ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਮੌਕੇ ਉਨ੍ਹਾਂ ਨੇ ਹਰਿਆਣਾ ਸਰਕਾਰ ਵੱਲੋਂ ਵੱਖਰੀ ਵਿਧਾਨ ਸਭਾ ਲਈ ਨੂੰ ਚੰਡੀਗੜ੍ਹ 'ਚ ਜ਼ਮੀਨ ਦੇਣ ਦੇ ਮਾਮਲੇ 'ਤੇ ਮਜੀਠੀਆ ਨੇ ਕਿਹਾ ਕਿ ਚੰਡੀਗੜ੍ਹ 'ਤੇ ਸਿਰਫ ਪੰਜਾਬ ਦਾ ਹੱਕ ਹੈ। ਉਨ੍ਹਾਂ ਨੇ ਹਰਿਆਣਾ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਵਿਧਾਨ ਸਭਾ ਲਈ ਚੰਡੀਗੜ੍ਹ ਦੇ ਮੁੱਦੇ 'ਤੇ ਜੋ ਕੀਤਾ ਜਾ ਰਿਹਾ ਹੈ। ਇਹ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਹੈ ਅਤੇ ਇਸ ਦੀ ਜ਼ਿੰਮੇਵਾਰ ਹਰਿਆਣਾ ਸਰਕਾਰ ਹੀ ਹੋਵੇਗੀ।
ਇਸ ਤੋਂ ਇਲਾਵਾ ਬਿਕਰਮ ਮਜੀਠੀਆ ਨੇ ਕਿਹਾ ਕਿ ਜੇ ਵੱਖਰੀ ਵਿਧਾਨ ਸਭਾ ਲਈ ਚੰਡੀਗੜ੍ਹ 'ਚ ਜ਼ਮੀਨ ਦਿੱਤੀ ਗਈ ਤਾਂ ਅਕਾਲੀ ਦਲ ਵੱਲੋ ਇਸ ਦਾ ਵਿਰੋਧ ਕੀਤਾ ਜਾਵੇਗਾ ਅਤੇ ਧਰਨਾ ਵੀ ਲਾਇਆ ਜਾਵੇਗਾ।ਇਸ ਦੇ ਨਾਲ ਹੀ ਮਜੀਠੀਆ ਨੇ ਕਿਹਾ ਕਿ ਚੰਡੀਗੜ੍ਹ 'ਚ ਵੱਖਰੀ ਵਿਧਾਨ ਸਭਾ ਨਹੀਂ ਬਣਨ ਦਿੱਤੀ ਜਾਵੇਗੀ। ਬਿਕਰਮ ਮਜੀਠੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਵੱਖਰੀ ਵਿਧਾਨਸਸਭਾ ਦੇ ਮੁੱਦੇ ਦੀ ਗੰਭੀਰਤਾ ਨੂੰ ਹਰਿਆਣਾ ਸਰਕਾਰ ਸਮਝੇ ਅਤੇ ਹਾਲਾਤ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ।
ਇਸ ਤੋਂ ਇਲਾਵਾ, ਮਜੀਠੀਆ ਨੇ ਕਿਹਾ ਕਿ ਅੱਜ ਦਿੱਲੀ ਦੀ ਮਾਡਲ ਦੇਖਣ ਨੂੰ ਮਿਲੀ ਹੈ, ਜਿੱਥੇ ਸਤੇਂਦਰ ਜੈਨ ਦੀ ਜੇਲ੍ਹ ਤੋਂ ਬਾਹਰ ਨਿਕਲਣ ਦੀਆਂ ਵੀਡੀਓਜ਼ ਸਾਹਮਣੇ ਆਈਆਂ ਹਨ। ਇਹ ਦੱਸਦਾ ਹੈ ਕਿ ਵੱਡੇ ਗੈਂਗਸਟਰ ਅਤੇ ਠੱਗ ਸੁਕੇਸ਼ ਤਿਹਾੜ ਕਿਉਂ ਜਾਂਦੇ ਹਨ। ਦਿੱਲੀ ਦੀਆਂ ਜੇਲ੍ਹਾਂ ਅਪਰਾਧੀਆਂ ਲਈ ਸੁਰੱਖਿਅਤ ਪਨਾਹਗਾਹ ਬਣ ਚੁੱਕੀਆਂ ਹਨ। ਜੇਲ੍ਹ ਦੇ ਅੰਦਰ ਵੀਵੀਆਈਪੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਪਤਾ ਨਹੀਂ ਕਿਹੜੀ ਮਜਬੂਰੀ ਹੈ ਕਿ ਅੱਜ ਤੱਕ ਕੇਜਰੀਵਾਲ ਨੇ ਸਤੇਂਦਰ ਜੈਨ ਨੂੰ ਨਹੀਂ ਹਟਾਇਆ। ਇਸ ਮਾਮਲੇ ਤੋਂ ਬਾਅਦ ਵੀ ਕੇਜਰੀਵਾਲ ਨੂੰ ਆਪਣੇ ਅਹੁਦੇ 'ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ।
