ਚੰਡੀਗੜ੍ਹ: ਡੈਸਟੀਨੇਸ਼ਨ ਪੰਜਾਬ-ਰਿਐਲਟੀ ਐਕਸਪੋ 13 ਤੋਂ 15 ਦਸੰਬਰ ਤੱਕ ਪਰੇਡ ਗਰਾਉਂਡ ਸੈਕਟਰ 17, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਕਨਫੈਡਰੇਸ਼ਨ ਆਫ ਰੀਅਲ ਅਸਟੇਟ ਡਿਵੈਲਪਰਜ਼ ਐਸੋਸੀਏਸ਼ਨਜ਼ ਆਫ਼ ਇੰਡੀਆ (ਸੀ.ਆਰ.ਈ.ਡੀ.ਏ.ਆਈ.) ਪੰਜਾਬ ਵੱਲੋਂ ਕਰਵਾਈ ਜਾ ਰਹੀ ਇਸ ਐਕਸਪੋ ਦਾ ਉਦਘਾਟਨ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਕੀਤਾ ਜਾਵੇਗਾ।
ਕਨਫੈਡਰੇਸ਼ਨ ਆਫ ਰੀਅਲ ਅਸਟੇਟ ਡਿਵੈਲਪਰਜ਼ ਐਸੋਸੀਏਸ਼ਨਜ਼ ਆਫ਼ ਇੰਡੀਆ (ਸੀ.ਆਰ.ਈ.ਡੀ.ਏ.ਆਈ.) ਦੇ ਪੰਜਾਬ ਚੈਪਟਰ ਦੇ ਪ੍ਰਧਾਨ ਜਗਜੀਤ ਸਿੰਘ ਦੀ ਅਗਵਾਈ ਹੇਠ ਵਫ਼ਦ ਨੇ ਮੰਗਲਵਾਰ ਦੇਰ ਸ਼ਾਮ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ, ਪੰਜਾਬ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ 13 ਦਸੰਬਰ ਨੂੰ ਐਕਸਪੋ ਦਾ ਉਦਘਾਟਨ ਕਰਨ ਦੀ ਬੇਨਤੀ ਕੀਤੀ।
ਜਗਜੀਤ ਸਿੰਘ ਨੇ ਮਕਾਨ ਉਸਾਰੀ ਮੰਤਰੀ ਨੂੰ ਦੱਸਿਆ ਕਿ ਸੀ.ਆਰ.ਈ.ਡੀ.ਏ.ਆਈ. ਇਸ ਐਕਸਪੋ ਦੌਰਾਨ ਆਪਣਾ ਸ਼ਿਕਾਇਤ ਨਿਵਾਰਣ ਫੋਰਮ ਵੀ ਸ਼ੁਰੂ ਕਰੇਗਾ। ਉਹਨਾਂ ਦੱਸਿਆ ਕਿ ਇਹ ਐਕਸਪੋ ਖਰੀਦਦਾਰਾਂ ਨੂੰ ਪ੍ਰਮੁੱਖ ਰੀਅਲਟਰਾਂ ਨਾਲ ਗੱਲਬਾਤ ਕਰਨ ਲਈ ਇੱਕ ਪਲੇਟਫਾਰਮ ਮੁਹੱਈਆ ਕਰਵਾਏਗਾ।
ਇਸ ਐਕਸਪੋ ਵਿਚ ਉੱਤਰ ਖੇਤਰ ਦੀਆਂ ਕਈ ਮਸ਼ਹੂਰ ਰਿਐਲਟੀ ਫਰਮਜ਼ ਵਿਸ਼ੇਸ਼ ਤੌਰ 'ਤੇ ਹਿੱਸਾ ਲੈਣਗੀਆਂ। ਜ਼ਿਕਰਯੋਗ ਹੈ ਕਿ ਸੀ.ਆਰ.ਈ.ਡੀ.ਏ.ਆਈ. ਦੀ ਸਥਾਪਨਾ 1999 ਵਿੱਚ ਕੀਤੀ ਗਈ ਸੀ, ਇਹ ਭਾਰਤ ਦੇ 21 ਸੂਬਿਆਂ ਵਿੱਚ 204 ਸਿਟੀ ਚੈਪਟਰਾਂ ਤੋਂ 12500 ਤੋਂ ਵੱਧ ਰੀਅਲ ਅਸਟੇਟ ਡਿਵੈਲਪਰਾਂ ਨੂੰ ਆਪਸ ਵਿੱਚ ਜੋੜਦਾ ਹੈ।