ETV Bharat / state

Sadbhavana Diwas: ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੇ ਜਨਮਦਿਨ ਮੌਕੇ ਪੰਜਾਬ 'ਚ ਮਣਾਇਆ ਗਿਆ ਸਦਭਾਵਣਾ ਦਿਵਸ - ਸ਼੍ਰੋਮਣੀ ਅਕਾਲੀ ਦਲ ਪਰਕਾਸ਼ ਸਿੰਘ ਬਾਦਲ

Birth anniversary Late Parkash Singh Badal : ਪਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਹੋਇਆ ਸੀ ਤੇ ਇਸ ਸਾਲ 25 ਅਪ੍ਰੈਲ ਨੂੰ ਫਾਨੀ ਸੰਸਾਰ ਤੋਂ ਅਲਵਿਦਾ ਆਖ ਗਏ। ਅੱਜ ਉਹਨਾਂ ਦੇ ਜਨਮਦਿਨ ਮੌਕੇ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਵੱਖ-ਵੱਖ ਥਾਵਾਂ ਉੱਤੇ ਖੂਨਦਾਨ ਕੈਂਪ ਲਾ ਕੇ" ਸਦਭਾਵਨਾ “ਦਿਵਸ ਮਨਾਇਆ ਜਾ ਰਿਹਾ ਹੈ।

Sadbhavana Diwas Celebrates On birth anniversary at Late Parkash Singh Badal In Lambi village at Bathinda
ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੇ ਜਨਮਦਿਨ ਮੌਕੇ ਬਠਿੰਡਾ 'ਚ ਮਣਾਇਆ ਜਾ ਰਿਹਾ ਸਦਭਾਵਣਾ ਦਿਵਸ
author img

By ETV Bharat Punjabi Team

Published : Dec 8, 2023, 3:26 PM IST

ਚੰਡੀਗੜ੍ਹ : ਅੱਜ ਪੰਜਾਬ ਦੇ ਸਾਬਕਾ ਮੁਖ ਮੰਤਰੀ ਮਰਹੂਮ ਸ੍ਰ.ਪ੍ਰਕਾਸ਼ ਸਿੰਘ ਬਾਦਲ ਦਾ ਜਨਮਦਿਨ ਹੈ। ਇਸ ਖਾਸ ਦਿਨ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਦਭਾਵਨਾ ਦਿਵਸ ਵੱਜੋਂ ਮਨਾਇਆ ਜਾ ਰਿਹਾ ਹੈ। ਇਸ ਖ਼ਾਸ ਦਿਨ ਉੱਤੇ ਵੱਖ-ਵੱਖ ਥਾਵਾਂ ਉੱਤੇ ਖੂਨ ਦਾਨ ਕੈਂਪ ਲਾਏ ਜਾ ਰਹੇ ਹਨ। ਇਸ ਮੌਕੇ ਸਮੂਹ ਅਕਾਲੀ ਦਲ ਵੱਲੋਂ ਮਰਹੂਮ ਸਾਬਕਾ ਮੁੱਖ ਮੰਤਰੀ ਨੂੰ ਯਾਦ ਕੀਤਾ ਜਾ ਰਿਹਾ ਹੈ। ਕਈ ਥਾਵਾਂ ਉੱਤੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵੀ ਪਾਏ।

