ETV Bharat / state

ਅਕਾਲੀ ਦਲ ਨੇ ਜਾਖੜ ਨੂੰ ਪੁੱਛਿਆ, ਉਹ MSP ਸਬੰਧੀ ਕਿਉਂ ਬੋਲ ਰਹੇ ਝੂਠ?

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਾਂਗਰਸ ਨੇ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਨ ਬਾਰੇ ਕੂੜ ਪ੍ਰਚਾਰ ਕੀਤਾ ਹੋਵੇ। ਉਨ੍ਹਾਂ ਨੇ ਜਾਖੜ ਨੂੰ ਕਿਹਾ ਕਿ ਉਹ ਇਹ ਦੱਸਣ ਕਿ ਜੇਕਰ ਸੂਬੇ ਵਿਚ ਝੋਨੇ ਦੀ ਅਗਲੀ ਫਸਲ ਘੱਟੋ ਘੱਟ ਸਮਰਥਨ ਮੁੱਲ 'ਤੇ ਖਰੀਦੀ ਜਾਂਦੀ ਹੈ ਤਾਂ ਕੀ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇਣਗੇ।

ਡਾ. ਦਲਜੀਤ ਸਿੰਘ ਚੀਮਾ
ਡਾ. ਦਲਜੀਤ ਸਿੰਘ ਚੀਮਾ
author img

By

Published : Jun 19, 2020, 8:39 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਪੁੱਛਿਆ ਕਿ ਉਹ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਨ ਖਤਮ ਹੋਣ ਬਾਰੇ ਝੂਠ ਬੋਲ ਕੇ ਕਿਸਾਨਾਂ ਨੂੰ ਗੁੰਮਰਾਹ ਕਿਉਂ ਕਰ ਰਹੇ ਹਨ। ਪਾਰਟੀ ਨੇ ਉਨ੍ਹਾਂ ਨੂੰ ਆਖਿਆ ਕਿ ਉਹ ਕਾਂਗਰਸ ਸਰਕਾਰ ਵੱਲੋਂ ਡੀਜ਼ਲ 'ਤੇ ਸੂਬੇ ਦੇ ਵੈਟ ਵਿਚ ਪਿਛਲੇ ਦਿਨਾਂ ਦੌਰਾਨ ਕੀਤੇ ਗਏ ਵਾਧੇ ਨੂੰ ਵਾਪਸ ਕਰਵਾ ਕੇ ਕਿਸਾਨਾਂ ਦੇ ਹੱਕ ਲਈ ਲੜਨ।

ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸੁਨੀਲ ਜਾਖੜ ਨੂੰ ਆਖਿਆ ਕਿ ਉਹ ਕਿਸਾਨਾਂ ਨੂੰ ਮੂਰਖ ਨਾ ਬਣਾਉਣ। ਉਨ੍ਹਾਂ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨੂੰ ਕਿਹਾ ਕਿ ਉਹ ਪਹਿਲਾਂ ਇਹ ਦੱਸਣ ਕਿ ਸੂਬੇ ਵਿਚ ਘੱਟ ਘੱਟ ਤੋਂ ਸਮਰਥਨ ਮੁੱਲ ਤੇ ਯਕੀਨੀ ਮੰਡੀਕਰਨ ਲਾਗੂ ਹੈ ਜਾਂ ਨਹੀਂ ? ਜੇਕਰ ਲਾਗੂ ਹੈ ਅਤੇ ਪੰਜਾਬ ਦੇ ਕਿਸਾਨਾਂ ਦੀ ਫਸਲ ਸਾਰੀ ਦੀ ਸਾਰੀ ਘੱਟੋ ਘੱਟ ਸਮਰਥਨ ਮੁੱਲ 'ਤੇ ਖਰੀਦੀ ਜਾਵੇਗੀ ਤਾਂ ਫਿਰ ਜਾਖੜ ਕਿਸ ਗੱਲ ਦੇ ਖਿਲਾਫ ਰੋਸ ਮੁਜ਼ਾਹਰੇ ਕਰ ਰਹੇ ਹਨ ?

