ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਮਰਹੂਮ ਅਕਾਲੀ ਆਗੂ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਸਾਲਾਨਾ ਵਰ੍ਹੇਗੰਢ ਸਮਾਗਮ ਵਿੱਚ ਇਕੱਠ ਨਾ ਕਰਨ ਦਾ ਫੈਸਲਾ ਕੀਤਾ ਹੈ। ਪਾਰਟੀ ਵੱਲੋਂ ਇਹ ਫੈਸਲਾ ਪੂਰੀ ਦੁਨੀਆਂ ਵਿਚ ਕੋਰੋਨਾ ਵਾਇਰਸ ਦੇ ਵਧ ਰਹੇ ਖਤਰੇ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਤਹਿਤ ਲਾਗ ਦੀ ਇਸ ਖਤਰਨਾਕ ਬਿਮਾਰੀ ਤੋਂ ਬਚਣ ਲਈ ਲੋਕਾਂ ਨੂੰ ਸਮਾਜਿਕ ਇਕੱਠਾਂ ਤੋਂ ਪਰਹੇਜ਼ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ।
-
SAD today decided to avoid large gathering at the anniversary function of late SAD stalwart Jathedar Gurcharan Singh Tohra as people were being advised to practice the social distancing in order to minimize the impact of the highly contagious #Coronavirus. pic.twitter.com/oMLCMJJ0si
— Shiromani Akali Dal (@Akali_Dal_) March 20, 2020 " class="align-text-top noRightClick twitterSection" data="
">SAD today decided to avoid large gathering at the anniversary function of late SAD stalwart Jathedar Gurcharan Singh Tohra as people were being advised to practice the social distancing in order to minimize the impact of the highly contagious #Coronavirus. pic.twitter.com/oMLCMJJ0si
— Shiromani Akali Dal (@Akali_Dal_) March 20, 2020SAD today decided to avoid large gathering at the anniversary function of late SAD stalwart Jathedar Gurcharan Singh Tohra as people were being advised to practice the social distancing in order to minimize the impact of the highly contagious #Coronavirus. pic.twitter.com/oMLCMJJ0si
— Shiromani Akali Dal (@Akali_Dal_) March 20, 2020
ਪਾਰਟੀ ਵੱਲੋਂ ਜਾਰੀ ਇੱਕ ਬਿਆਨ ਵਿਚ ਅਕਾਲੀ ਦਲ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਾਲਾਨਾ ਸਮਾਗਮ ਬਾਰੇ ਚਰਚਾ ਕਰਨ ਲਈ ਹਰਮੇਲ ਸਿੰਘ ਟੌਹੜਾ ਅਤੇ ਹਰਿੰਦਰਪਾਲ ਸਿੰਘ ਟੋਹੜਾ ਅੱਜ ਚੰਡੀਗੜ੍ਹ ਵਿਖੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲੇ ਸਨ। ਇਸ ਉੱਤੇ ਲੰਬੀ ਵਿਚਾਰ ਚਰਚਾ ਮਗਰੋਂ ਇਹ ਫੈਸਲਾ ਲਿਆ ਗਿਆ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਸੁਰੱਖਿਅਤ ਰੱਖਣ ਲਈ ਮਰਹੂਮ ਅਕਾਲੀ ਆਗੂ ਦੀ ਵਰ੍ਹੇਗੰਢ ਉੱਤੇ ਘੱਟ ਤੋਂ ਘੱਟ ਇਕੱਠ ਕੀਤਾ ਜਾਵੇਗਾ।
ਅਕਾਲੀ ਦਲ ਪ੍ਰਧਾਨ ਨੇ ਇਹ ਵੀ ਸਿਫਾਰਿਸ਼ ਕੀਤੀ ਕਿ ਪਾਰਟੀ ਦੇ ਸਾਰੇ ਵੱਡੇ ਜਾਂ ਛੋਟੇ ਸਮਾਗਮਾਂ ਨੂੰ ਇਸ ਤਰ੍ਹਾਂ ਆਯੋਜਿਤ ਕੀਤਾ ਜਾਣਾ ਚਾਹੀਦਾ ਹੈ ਕਿ ਉੱਥੇ ਘੱਟ ਤੋਂ ਘੱਟ ਭੀੜ ਹੋਵੇ। ਉਹਨਾਂ ਕਿਹਾ ਕਿ ਆਉਣ ਵਾਲੇ ਕੁੱਝ ਹਫ਼ਤਿਆਂ ਤਕ ਅਸੀੰ ਵੱਡੇ ਇਕੱਠਾਂ ਤੋਂ ਪਰਹੇਜ਼ ਕਰਕੇ ਹੀ ਇੱਕ ਦੂਜੇ ਨੂੰ ਸੁਰੱਖਿਅਤ ਰੱਖ ਸਕਾਂਗੇ।