ਸੁਖਬੀਰ ਸਿੰਘ ਬਾਦਲ ਨੇ ਭਾਵੁਕ ਹੋ ਕੇ ਪਿਤਾ ਨੂੰ ਕੀਤਾ ਯਾਦ: ਮਰਹੂਮ ਪਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ਮੌਕੇ ਉਹਨਾਂ ਦੇ ਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਆਪਣੇ ਪਿਤਾ ਪਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਭਾਵੁਕ ਹੁੰਦਿਆਂ ਕਿਹਾ ਕਿ ਮੇਰੇ ਲਈ ਇਹ ਅਕਹਿ ਤਕਲੀਫ਼ ਦੇ ਪਲ ਹਨ ਕਿਉਂਕਿ ਮੇਰੀ ਜਿੰਦਗੀ ਵਿੱਚ ਪਹਿਲੀ ਵਾਰੀ ਹੈ ਕਿ ਸਰਦਾਰ ਪਰਕਾਸ਼ ਸਿੰਘ ਜੀ ਬਾਦਲ ਸਾਬ੍ਹ ਦੇ ਜਨਮ ਦਿਨ ਸਮੇਂ ਉਹ ਆਪ ਸਾਡੇ ਦਰਮਿਆਨ ਮੌਜੂਦ ਨਹੀਂ ਹਨ। ਬੇਟੇ ਵਜੋਂ ਮੇਰਾ ਮਨ ਭਰਿਆ ਹੋਇਆ ਹੈ। ਉਹਨਾਂ ਨੇ ਹਮੇਸ਼ਾਂ ਮੈਨੂੰ ਪੰਥ ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਦੀ ਪ੍ਰੇਰਨਾ ਦਿੱਤੀ। ਮੈਂ ਬਾਦਲ ਸਾਬ੍ਹ ਵੱਲੋਂ ਦਰਸਾਏ ਮਾਰਗ 'ਤੇ ਦ੍ਰਿੜ੍ਹ ਇਰਾਦੇ ਨਾਲ ਅੱਗੇ ਵਧਣ ਦਾ ਅਹਿਦ ਕਰਦਾ ਹਾਂ। (birth anniversary at Late Parkash Singh Badal)

  • ਮੇਰੇ ਲਈ ਇਹ ਅਕਹਿ ਤਕਲੀਫ਼ ਦੇ ਪਲ ਹਨ ਕਿਉਂਕਿ ਮੇਰੀ ਜਿੰਦਗੀ ਵਿੱਚ ਪਹਿਲੀ ਵਾਰੀ ਹੈ ਕਿ ਸਰਦਾਰ ਪਰਕਾਸ਼ ਸਿੰਘ ਜੀ ਬਾਦਲ ਸਾਬ੍ਹ ਦੇ ਜਨਮ ਦਿਨ ਸਮੇਂ ਉਹ ਆਪ ਸਾਡੇ ਦਰਮਿਆਨ ਮੌਜੂਦ ਨਹੀਂ ਹਨ। ਬੇਟੇ ਵਜੋਂ ਮੇਰਾ ਮਨ ਭਰਿਆ ਹੋਇਆ ਹੈ। ਉਹਨਾਂ ਨੇ ਹਮੇਸ਼ਾਂ ਮੈਨੂੰ ਪੰਥ ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਦੀ ਪ੍ਰੇਰਨਾ ਦਿੱਤੀ। ਮੈਂ ਬਾਦਲ ਸਾਬ੍ਹ… pic.twitter.com/DUKDBjAaMQ

    — Sukhbir Singh Badal (@officeofssbadal) December 8, 2023 " class="align-text-top noRightClick twitterSection" data=" ">

