ਚੰਡੀਗੜ੍ਹ: ਮਿਸ਼ਨ ਤੰਦਰੁਸਤ ਪੰਜਾਬ’ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਚਲਾਈ ਜਾ ਰਹੀ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਸੈਕਟਰ 71 ਐਸ.ਏ.ਐਸ. ਨਗਰ ਵਿਖੇ ਖਪਤਕਾਰਾਂ ਨੂੰ ਜਾਗਰੂਕ ਕਰਨ ਲਈ ਦੁੱਧ ਪਰਖ ਕੈਂਪ ਲਾਇਆ ਗਿਆ, ਜਿਸ ਦਾ ਉਦਘਾਟਨ ਸਮਾਜ ਸੇਵੀ ਰਾਜਪਾਲ ਸਿੰਘ ਵਿਲਖੂ ਨੇ ਕੀਤਾ।
ਡੇਅਰੀ ਟੈਕਨੋਲੋਜਿਸਟ ਦਰਸ਼ਨ ਸਿੰਘ ਨੇ ਦੱਸਿਆ ਕਿ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਅਧੀਨ ਮੋਬਾਈਲ ਲੈਬੋਰੇਟਰੀ ਰਾਹੀਂ ਦੁੱਧ ਦੇ 41 ਨਮੂਨੇ ਟੈਸਟ ਕੀਤੇ ਗਏ, ਜਿਨਾਂ ਵਿੱਚੋਂ 35 ਨਮੂਨੇ ਮਿਆਰਾਂ ਅਨੁਸਾਰ ਪਾਏ ਗਏ ਅਤੇ ਬਾਕੀ 6 ਨਮੂਨਿਆਂ ਵਿੱਚ ਪਾਣੀ ਦੀ ਮਿਲਾਵਟ ਪਾਈ ਗਈ, ਜਿਸ ਦੀ ਮਿਕਦਾਰ 11 ਤੋਂ 21 ਫੀਸਦੀ ਤੱਕ ਸੀ। ਪਾਣੀ ਦੀ ਮਿਲਾਵਟ ਤੋਂ ਇਲਾਵਾ ਕਿਸੇ ਵੀ ਨਮੂਨੇ ਵਿੱਚ ਹਾਨੀਕਾਰਕ ਕੈਮੀਕਲ/ਬਾਹਰੀ ਪਦਾਰਥ ਨਹੀਂ ਪਾਏ ਗਏ। ਦਰਸ਼ਨ ਸਿੰਘ ਨੇ ਦੱਸਿਆ ਕਿ ਖਪਤਕਾਰਾਂ ਨੂੰ ਦੁੱਧ ਦੇ ਨਮੂਨੇ ਟੈਸਟ ਕਰਨ ਮਗਰੋਂ ਨਤੀਜੇ ਲਿਖਤੀ ਰੂਪ ਵਿੱਚ ਮੌਕੇ ’ਤੇ ਹੀ ਦਿੱਤੇ ਗਏ ਹਨ।
ਇਹ ਵੀ ਪੜ੍ਹੋ- 'SGPC ਬਾਦਲਾਂ ਦੇ ਘਰ ਦੀ ਜਾਇਦਾਦ ਜਿਹਨੂੰ ਚਾਹੁਣਗੇ ਪ੍ਰਧਾਨ ਚੁਣ ਲੈਣਗੇ'
ਡੇਅਰੀ ਟੈਕਨੋਲੋਜਿਸਟ ਨੇ ਦੱਸਿਆ ਕਿ ਕੈਂਪਾਂ ਤੋਂ ਇਲਾਵਾ ਹੁਣ ਸਾਰੇ ਵਿਭਾਗੀ ਦਫਤਰਾਂ ਵਿੱਚ ਵੀ ਦੁੱਧ ਦੀ ਪਰਖ ਮੁਫ਼ਤ ਕਰਵਾਈ ਜਾ ਸਕਦੀ ਹੈ। ਕਿਸੇ ਵੀ ਥਾਂ ਜੇ ਅਜਿਹਾ ਕੈਂਪ ਲਵਾਉਣਾ ਹੋਵੇ ਤਾਂ ਵਿਭਾਗ ਦੇ ਜ਼ਿਲ੍ਹਾ ਪੱਧਰੀ ਦਫ਼ਤਰਾਂ ਜਾਂ ਹੈਲਪਲਾਈਨ ਨੰਬਰ 0172-2219076 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦਾ ਮੁੱਖ ਮੰਤਵ ਖਪਤਕਾਰਾਂ ਨੂੰ ਉਨਾਂ ਵੱਲੋਂ ਖਰੀਦੇ ਦੁੱਧ ਵਿੱਚ ਮੌਜੂਦ ਤੱਤਾਂ ਬਾਰੇ ਜਾਣੂ ਕਰਵਾਉਣਾ ਹੈ।