆਮ ਆਦਮੀ ਪਾਰਟੀ ਨੇ ਖਹਿਰਾ ਨੂੰ ਅਯੋਗ ਠਹਿਰਾਉਣ ਦੀ ਮੰਗ ਕੀਤੀ ਸੀ। ਅਕਾਲੀ ਦਲ ਨੇ ਵੀ ਆਪ ਦੀ ਹਾਂ ਵਿੱਚ ਹਾਂ ਮਲਾਈ ਹੈ। ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੁਖਪਾਲ ਖਹਿਰਾ ਵੱਲੋਂ ਵਿਧਾਨ ਸਭਾ ਸਪੀਕਰ ਕੋਲ ਪਹੁੰਚ ਕੇ ਆਪਣਾ ਅਸਤੀਫ਼ਾ ਵਾਪਸ ਲੈਣ ਦੀ ਕੋਸ਼ਿਸ਼ ਸੰਵਿਧਾਨ ਨਾਲ ਧੋਖਾ ਹੈ।

ਉਨ੍ਹਾਂ ਕਿਹਾ ਕਿ ਸੰਵਿਧਾਨ ਮੁਤਾਬਕ ‘ਆਪ’ ਦੇ ਇਹ ਵਿਧਾਇਕ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਕੇ ਲੋਕ ਪ੍ਰਤੀਨਿਧਤਾ ਐਕਟ ਦੀ ਉਲੰਘਣਾ ਕਰਨ ਲਈ ਅਯੋਗ ਠਹਿਰਾਏ ਜਾਣ ਦੇ ਹੱਕਦਾਰ ਹਨ। ਉਹ ਅਸਤੀਫ਼ਾ ਵਾਪਸ ਲੈਣ ਦਾ ਡਰਾਮਾ ਕਰ ਕੇ ਅਯੋਗ ਠਹਿਰਾਏ ਜਾਣ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋਂ : ਕਾਂਗਰਸ ਨੇਤਾ ਡੀ.ਕੇ ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ

ਇਸ ਕਰਕੇ ਸੁਖਪਾਲ ਖਹਿਰਾ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਵਿਧਾਨ ਸਭਾ ਸਪੀਕਰ ਦੇ ਦਫ਼ਤਰ ਪੁੱਜਾ ਸੀ 'ਤੇ ਬਲਦੇਵ ਸਿੰਘ ਨੇ ਐਲਾਨ ਕਰ ਦਿੱਤਾ ਹੈ ਕਿ ਉਹ ਦੁਬਾਰਾ ‘ਆਪ’ ਵਿਚ ਸ਼ਾਮਲ ਹੋ ਰਿਹਾ ਹੈ। ਇਹ ਸਾਰੀ ਪਟਕਥਾ ਕਾਂਗਰਸ ਦੇ ਕਹਿਣ ’ਤੇ ਲਿਖੀ ਗਈ ਹੈ 'ਤੇ ਉਨ੍ਹਾਂ ਦੀ ਇਸ ਦਲੀਲ ਨੂੰ ਸੱਚ ਸਾਬਤ ਕਰਦੀ ਹੈ ਕਿ ‘ਆਪ’ ਵਿਧਾਇਕ ਕਾਂਗਰਸ ਦੀ ਬੀ ਟੀਮ ਹਨ।

ਡਾ. ਚੀਮਾ ਨੇ ਕਿਹਾ ਕਿ ਸੰਵਿਧਾਨ ਦੀ 10ਵੀਂ ਅਨੁਸੂਚੀ ਵਿੱਚ ਸਪੱਸ਼ਟ ਹੈ ਕਿ ਜੇ ਕਿਸੇ ਵੀ ਸਿਆਸੀ ਪਾਰਟੀ ਨਾਲ ਸਬੰਧਤ ਸਦਨ ਦਾ ਮੈਂਬਰ ਆਪਣੀ ਮਰਜ਼ੀ ਨਾਲ ਆਪਣੀ ਸਿਆਸੀ ਪਾਰਟੀ ਦੀ ਮੈਂਬਰਸ਼ਿਪ ਤਿਆਗਦਾ ਹੈ ਤਾਂ ਉਸ ਨੂੰ ਸਦਨ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਜਾਵੇਗਾ।

Intro:Body:

amrit

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.