ਚੰਡੀਗੜ: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਇਕ ਹੁਕਮ ਜਾਰੀ ਕਰ ਕੇ ਮੁਕਤਸਰ ਜ਼ਿਲੇ ਦੇ ਪਿੰਡ ਹੁਸਨਰ ਵਿੱਚ ਹੱਡਾਰੋੜੀ ਦੀ ਜ਼ਮੀਨ ਨੂੰ ਲੈ ਕੇ ਹੋਏ ਲੜਾਈ ਝਗੜੇ ਦੇ ਮਾਮਲੇ ਸਬੰਧੀ ਐਸ. ਸੀ. ਕਮਿਸ਼ਨ ਦੇ ਮੈਂਬਰ ਕਰਨਵੀਰ ਸਿੰਘ ਇੰਦੋਰਾ ਪੜਤਾਲ ਕਰਨ ਲਈ ਕਿਹਾ ਗਿਆ ਹੈ।
ਜਾਣਕਾਰੀ ਦਿੰਦਿਆਂ ਐੱਸ.ਸੀ. ਕਮਿਸ਼ਨ ਦੇ ਚੇਅਰਪਰਸਨ ਤਜਿੰਦਰ ਕੌਰ ਨੇ ਦੱਸਿਆ ਕਿ ਬੀਤੇ ਦਿਨੀ ਪਿੰਡ ਹੁਸਨਰ ਵਿੱਚ ਹੱਡਾਰੋੜੀ ਦੀ ਜ਼ਮੀਨ ਨੂੰ ਲੈ ਕੇ ਦੋ ਧਿਰਾਂ ਵਿੱਚ ਹੋਏ ਝਗੜੇ ਵਿੱਚ ਦਲਿਤ ਭਾਈਚਾਰੇ ਨਾਲ ਸਬੰਧਤ ਲੋਕ ਜ਼ਖਮੀ ਹੋ ਗਏ ਸਨ ਅਤੇ ਇਸ ਮੌਕੇ ਮਾਮਲਾ ਹੱਲ ਕਰਵਾਉਣ ਲਈ ਆਏ ਹੋਏ ਐੱਸ. ਐੱਚ. ਓ. ਵੀ ਫੱਟੜ ਹੋ ਗਿਆ ਸੀ।
ਉਨਾਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐੱਸ. ਸੀ. ਕਮਿਸ਼ਨ ਦੇ ਮੈਂਬਰ ਕਰਨਵੀਰ ਸਿੰਘ ਇੰਦੋਰਾ ਨੂੰ ਇਸ ਮਾਮਲੇ ਸਬੰਧੀ ਪੜਤਾਲ ਕਰਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।