ਹਰਸਿਮਰਤ ਕੌਰ ਬਾਦਲ ਨੇ ਵੀ ਕੀਤਾ ਯਾਦ: ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅੱਜ ਅਸੀਂ ਤੁਹਾਨੂੰ ਬਹੁਤ ਯਾਦ ਕਰ ਰਹੇ ਹਾਂ,ਅੱਜ ਸਰਦਾਰ ਪਰਕਾਸ਼ ਸਿੰਘ ਜੀ ਬਾਦਲ ਸਾਬ੍ਹ ਦਾ ਜਨਮ ਦਿਨ ਹੈ, ਅੱਜ ਮਨ ਉਦਾਸ ਹੈ ਕਿਉਂਕਿ ਇਹ ਪਹਿਲੀ ਵਾਰ ਹੈ। ਜਦ ਬਾਦਲ ਸਾਬ੍ਹ ਦੇ ਜਨਮ ਦਿਨ 'ਤੇ ਉਹ ਸਾਡੇ ਕੋਲ ਨਹੀਂ ਹਨ,ਪਰ ਉਹਨਾਂ ਦੇ ਆਦਰਸ਼ ਅਤੇ ਯਾਦਾਂ ਦਾ ਸਰਮਾਇਆ ਹਮੇਸ਼ਾਂ ਸਾਨੂੰ ਮਾਣ ਮਹਿਸੂਸ ਕਰਵਾਉਂਦਾ ਰਹੇਗਾ ਕਿ ਅਸੀਂ ਉਸ ਬੋਹੜ ਦੀ ਛਾਂ ਦਾ ਨਿੱਘ ਮਾਣਿਆ। ਜਿਸਨੇ ਆਪਣੀ ਸਾਰੀ ਜ਼ਿੰਦਗੀ ਪੰਥ,ਪੰਜਾਬ ਅਤੇ ਪੰਜਾਬੀਅਤ ਲਈ ਕੰਮ ਕਰਦੇ ਹੋਏ ਕਿਸਾਨ-ਮਜਦੂਰ,ਹਰ ਧਰਮ ਤੇ ਹਰ ਵਰਗ ਦਾ ਭਲਾ ਹੀ ਸੋਚਿਆ। ਮੈਂ ਹਮੇਸ਼ਾਂ ਬਾਦਲ ਸਾਬ੍ਹ ਨੂੰ ਆਪਣੇ ਮਾਰਗਦਰਸ਼ਕ ਵਜੋਂ ਦੇਖਿਆ ਤੇ ਉਹਨਾਂ ਦੇ ਦਿਖਾਏ ਰਸਤੇ 'ਤੇ ਚੱਲਣ ਯਤਨ ਵੀ ਕਰਦੀ ਹਾਂ।

  • ਅੱਜ ਅਸੀਂ ਤੁਹਾਨੂੰ ਬਹੁਤ ਯਾਦ ਕਰ ਰਹੇ ਹਾਂ....
    ਅੱਜ ਸਰਦਾਰ ਪਰਕਾਸ਼ ਸਿੰਘ ਜੀ ਬਾਦਲ ਸਾਬ੍ਹ ਦਾ ਜਨਮ ਦਿਨ ਹੈ, ਅੱਜ ਮਨ ਉਦਾਸ ਹੈ ਕਿਉਂਕਿ ਇਹ ਪਹਿਲੀ ਵਾਰ ਹੈ ਜਦ ਬਾਦਲ ਸਾਬ੍ਹ ਦੇ ਜਨਮ ਦਿਨ 'ਤੇ ਉਹ ਸਾਡੇ ਕੋਲ ਨਹੀਂ ਹਨ ਪਰ ਉਹਨਾਂ ਦੇ ਆਦਰਸ਼ ਅਤੇ ਯਾਦਾਂ ਦਾ ਸਰਮਾਇਆ ਹਮੇਸ਼ਾਂ ਸਾਨੂੰ ਮਾਣ ਮਹਿਸੂਸ ਕਰਵਾਉਂਦਾ ਰਹੇਗਾ ਕਿ ਅਸੀਂ ਉਸ ਬੋਹੜ ਦੀ ਛਾਂ… pic.twitter.com/QkmJ7rAwji

