ਚੰਡੀਗੜ੍ਹ : ਪੰਜਾਬ ਦੇ ਜੰਗਲਾਤ ਵਿਭਾਗ ਨਾਲ ਸਬੰਧਤ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ 'ਚ ਈਡੀ ਵੱਲੋਂ ਪੇਸ਼ ਕੀਤੀਆਂ ਕਈ ਦਲੀਲਾਂ ਤੋਂ ਬਾਅਦ ਮੁੜ ਤੋਂ ਦੋ ਦਿਨ ਦਾ ਰਿਮਾਂਡ ਹਾਸਿਲ ਕੀਤਾ। ਇਸ ਮੌਕੇ ਉਨ੍ਹਾਂ ਦੇ ਬੈਂਕ ਖਾਤਿਆਂ, ਜਾਇਦਾਦ ਅਤੇ ਹੋਰ ਚੀਜ਼ਾਂ ਦੀ ਜਾਂਚ ਕਰਨ ਦੀ ਗੱਲ ਕਹੀ ਗਈ ਹੈ। ਇਸ ਤੋਂ ਇਲਾਵਾ ਵੀ ਕਈ ਗੱਲਾਂ ਦੀ ਜਾਂਚ ਚੱਲ ਰਹੀ ਹੈ। ਅਦਾਲਤ ਨੇ ਸਾਰੇ ਤੱਥਾਂ ਨੂੰ ਸੁਣਨ ਤੋਂ ਬਾਅਦ ਸਾਧੂ ਸਿੰਘ ਧਰਮਸੋਤ ਨੂੰ ਦੋ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ।
ਪਹਿਲਾਂ ਵੀ ਜੇਲ੍ਹ ਗਏ ਸੀ ਧਰਮਸੋਤ: ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਚ ਫਰਵਰੀ 'ਚ ਦੂਜੀ ਵਾਰ ਮੁੜ ਗ੍ਰਿਫਤਾਰ ਕੀਤਾ ਸੀ। ਸਾਲ 2022 ‘ਚ ਵੀ ਧਰਮਸੋਤ ‘ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਸਨ ਅਤੇ 89 ਦਿਨ ਜੇਲ ‘ਚ ਬਿਤਾਉਣ ਤੋਂ ਬਾਅਦ ਸਤੰਬਰ 2022 ‘ਚ ਜ਼ਮਾਨਤ ‘ਤੇ ਬਾਹਰ ਆ ਗਏ ਸਨ। ਵਿਜੀਲੈਂਸ ਦੀ ਜਾਂਚ ‘ਚ ਸਾਹਮਣੇ ਆਇਆ ਸੀ ਕਿ 1 ਮਾਰਚ 2016 ਤੋਂ 31 ਮਾਰਚ 2022 ਤੱਕ ਦੇ ਜਾਂਚ ਸਮੇਂ ਦੌਰਾਨ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 2.37 ਕਰੋੜ ਰੁਪਏ ਸੀ। ਜਦਕਿ ਖਰਚਾ 8.76 ਕਰੋੜ ਰੁਪਏ ਸੀ। ਇਹ ਖਰਚਾ ਆਮਦਨ ਨਾਲੋਂ 6.39 ਕਰੋੜ ਰੁਪਏ ਵੱਧ ਸੀ।
- ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਰਾਹਤ, ਕਪੂਰਥਲਾ ਅਦਾਲਤ ਤੋਂ ਮਿਲੀ ਜ਼ਮਾਨਤ
- ਅਮਨ ਅਰੋੜਾ ਦੇ ਮਾਮਲੇ ਵਿੱਚ ਹਾਈਕੋਰਟ 'ਚ ਸੁਣਵਾਈ; ਸੰਗਰੂਰ ਦੀ ਅਦਾਲਤ ਵਿੱਚ ਸਜ਼ਾ ਖ਼ਿਲਾਫ਼ ਪਟੀਸ਼ਨ, ਨਹੀਂ ਲਹਿਰਾਉਣ ਤਿਰੰਗਾ !
- ਸਾਬਕਾ ਮੰਤਰੀ ਧਰਮਸੋਤ ਅਤੇ ਗਿਲਜ਼ੀਆਂ ਦੇ ਘਰ 'ਤੇ ਈਡੀ ਦੀ ਰੇਡ, ਤੜਕੇ ਰਿਹਾਇਸ਼ 'ਤੇ ਪਹੁੰਚੀਆਂ ਈਡੀ ਦੀਆਂ ਟੀਮਾਂ, ਕਈ ਕਰੀਬੀ ਵੀ ਰਡਾਰ 'ਤੇ
ਮਾਮਲੇ 'ਚ ਸੰਗਤ ਸਿੰਘ ਗਿਲਜੀਆਂ ਦਾ ਨਾਂ ਵੀ ਸ਼ਾਮਲ : ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਆਉਣ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਮਾਮਲਾ ਦਰਜ ਕਰਕੇ ਸਾਧੂ ਸਿੰਘ ਧਰਮਸੋਤ ਸਮੇਤ ਉਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਸੰਗਤ ਸਿੰਘ ਗਿਲਜੀਆਂ ਦਾ ਨਾਂ ਵੀ ਐਫਆਈਆਰ ਵਿੱਚ ਸ਼ਾਮਲ ਕੀਤਾ ਗਿਆ ਸੀ। ਫਿਲਹਾਲ ਉਹ ਜ਼ਮਾਨਤ 'ਤੇ ਬਾਹਰ ਹੈ। ਪੰਜਾਬ ਵਿਜੀਲੈਂਸ ਦੇ ਰਾਡਾਰ 'ਤੇ ਆਉਣ ਤੋਂ ਬਾਅਦ ਈਡੀ ਦਾ ਧਿਆਨ ਧਰਮਸੋਤ ਅਤੇ ਗਿਲਜੀਆਂ ਵੱਲ ਖਿੱਚਿਆ ਗਿਆ ਸੀ। ਈਡੀ ਨੇ ਵਿਜੀਲੈਂਸ ਨੂੰ ਆਦੇਸ਼ ਭੇਜ ਕੇ ਜਾਂਚ ਨਾਲ ਸਬੰਧਤ ਦਸਤਾਵੇਜ਼ ਅਤੇ ਜਾਂਚ ਰਿਪੋਰਟਾਂ ਮੰਗੀਆਂ ਸਨ।