ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨੇ ਅੱਜ ਸਾਂਝੇ ਤੌਰ 'ਤੇ ਇੱਕ ਮੀਟਿੰਗ ਕੀਤੀ, ਜਿਸ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਭਾਜਪਾ ਦੇ ਸੂਬਾਈ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਕੀਤੀ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਫ਼ੈਸਲਾ ਕੀਤਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੱਲ੍ਹ ਸੱਦੀ ਸਰਬ ਪਾਰਟੀ ਮੀਟਿੰਗ ਵਿੱਚ ਸ਼ਾਮਲ ਹੋਣਗੇ।
ਇਸ ਬਾਰੇ ਜਾਣਕਾਰੀ ਦਿੰਦਿਆ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੱਦੀ ਸਰਬ ਪਾਰਟੀ ਮੀਟਿੰਗ ’ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸ਼ਾਮਲ ਹੋਣਗੇ। ਇਸ ਦੇ ਨਾਲ ਉਨ੍ਹਾਂ ਨੇ ਮੰਗ ਕੀਤੀ ਕਿ ਨਾਜਾਇਜ਼ ਸ਼ਰਾਬ, ਬੀਜ ਤੇ ਰਾਸ਼ਨ ਘੁਟਾਲੇ ਤੋਂ ਇਲਾਵਾ ਸੂਬੇ ਨੂੰ ਦਰਪੇਸ਼ ਹੋਰ ਚਲੰਤ ਮਾਮਲਿਆਂ ‘ਤੇ ਚਰਚਾ ਲਈ ਇੱਕ ਹੋਰ ਮੀਟਿੰਗ ਵੀ ਸੱਦੀ ਜਾਵੇ।
ਇਹ ਵੀ ਪੜੋ: ਬਠਿੰਡਾ ਥਰਮਲ ਪਲਾਂਟ ਦੇ ਮੁੱਦੇ 'ਤੇ ਮਨਪ੍ਰੀਤ ਬਾਦਲ ਨੇ ਦਿੱਤੀ ਸਫ਼ਾਈ
ਦਲਜੀਤ ਚੀਮਾ ਨੇ ਕਿਹਾ ਨਾਜਾਇਜ਼ ਸ਼ਰਾਬ, ਬੀਜ ਘੁਟਾਲਿਆਂ ਕਾਰਨ ਸੂਬਾ ਸਰਕਾਰ ਦੇ ਨਾਲ-ਨਾਲ ਕਿਸਾਨਾਂ ਤੇ ਗਰੀਬਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਇੱਕ ਹੋਰ ਸਰਬ ਪਾਰਟੀ ਮੀਟਿੰਗ ਅਗਲੇ ਹਫਤੇ ਸੱਦੀ ਜਾਣੀ ਚਾਹੀਦੀ ਹੈ।