    — Harsimrat Kaur Badal (@HarsimratBadal_) December 8, 2023 " class="align-text-top noRightClick twitterSection" data=" ">
  • ਦਰਵੇਸ਼ ਸਿਆਸਤਦਾਨ ਫ਼ਖਰ-ਏ-ਕੌਮ, ਭਾਈਚਾਰਕ ਸਾਂਝ ਅਤੇ ਸ਼ਾਂਤੀ ਦਾ ਪ੍ਰਤੀਕ ਸਵ ਸ. ਪ੍ਰਕਾਸ਼ ਸਿੰਘ ਬਾਦਲ ਜੀ ਵਰਗੇ ਲੋਹ ਪੁਰਸ਼ ਦੀ ਕੋਈ ਥਾਂ ਨਹੀਂ ਲੈ ਸਕਦਾ। ਆਪਣੇ ਸਿਆਸੀ ਸਫ਼ਰ ਦੌਰਾਨ ਉਨ੍ਹਾਂ ਨਾਲ ਵਿਚਰਨਾ ਇੱਕ ਕਾਬਿਲ ਅਤੇ ਜ਼ਹੀਨ ਅਧਿਆਪਕ ਦੀ ਸੰਗਤ ਮਾਨਣਾ ਸੀ ਜਿਸ ਦੌਰਾਨ ਉਨ੍ਹਾਂ ਕੋਲੋਂ ਬਹੁਤ ਕੁਝ ਸਿੱਖਣ ਨੂੰ ਮਿਲਿਆ। ਉਨ੍ਹਾਂ ਦੀ ਮੋਹਮੱਤੀ,… pic.twitter.com/nWVi7DwDNF

    — Bikram Singh Majithia (@bsmajithia) December 8, 2023 " class="align-text-top noRightClick twitterSection" data=" ">

ਸਿਆਸੀ ਸਫਰ ਦੀ ਸ਼ੁਰੂਆਤ: ਜ਼ਿਕਰਯੋਗ ਹੈ ਕਿ ਸਭ ਤੋਂ ਘੱਟ ਉਮਰ 'ਚ ਸਰਪੰਚ ਤੇ ਮੁੱਖ ਮੰਤਰੀ ਅਤੇ ਸਭ ਤੋਂ ਬਜ਼ੁਰਗ ਉਮੀਦਵਾਰ ਰਹੇ, ਮਰਹੂਮ ਪਰਕਾਸ਼ ਸਿੰਘ ਬਾਦਲ ਨੇ ਸਾਲ 1947 ਵਿੱਚ ਰਾਜਨੀਤੀ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਨੇ ਸਰਪੰਚ ਦੀ ਚੋਣ ਲੜੀ ਅਤੇ ਜਿੱਤੀ। ਫਿਰ ਉਹ ਸਭ ਤੋਂ ਛੋਟੀ ਉਮਰ ਦੇ ਸਰਪੰਚ ਬਣੇ। 1957 ਵਿੱਚ ਉਨ੍ਹਾਂ ਨੇ ਪਹਿਲੀ ਵਿਧਾਨ ਸਭਾ ਚੋਣ ਲੜੀ। ਉਹ 1969 ਵਿੱਚ ਫਿਰ ਜਿੱਤ ਗਏ। 1969-70 ਤੱਕ ਉਹ ਪੰਚਾਇਤ ਰਾਜ, ਪਸ਼ੂ ਪਾਲਣ, ਡੇਅਰੀ ਆਦਿ ਮੰਤਰਾਲਿਆਂ ਦੇ ਮੰਤਰੀ ਰਹੇ। ਇਸ ਤੋਂ ਇਲਾਵਾ ਉਹ 1970-71 ਵਿੱਚ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਬਣੇ ਸਨ। ਇਸ ਤੋਂ ਬਾਅਦ ਉਹ 1977-80, 1997-2002 ਵਿੱਚ ਪੰਜਾਬ ਦੇ ਮੁੱਖ ਮੰਤਰੀ ਬਣੇ। ਉਹ 1972, 1980 ਅਤੇ 2002 ਵਿੱਚ ਵਿਰੋਧੀ ਧਿਰ ਦੇ ਨੇਤਾ ਵੀ ਬਣੇ। ਜਦੋਂ ਮੋਰਾਰਜੀ ਦੇਸਾਈ ਪ੍ਰਧਾਨ ਮੰਤਰੀ ਸਨ, ਤਾਂ ਉਹ ਸੰਸਦ ਮੈਂਬਰ ਵੀ ਚੁਣੇ ਗਏ ਸਨ। ਉਹ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਵਾਲੇ ਸਭ ਤੋਂ ਬਜ਼ੁਰਗ ਉਮੀਦਵਾਰ ਵੀ ਬਣੇ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.