ਚੰਡੀਗੜ੍ਹ : ਪੰਜਾਬ ਵਿੱਚ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਨੂੰ ਫੜਨ ਲਈ ਪੁਲਿਸ ਦੀ ਕਾਰਵਾਈ ਲਗਾਤਾਰ ਤੀਜੇ ਦਿਨ ਵੀ ਜਾਰੀ ਹੈ। ਅੰਮ੍ਰਿਤਪਾਲ ਦੀ ਭਾਲ ਲਈ ਪੰਜਾਬ 'ਚ ਸ਼ੁਰੂ ਕੀਤੇ ਗਏ ਸਰਚ ਅਭਿਆਨ ਦੇ ਦੂਜੇ ਦਿਨ ਐਤਵਾਰ ਨੂੰ ਪੁਲਸ ਨੇ ਜਲੰਧਰ ਦੇ ਮਹਿਤਪੁਰ ਇਲਾਕੇ 'ਚੋਂ ਉਹ ਕਾਰ ਬਰਾਮਦ ਕਰ ਲਈ, ਜਿਸ 'ਚ ਅੰਮ੍ਰਿਤਪਾਲ ਆਖਰੀ ਵਾਰ ਦਿਸਿਆ ਸੀ। ਪੁਲਿਸ ਨੂੰ ਇਸ ਕਾਰ ਵਿੱਚੋਂ ਇੱਕ ਰਾਈਫਲ, ਗੋਲੀਆਂ ਅਤੇ ਅੰਮ੍ਰਿਤਪਾਲ ਦਾ ਸੈਬਰ ਮਿਲਿਆ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਅੰਮ੍ਰਿਤਪਾਲ ਸਿੰਘ ਕਾਰ ਛੱਡ ਕੇ ਮੋਟਰਸਾਈਕਲ ’ਤੇ ਅੱਗੇ ਚਲਾ ਗਿਆ।
NIA ਦਾ ਦਾਖਲਾ ਕਿਸੇ ਵੀ ਸਮੇਂ ਸੰਭਵ : ਪੁਲਿਸ ਨੂੰ ਜਾਣਕਾਰੀ ਮਿਲੀ ਹੈ ਕਿ ਅੰਮ੍ਰਿਤਪਾਲ ਦੀ ਮਹਿੰਗੀ ਕਾਰ ਜਿਸ ਵਿਅਕਤੀ ਦੇ ਨਾਂ 'ਤੇ ਹੈ, ਉਸ ਦਾ ਭਰਾ ਨਸ਼ਾ ਤਸਕਰ ਹੈ। ਅਜਿਹੇ 'ਚ ਇਸ ਮਾਮਲੇ 'ਚ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ਐਂਟਰੀ ਕਿਸੇ ਵੀ ਸਮੇਂ ਹੋ ਸਕਦੀ ਹੈ।
-
(2/2) pic.twitter.com/Zkz1EKDOdJ
— Punjab Police India (@PunjabPoliceInd) March 19, 2023 " class="align-text-top noRightClick twitterSection" data="
">(2/2) pic.twitter.com/Zkz1EKDOdJ
— Punjab Police India (@PunjabPoliceInd) March 19, 2023(2/2) pic.twitter.com/Zkz1EKDOdJ
— Punjab Police India (@PunjabPoliceInd) March 19, 2023
ਇਹ ਵੀ ਪੜ੍ਹੋ : Mega Vaccination Campaign : "ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਸੂਬੇ ਦੀਆਂ 18.50 ਲੱਖ ਗਾਵਾਂ ਨੂੰ ਲੱਗੇ ਟੀਕੇ"
ਪੁਲਿਸ ਅੰਮ੍ਰਿਤਪਾਲ ਸਿੰਘ ਦਾ ਕਰ ਸਕਦੀ ਐ ਐਨਕਾਊਂਟਰ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਅੰਮ੍ਰਿਤਪਾਲ ਸਿੰਘ ਦੇ ਜਾਅਲੀ ਐਨਕਾਊਂਟਰ ਹੋਣ ਦਾ ਖਦਸ਼ਾ ਜਤਾਇਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਡਰ ਹੈ ਕਿ ਪੁਲਿਸ ਹਿਰਾਸਤ ਵਿਚ ਉਨ੍ਹਾਂ ਨਾਲ ਅਣ ਮਨੁੱਖੀ ਤਸ਼ੱਦਦ ਕੀਤੀ ਜਾ ਸਕਦੀ ਹੈ ਤੇ ਉਨ੍ਹਾਂ ਦਾ ਐਨਕਾਊਂਟਰ ਕੀਤਾ ਜਾ ਸਕਦਾ ਹੈ। ਇਸ ਸਬੰਧੀ ਪਟੀਸ਼ਨ ਹਾਈ ਕੋਰਟ ਵਿਚ ਦਾਖਲ ਕਰਵਾਈ ਗਈ ਹੈ। ਅਦਾਲਤ ਨੇ ਕੁਝ ਅਧਿਕਾਰੀਆਂ ਨੂੰ ਤਲਬ ਵੀ ਕੀਤਾ ਹੈ।
