ETV Bharat / state

ਗਰਮੀ ਦਾ ਕਹਿਰ, ਪੱਛਮੀ ਬੰਗਾਲ ਤ੍ਰਿਪੁਰਾ ਅਤੇ ਮੇਘਾਲਿਆ ਦੇ ਸਕੂਲ ਕੀਤੇ ਗਏ ਬੰਦ

ਦਿੱਲੀ ਦੇ ਪ੍ਰਾਇਮਰੀ ਮੌਸਮ ਵਿਗਿਆਨ ਕੇਂਦਰ ਵਲੋਂ ਵੱਧ ਤੋਂ ਵੱਧ ਤਾਪਮਾਨ 40.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਚਾਰ ਡਿਗਰੀ ਵੱਧ ਹੈ। ਇਹ ਲਗਾਤਾਰ ਚੌਥਾ ਦਿਨ ਹੈ ਜਦੋਂ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ ਹੈ।

Schools closed in West Bengal Tripura and Meghalaya due to severe heatwave
ਗਰਮੀ ਦਾ ਕਹਿਰ, ਪੱਛਮੀ ਬੰਗਾਲ ਤ੍ਰਿਪੁਰਾ ਅਤੇ ਮੇਘਾਲਿਆ ਦੇ ਸਕੂਲ ਕੀਤੇ ਗਏ ਬੰਦ
author img

By

Published : Apr 19, 2023, 4:53 PM IST

ਨਵੀਂ ਦਿੱਲੀ : ਦੇਸ਼ ਭਰ 'ਚ ਤਾਪਮਾਨ ਵਧ ਰਿਹਾ ਹੈ ਅਤੇ ਗਰਮੀ ਲੋਕਾਂ ਨੂੰ ਤੰਗ ਕਰ ਰਹੀ ਹੈ। ਜਾਣਕਾਰੀ ਮੁਤਾਬਿਕ ਤਾਪਮਾਨ 40 ਤੋਂ 44 ਡਿਗਰੀ ਸੈਲਸੀਅਸ ਵਿਚਕਾਰ ਹੋਣ ਕਰਕੇ ਜ਼ਿਆਦਾਤਰ ਭਾਗਾਂ ਵਿੱਚ 'ਲੂ' ਵਰਗੇ ਹਾਲਾਤ ਬਣੇ ਹੋਏ ਹਨ। ਇਸ ਕਾਰਨ ਕਈ ਰਾਜਾਂ ਵਿੱਚ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਤ੍ਰਿਪੁਰਾ ਸਰਕਾਰ ਨੇ ਗਰਮੀ ਕਾਰਨ 23 ਅਪ੍ਰੈਲ ਤੱਕ ਸਾਰੇ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪੱਛਮੀ ਬੰਗਾਲ ਵਿੱਚ ਸ਼ਨੀਵਾਰ ਤੱਕ ਸਕੂਲ ਬੰਦ ਰਹਿਣਗੇ। ਮੇਘਾਲਿਆ ਦੇ ਸ਼ਿਲਾਂਗ ਵਿੱਚ 21 ਅਪ੍ਰੈਲ ਤੱਕ ਸਕੂਲ ਬੰਦ ਰੱਖਣ ਲਈ ਕਿਹਾ ਗਿਆ ਹੈ।

ਦਿੱਲੀ ਦੇ ਪ੍ਰਾਇਮਰੀ ਮੌਸਮ ਵਿਗਿਆਨ ਕੇਂਦਰ ਸਫਦਰਜੰਗ ਆਬਜ਼ਰਵੇਟਰੀ ਦਾ ਵੱਧ ਤੋਂ ਵੱਧ ਤਾਪਮਾਨ 40.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਾਣਕਾਰੀ ਮੁਤਾਬਿਕ ਇਹ ਲਗਾਤਾਰ ਚੌਥਾ ਦਿਨ ਹੈ ਜਦੋਂ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਰਿਕਾਰਡ ਹੋ ਰਿਹਾ ਹੈ। ਪੂਸਾ ਅਤੇ ਪੀਤਮਪੁਰਾ ਖੇਤਰਾਂ ਵਿੱਚ ਹੀਟਵੇਵ ਦੀ ਸਥਿਤੀ ਬਣੀ ਰਹੀ, ਜਿੱਥੇ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 41.6 ਡਿਗਰੀ ਤੋਂ 41.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਕਿ ਬੁੱਧਵਾਰ ਨੂੰ ਬੱਦਲਵਾਈ ਅਤੇ ਹਲਕੀ ਬਾਰਿਸ਼ ਨਾਲ ਸ਼ਹਿਰ ਵਿੱਚ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।

ਮੌਸਮ ਵਿਭਾਗ ਨੇ ਕਿਹਾ ਹੈ ਕਿ ਪੱਛਮੀ ਹਿਮਾਲਿਆ ਖੇਤਰ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੰਗਲਵਾਰ ਤੋਂ ਉੱਤਰ ਪੱਛਮੀ ਮੈਦਾਨੀ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ, ਮੌਸਮ ਵਿਭਾਗ ਨੇ ਉੱਤਰ-ਪੱਛਮੀ ਅਤੇ ਪ੍ਰਾਇਦੀਪੀ ਖੇਤਰਾਂ ਨੂੰ ਛੱਡ ਕੇ, ਅਪ੍ਰੈਲ ਤੋਂ ਜੂਨ ਤੱਕ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਤੋਂ ਵੱਧ ਤਾਪਮਾਨ ਦੀ ਭਵਿੱਖਬਾਣੀ ਕੀਤੀ ਸੀ। ਇਸ ਸਮੇਂ ਦੌਰਾਨ ਮੱਧ, ਪੂਰਬੀ ਅਤੇ ਉੱਤਰ ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਦਿਨਾਂ ਨਾਲੋਂ ਗਰਮ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : India Tops In Population: ਚੀਨ ਨੂੰ ਪਿੱਛੇ ਛੱਡ ਕੇ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਬਣਿਆ ਭਾਰਤ

ਹਰਿਆਣਾ ਅਤੇ ਪੰਜਾਬ ਵਿੱਚ ਲੂਹ ਦੇ ਹਾਲਾਤ ਬਣੇ ਹੋਏ ਹਨ ਅਤੇ ਦੋਵਾਂ ਰਾਜਾਂ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਹਰਿਆਣਾ ਦੇ ਹਿਸਾਰ ਵਿੱਚ ਸਖ਼ਤ ਗਰਮੀ ਪੈ ਰਹੀ ਹੈ ਅਤੇ ਵੱਧ ਤੋਂ ਵੱਧ ਤਾਪਮਾਨ 41.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.