ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ ਮੰਗਲਵਾਰ, ੧ ਕੱਤਕ (ਸੰਮਤ ੫੫੫ ਨਾਨਕਸ਼ਾਹੀ) ੧੭ ਅਕਤੂਬਰ, ੨੦੨੩ (ਅੰਗ: ੬੬੬)
![Sangrand Hukamnama Mahina Kattak 2023](https://etvbharatimages.akamaized.net/etvbharat/prod-images/17-10-2023/19785430_news2_aspera.png)
ਪੰਜਾਬੀ ਵਿਆਖਿਆ: ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧। ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ।੧।ਰਹਾਉ। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।੨। ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।੩।੧।੯। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
- World Trauma Day: ਜਾਣੋ ਕੀ ਹੈ ਟਰਾਮਾ ਅਤੇ ਇਸਦੇ ਲੱਛਣ, ਇਸ ਸਮੱਸਿਆਂ ਤੋਂ ਬਾਹਰ ਆਉਣ ਲਈ ਕਰੋ ਇਹ ਕੰਮ
- Demonstration by closing the school: ਅਧਿਆਪਕਾਂ ਦੀ ਕਮੀ ਤੋਂ ਪਰੇਸ਼ਾਨ ਵਿਦਿਆਰਥੀਆਂ ਅਤੇ ਮਾਪਿਆਂ ਨੇ ਲਾਇਆ ਸਕੂਲ ਨੂੰ ਤਾਲਾ, ਪੋਸਟਾਂ ਭਰਨ ਦੀ ਕੀਤੀ ਮੰਗ
- Teaching Fellows Scandal: ਫਰਜ਼ੀ ਡਿਗਰੀਆਂ ਵਾਲੇ ਅਧਿਆਪਕਾਂ 'ਤੇ ਕਸੇਗਾ ਵਿਜੀਲੈਂਸ ਦਾ ਸ਼ਿਕੰਜਾ, ਗੁਰਦਾਸਪੁਰ ਦੇ 128 ਅਧਿਆਪਕਾਂ ਦਾ ਆਇਆ ਲਿਸਟ 'ਚ ਨਾਮ