ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਨੇ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਖੇ ਦੋਮ ਤੋੜ ਦਿੱਤਾ। ਮਿਲੀ ਜਾਣਕਾਰੀ ਮੁਤਾਬਿਕ ਸਰਦੂਲ ਸਿੰਕਦਰ ਕਿਡਨੀ ਟਰਾਂਸਪਲਾਂਟ ਕਾਰਨ ਉਹ ਪਿਛਲੇ 1 ਮਹੀਨਿਆਂ ਤੋਂ ਮੁਹਾਲੀ ਦੇ ਹਸਪਤਾਲ ਚ ਭਰਤੀ ਸੀ ਪਰ ਟਰਾਂਸਪਲਾਂਟ ਤੋਂ ਬਾਅਦ ਉਹ ਕੋਰੋਨਾ ਪਾਜ਼ੀਟਿਵ ਹੋ ਗਏ ਸੀ। ਜਿਸ ਦੇ ਚੱਲਦਿਆਂ ਉਨ੍ਹਾਂ ਨੇ ਫੋਰਟਿਸ ਹਸਪਤਾਲ ਵਿਖੇ ਆਖਿਰੀ ਸਾਹ ਲਏ।
ਉਨ੍ਹਾਂ ਦਾ ਇਸ ਤਰ੍ਹਾਂ ਚਲੇ ਜਾਣਾ ਬਹੁਤ ਹੀ ਮੰਦਭਾਗਾ
ਮੋਹਾਲੀ ਦੇ ਨਿੱਜੀ ਹਸਪਤਾਲ ਬਾਹਰ ਜਾਣਕਾਰੀ ਦਿੰਦਿਆ ਗਾਈਕ ਹਰਦੀਪ ਸਿੰਘ ਨੇ ਦੱਸਿਆ ਕਿ ਪੂਰਾ ਸਰਦੂਲ ਪਰਿਵਾਰ ਸੰਗੀਤ ਨਾਲ ਜੁੜਿਆ ਹੋਇਆ ਹੈ ਇਸ ਤਰ੍ਹਾਂ ਸਰਦੂਲ ਸਿਕੰਦਰ ਦਾ ਭਰੀ ਜਵਾਨੀ ’ਚ ਚਲੇ ਜਾਣਾ ਬਹੁਤ ਹੀ ਮੰਦਭਾਗਾ ਹੈ
ਇਹ ਵੀ ਪੜੋ: ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਦਾ ਦੇਹਾਂਤ
ਮੌਤ ਤੋਂ ਬਾਅਦ ਪੰਜਾਬੀ ਇੰਡਸਟਰੀ ’ਚ ਸੋਗ ਦੀ ਲਹਿਰ
ਦੱਸ ਦਈਏ ਕਿ ਉਨ੍ਹਾਂ ਦੇਹਾਂਤ ਤੋਂ ਬਾਅਦ ਪੂਰੀ ਪੰਜਾਬੀ ਇੰਡਸਟਰੀ ’ਚ ਸੋਗ ਦੀ ਲਹਿਰ ਦੌੜ ਗਈ ਹੈ। ਸਰਦੂਲ ਸਿਕੰਦਰ ਦੀ ਮੌਤ ਤੋਂ ਬਾਅਦ ਹਰ ਇਕ ਗਾਇਕ ਅਤੇ ਰਾਜਨੀਤਕ ਪਾਰਟੀਆਂ ਵੱਲੋਂ ਦੁੱਖ ਜਤਾਇਆ ਜਾ ਰਿਹਾ ਹੈ।
ਸਿਕੰਦਰ ਨੇ 1980 ਤੋਂ ਕੀਤੀ ਸੀ ਆਪਣੇ ਕਰੀਅਰ ਦੀ ਸ਼ੁਰੂਆਤ
ਕਾਬਿਲੇਗੌਰ ਹੈ ਕਿ ਸਰਦੂਲ ਸਿਕੰਦਰ ਦਾ ਦੇਹਾਂਤ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਨੇ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਚ ਵੀ ਆਪਣੀ ਗਾਇਕੀ ਦਾ ਜਾਦੂ ਚਲਾਇਆ ਸੀ। ਉਨ੍ਹਾਂ ਨੇ ਆਪਣੇ ਕਰੀਏ ਦੀ ਸ਼ੁਰੂਆਤ 1980 ਤੋਂ ਕੀਤੀ ਸੀ। ਉਨ੍ਹਾਂ ਦੀ ਪਹਿਲੀ ਐਲਬਮ 'ਰੋਡਵੇਜ਼ ਦੀ ਲਾਰੀ' ਸੀ।