ETV Bharat / state

'ਬੀਜ ਘੁਟਾਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਕੇ ਹਿਰਾਸਤੀ ਪੁੱਛਗਿੱਛ ਕੀਤੀ ਜਾਵੇ'

ਸ਼੍ਰੋਮਣੀ ਅਕਾਲੀ ਦਲ ਨੇ ਡੇਰਾ ਬਾਬਾ ਨਾਨਕ ਅਧਾਰਿਤ ਬੀਜ ਸਟੋਰ ਵੱਲੋਂ ਨਕਲੀ ਬੀਜ ਤਿਆਰ ਕਰਨ ਦੇ ਮੁੱਖ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਤੇ ਉਸ ਦੀ ਹਿਰਾਸਤੀ ਪੁੱਛਗਿੱਛ ਕੀਤੇ ਜਾਣ ਦੀ ਮੰਗ ਕੀਤੀ।

ਮਹੇਸ਼ਇੰਦਰ ਸਿੰਘ ਗਰੇਵਾਲ
ਮਹੇਸ਼ਇੰਦਰ ਸਿੰਘ ਗਰੇਵਾਲ
author img

By

Published : Jun 3, 2020, 8:52 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਡੇਰਾ ਬਾਬਾ ਨਾਨਕ ਆਧਾਰਿਤ ਬੀਜ ਸਟੋਰ ਵੱਲੋਂ ਪੀਆਰ 128 ਅਤੇ ਪੀਆਰ 129 ਦੇ ਨਕਲੀ ਬੀਜ ਤਿਆਰ ਕਰਨ ਦੇ ਮੁੱਖ ਦੋਸ਼ੀ ਨੂੰ ਤੁਰੰਤ ਗ੍ਰਿਫਤਾਰ ਕੀਤੇ ਜਾਣ ਤੇ ਉਸ ਦੀ ਹਿਰਾਸਤੀ ਪੁੱਛਗਿੱਛ ਕੀਤੇ ਜਾਣ ਦੀ ਮੰਗ ਕੀਤੀ।

ਇਸ ਦੇ ਨਾਲ ਉਨ੍ਹਾਂ ਕਿਹਾ ਕਿ ਐਸਆਈਟੀ ਵੱਲੋਂ ਲੋਕ ਇਨਸਾਫ ਪਾਰਟੀ ਦੇ ਸੀਨੀਅਰ ਆਗੂ ਨੂੰ ਗ੍ਰਿਫਤਾਰ ਕੀਤੇ ਜਾਣ ਦੇ ਮੱਦੇਨਜ਼ਰ ਲੋਕ ਇਨਸਾਫ ਪਾਰਟੀ ਦੀ ਇਸ 4000 ਕਰੋੜ ਰੁਪਏ ਦੇ ਘੁਟਾਲੇ ਵਿਚ ਭੂਮਿਕਾ ਦੀ ਵਿਸਥਾਰਿਤ ਜਾਂਚ ਕੀਤੇ ਜਾਣ ਦੀ ਜਰੂਰਤ ਹੈ।

ਮਹੇਸ਼ਇੰਦਰ ਸਿੰਘ ਗਰੇਵਾਲ

ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਹੈਰਾਨੀਜਨਕ ਗੱਲ ਹੈ ਕਿ ਐਸਆਈਟੀ ਨੇ ਹਾਲੇ ਤੱਕ ਕਰਨਾਲ ਐਗਰੀ ਸੀਡਜ਼ ਦੇ ਮਾਲਕ ਲੱਕੀ ਢਿੱਲੋਂ ਨੂੰ ਗ੍ਰਿਫਤਾਰ ਕਰਨ ਦੀ ਜ਼ਰੂਰਤ ਨਹੀਂ ਸਮਝੀ। ਹਾਲਾਂਕਿ ਉਸਦੀ ਬੀਜ ਘੁਟਾਲੇ ਵਿਚ ਸ਼ਮੂਲੀਅਤ ਦਾ ਪਰਦਾਫਾਸ਼ 11 ਮਈ ਨੂੰ ਹੀ ਗਿਆ ਸੀ।