ਮਜੀਠੀਆ ਨੇ ਕਿਹਾ ਕਿ ਮੂਸੇਵਾਲਾ ਦੇ ਕਤਲ ਦੀ ਯੋਜਨਾ ਤਿਹਾੜ ਜੇਲ੍ਹ ਵਿੱਚ ਹੀ ਘੜੀ ਗਈ ਸੀ। ਉੱਥੇ ਜਾਅਲੀ ਪਾਸਪੋਰਟ ਬਣਾਏ ਜਾਣ ਦੀ ਸਾਜ਼ਿਸ਼ ਰਚੀ ਗਈ। ਉਹੀ ਮਾਡਲ ਹੁਣ ਪੰਜਾਬ ਵਿੱਚ ਲਾਗੂ ਕੀਤਾ ਜਾ ਰਿਹਾ ਹੈ, ਲਾਰੈਂਸ ਬਿਸ਼ਨੋਈ ਨੂੰ ਜੇਲ੍ਹ ਵਿੱਚ ਵੀਆਈਪੀ ਟ੍ਰੀਟਮੈਂਟ ਦਿੱਤਾ ਜਾ ਰਿਹਾ ਹੈ।
ਇਸ ਸਰਕਾਰ ਦੇ ਆਉਣ ਤੋਂ ਬਾਅਦ ਜੇਲ੍ਹਾਂ ਵਿੱਚ ਫ਼ੋਨ ਅਤੇ ਨਸ਼ਿਆਂ ਦੀ ਸਪਲਾਈ ਵਧੀ ਹੈ। ਮਾਰਚ ਤੋਂ ਨਵੰਬਰ ਤੱਕ ਪੰਜਾਬ ਦੀਆਂ ਜੇਲ੍ਹਾਂ ਵਿੱਚੋਂ 2500 ਫੋਨ ਬਰਾਮਦ ਹੋਏ ਹਨ। ਭਾਰਤ ਸਰਕਾਰ ਨੂੰ ਇਸ ਮਾਮਲੇ ਵਿੱਚ ਕਾਰਵਾਈ ਕਰਨੀ ਚਾਹੀਦੀ ਹੈ ਜਾਂ ਅਦਾਲਤ ਨੂੰ ਸੂਓ ਮੋਟੋ ਨੋਟਿਸ ਲੈ ਕੇ ਇਸ ਵਿੱਚ ਕਾਰਵਾਈ ਕਰਨੀ ਚਾਹੀਦੀ ਹੈ। ਪੰਜਾਬ ਵਿੱਚ ਸਰਕਾਰ ਬੁਲੇਟ ਪਰੂਫ ਜੈਕਟਾਂ ਵੰਡ ਰਹੀ ਹੈ। ਪੰਜਾਬ ਵਿੱਚ ਹੁਣ ਮੁਸਾਫਰ ਆਪਣੇ ਸਮਾਨ ਦੀ ਖੁਦ ਜਿੰਮੇਵਾਰ ਹਨ।
ਬਿਕਰਮ ਮਜੀਠੀਆ ਨੇ ਕਿਹਾ ਕਿ ਚੰਡੀਗੜ੍ਹ 'ਤੇ ਪੰਜਾਬ ਦਾ ਹੱਕ ਹੈ, ਇਸ ਲਈ ਹਰਿਆਣਾ ਨੂੰ ਚੰਡੀਗੜ੍ਹ 'ਚ ਵੱਖਰੀ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਨਹੀਂ ਦਿੱਤੀ ਜਾਣੀ ਚਾਹੀਦੀ। ਜੇਕਰ ਹਰਿਆਣਾ ਨੂੰ ਜ਼ਮੀਨ ਦਿੱਤੀ ਗਈ ਤਾਂ ਅਸੀਂ ਇਸ ਦਾ ਸਖ਼ਤ ਵਿਰੋਧ ਕਰਾਂਗੇ ਅਤੇ ਰੋਜ਼ਾਨਾ ਰੋਸ ਪ੍ਰਦਰਸ਼ਨ ਕਰਾਂਗੇ, ਹਰਿਆਣਾ ਵਿਧਾਨ ਸਭਾ ਨਹੀਂ ਬਣਨ ਦਿਆਂਗੇ। ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਨੇ ਕਿਸਾਨਾਂ ਬਾਰੇ ਕਿਹਾ ਹੈ ਕਿ ਕਿਸਾਨ ਚੰਦਾ ਇਕੱਠਾ ਕਰਨ ਲਈ ਧਰਨੇ ਲਗਾ ਰਹੇ ਹਨ, ਇਹ ਹੈ ਆਮ ਆਦਮੀ ਪਾਰਟੀ ਦਾ ਬਦਲਾਅ ਜੋ ਸਾਹਮਣੇ ਆ ਰਿਹਾ ਹੈ। ਕਿਸਾਨਾਂ ਦੀਆਂ ਮੰਗਾਂ ਅੱਜ ਤੱਕ ਨਹੀਂ ਮੰਨੀਆਂ ਗਈਆਂ, ਸਰਕਾਰ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ।
ਇਹ ਵੀ ਪੜ੍ਹੋ: ਭਾਜਪਾ ਦੇ ਚਾਰ ਆਗੂਆਂ ਨੂੰ ਐਕਸ ਸ਼੍ਰੇਣੀ ਦੀ ਮਿਲੀ ਸੁਰੱਖਿਆ, ਸਭ ਨੇ ਕਾਂਗਰਸ ਛੱਡ ਫੜ੍ਹਿਆ ਸੀ ਕਮਲ