ਡਾ. ਚੀਮਾ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਾਂਗਰਸ ਨੇ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਨ ਬਾਰੇ ਕੂੜ ਪ੍ਰਚਾਰ ਕੀਤਾ ਹੋਵੇ। ਉਨ੍ਹਾਂ ਨੇ ਜਾਖੜ ਨੂੰ ਕਿਹਾ ਕਿ ਉਹ ਇਹ ਦੱਸਣ ਕਿ ਜੇਕਰ ਸੂਬੇ ਵਿਚ ਝੋਨੇ ਦੀ ਅਗਲੀ ਫਸਲ ਘੱਟੋ ਘੱਟ ਸਮਰਥਨ ਮੁੱਲ 'ਤੇ ਖਰੀਦੀ ਜਾਂਦੀ ਹੈ ਤਾਂ ਕੀ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇਣਗੇ। ਉਨ੍ਹਾਂ ਕਿਹਾ ਕਿ ਜਾਖੜ ਨੇ ਘੱਟੋ ਘੱਟ ਸਮਰਥਨ ਮੁੱਲ ਦੇ ਵਾਪਸ ਲਏ ਜਾਣ ਬਾਰੇ ਹਊਆ ਖੜ੍ਹਾ ਕਰ ਰੱਖਿਆ ਹੈ। ਹਾਲਾਂਕਿ ਕੇਂਦਰੀ ਖੇਤੀਬਾੜੀ ਮੰਤਰੀ ਐਨ ਐਸ ਤੋਮਰ ਨੇ ਸਪਸ਼ਟ ਬਿਆਨ ਦਿੱਤਾ ਹੈ ਕਿ ਇਹ ਵਿਵਸਥਾ ਬਣੀ ਰਹੇਗੀ ਤੇ ਕਾਂਗਰਸ ਪਾਰਟੀ ਜਾਣ ਬੁੱਝ ਕੇ ਕਿਸਾਨ ਜਿਣਸ, ਵਪਾਰ ਤੇ ਵਣਜ ਆਰਡੀਨੈਂਸ ਬਾਰੇ ਗੁੰਮਰਾਹ ਕਰ ਰਹੀ ਹੈ।

ਡਾ. ਚੀਮਾ ਨੇ ਕਿਹਾ ਕਿ ਇਨ੍ਹਾਂ ਤੱਥਾਂ ਨੂੰ ਵੇਖਦਿਆਂ ਚੰਗਾ ਹੋਵੇਗਾ ਜੇਕਰ ਜਾਖੜ ਆਪਣੀ ਹੀ ਸਰਕਾਰ ਵੱਲੋਂ ਡੀਜ਼ਲ 'ਤੇ ਸੂਬੇ ਦਾ ਵੈਟ 2.70 ਰੁਪਏ ਰੁਪਏ ਵਧਾਉਣ 'ਤੇ ਆਪਣੀ ਹੀ ਸਰਕਾਰ ਖਿਲਾਫ ਅਸਲ 'ਜਨ ਅੰਦੋਲਨ' ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਇਸ ਵਾਰ ਝੋਨੇ ਦੀ ਲੁਆਈ ਲਈ ਮਹਿੰਗੀ ਲੇਬਰ ਦੇ ਭਾਰ ਹੇਠ ਦਬੇ ਹੋਏ ਹਨ ਤੇ ਹੁਣ ਡੀਜ਼ਲ 'ਤੇ ਵੱਧ ਖਰਚਾ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਜੇਕਰ ਜਾਖੜ ਸੱਚਮੁੱਚ ਕਿਸਾਨਾਂ ਦੀ ਭਲਾਈ ਲਈ ਗੰਭੀਰ ਹਨ ਤਾਂ ਉਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਵਾਧਾ ਤੁਰੰਤ ਵਾਪਸ ਲੈਣ ਲਈ ਰਾਜ਼ੀ ਕਰਨਾ ਚਾਹੀਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.