ਉਨ੍ਹਾਂ ਕਿਹਾ ਲੱਕੀ ਢਿੱਲੋਂ ਵੱਲੋਂ ਬਰਾੜ ਸੀਡਜ਼, ਜਿਸਦੇ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਨੂੰ ਨਕਲੀ ਬੀਜ਼ ਸਪਲਾਈ ਕਰਨ ਦੀ ਗੱਲ ਸਾਹਮਣੇ ਆਉਣ ਦੇ ਬਾਵਜੂਦ ਲੱਕੀ ਢਿੱਲੋਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਇਸ ਗੱਲ ਦੇ ਪੁਖ਼ਤ ਸਬੂਤ ਮੌਜੂਦ ਹਨ ਕਿ ਬਰਾੜ ਸੀਡਜ਼ ਦੇ ਦਫਤਰ ਤੋਂ ਜ਼ਬਤ ਕੀਤੀਆਂ ਬਿੱਲ ਰਸੀਦਾਂ ਤੇ ਮੁਲਜ਼ਮਾਂ ਵੱਲੋਂ ਦਿੱਤੇ ਬਿਆਨਾਂ ਤੋਂ ਇਹ ਸਪਸ਼ਟ ਹੈ ਕਿ ਜਾਅਲੀ ਬੀਜ ਕਰਨਾਲ ਐਗਰੀ ਸੀਡਜ਼ ਵੱਲੋਂ ਸਪਲਾਈ ਕੀਤੇ ਗਏ ਸਨ।

ਅਕਾਲੀ ਆਗੂਆਂ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਐਸਆਈਟੀ ਕੈਬਿਨੇਟ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਲੱਕੀ ਢਿੱਲੋਂ ਨੂੰ ਦਿੱਤੀ ਗਈ ਸਿਆਸੀ ਸਰਪ੍ਰਸਤੀ ਦੇ ਕਾਰਨ ਹੀ ਕਰਨਾਲ ਐਗਰੀ ਸਡੀਜ਼ ਦੇ ਖ਼ਿਲਾਫ਼ ਕਾਰਵਾਈ ਕਰਨ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਮੰਗ ਕਰਦੇ ਹਨ ਕਿ ਮੁੱਖ ਮੰਤਰੀ ਕੈਪਟਨ ਇਸ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰਨ ਜਾਂ ਫਿਰ ਇਸ ਮਾਮਲੇ ਦੀ ਪੜਤਾਲ ਹਾਈ ਕੋਰਟ ਤੋਂ ਕਰਵਾਈ ਜਾਵੇ ਤਾਂ ਜੋ ਲੱਕੀ ਢਿੱਲੋਂ ਨੂੰ ਗ੍ਰਿਫਤਾਰ ਕੀਤਾ ਜਾ ਸਕੇ ਤੇ ਉਸ ਤੋਂ ਤੁਰੰਤ ਪੁੱਛ ਗਿੱਛ ਕੀਤੀ ਜਾ ਸਕੇ।

ਇਹ ਵੀ ਪੜੋ: ਤਾਲਾਬੰਦੀ ਦੌਰਾਨ ਲੋੜਵੰਦ ਲੋਕਾਂ ਦਾ ਸਹਾਰਾ ਬਣੇ ਬਾਬਾ ਖਹਿਰਾ

ਗਰੇਵਾਲ ਨੇ ਕਿਹਾ ਕਿ ਲੋਕ ਇਨਸਾਫ ਪਾਰਟੀ ਦੇ ਸੀਨੀਅਰ ਨੇਤਾ ਬਲਜਿੰਦਰ ਸਿੰਘ ਭੂੰਦੜੀ ਦੀ ਬੀਜ ਘੁਟਾਲੇ ਵਿਚ ਗ੍ਰਿਫ਼ਤਾਰ ਤੋਂ ਇਹ ਵੀ ਸਾਬਤ ਹੋ ਗਿਆ ਹੈ ਕਿ ਇਸ ਘੁਟਾਲੇ ਦੇ ਵੱਡੇ ਪਹਿਲੂ ਹਨ ਤੇ ਇਸ ਵਿਚ ਲੋਕ ਇਨਸਾਫ ਪਾਰਟੀ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਐਸਆਈਟੀ ਨੂੰ ਲੋਕ ਇਨਸਾਫ ਪਾਰਟੀ ਦੀ ਚੋਟੀ ਦੀ ਲੀਡਰਸ਼ਿਪ ਤੋਂ ਵੀ ਪੁੱਛ ਪੜਤਾਲ ਕਰਨੀ ਚਾਹੀਦੀ ਹੈ ਤਾਂ ਜੋ ਭੂੰਦੜੀ ਤੇ ਪਾਰਟੀ ਦੇ ਹੋਰ ਮੈਂਬਰਾਂ ਦੀ ਇਸ ਘੁਟਾਲੇ ਵਿਚ ਸ਼ਮੂਲੀਅਤ ਲਈ ਮਿਲੀ ਸਿਆਸੀ ਸਰਪ੍ਰਸਤੀ ਦਾ ਪਰਦਾਫਾਸ਼ ਹੋ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.