ਹੈਬੀਅਸ ਕਾਰਪਸ ਕਾਨੂੰਨ ਤਹਿਤ ਹਾਈ ਕੋਰਟ ਵਿੱਚ ਅਰਜ਼ੀ ਦਾਇਰ : ਵਾਰਿਸ ਪੰਜਾਬ ਦੀ ਸੰਸਥਾ ਦੇ ਕਾਨੂੰਨੀ ਸਲਾਹਕਾਰ ਇਮਾਨ ਸਿੰਘ ਖਾਰਾ ਨੇ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਨ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਦਾ ਰੁਖ ਕੀਤਾ ਹੈ। ਉਸ ਨੇ ਹੈਬੀਅਸ ਕਾਰਪਸ ਤਹਿਤ ਅਰਜ਼ੀ ਦਾਖ਼ਲ ਕੀਤੀ। ਜਿਸ ਦੀ ਸੁਣਵਾਈ ਜਸਟਿਸ ਐਨਐਸ ਸ਼ਿਖਾਵਤ ਦੀ ਰਿਹਾਇਸ਼ 'ਤੇ ਹੋਈ ਹੈ। ਪੰਜਾਬ ਐਡਵੋਕੇਟ ਜਰਨਲ ਅਤੇ ਇਮਾਨ ਸਿੰਘ ਖਾਰਾ ਵਿਚਕਾਰ ਡੇਢ ਘੰਟੇ ਤੱਕ ਬਹਿਸ ਚੱਲੀ। ਜਿਸ ਤੋਂ ਬਾਅਦ ਅਦਾਲਤ ਨੇ ਪੰਜਾਬ ਸਰਕਾਰ ਨੂੰ 21 ਮਾਰਚ ਤੱਕ ਜਵਾਬ ਦੇਣ ਲਈ ਕਿਹਾ ਹੈ।
ਇਹ ਵੀ ਪੜ੍ਹੋ : Today Mahapanchayat: ਰਾਮਲੀਲਾ ਮੈਦਾਨ 'ਚ ਕਿਸਾਨਾਂ ਦੀ ਮਹਾਂ ਪੰਚਾਇਤ, ਇੰਨਾਂ ਰਸਤਿਆਂ ਤੋਂ ਜਾਣ ਲਈ ਕਰੋ ਪਰਹੇਜ਼
ਸੂਬੇ ਭਰ 'ਚ ਪੁਲਿਸ ਦੇ ਫਲੈਗ ਮਾਰਚ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਛੇ ਸਾਥੀਆਂ ਸਣੇ ਗ੍ਰਿਫਤਾਰ ਕਰਨ ਦਾ ਦਾਅਵਾ ਪੁਲਿਸ ਨੇ ਕੀਤਾ ਸੀ। ਇਹ ਵੀ ਜ਼ਿਕਰਯੋਗ ਹੈ ਅਜਨਾਲਾ ਥਾਣਾ ਵਿਖੇ ਕੀਤੇ ਗਏ ਹੰਗਾਮੇ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਮਾਮਲਾ ਵੀ ਦਰਜ ਹੋਇਆ ਸੀ। ਇਸ ਤੋਂ ਇਲਾਵਾ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਖਿਲਾਫ ਨਫਰਤ ਭਰੇ ਭਾਸ਼ਣ ਦੇਣ ਸਣੇ ਹੋਰ ਤਿੰਨ ਮਾਮਲੇ ਦਰਜ ਕੀਤੇ ਹਨ। ਪੰਜਾਬ ਪੁਲਿਸ ਅੱਜ ਕਾਰਵਾਈ ਕਰਦਿਆਂ ਅੰਮ੍ਰਿਤਪਾਲ ਦੇ ਕੁਝ ਸਾਥੀਆਂ ਨੂੰ ਅਸਾਮ ਲੈ ਕੇ ਗਈ ਹੈ। ਹਾਲਾਂਕਿ ਅੰਮ੍ਰਿਤਪਾਲ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ। ਦੱਸਣਯੋਗ ਹੈ ਕਿ ਸ਼ਨਿਚਰਵਾਰ ਤਕ ਖ਼ਬਰ ਇਹ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਮਹਿਤਪੁਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ, ਪਰ ਰਾਤ ਤੱਕ, ਪੁਲਿਸ ਨੇ ਅੰਮ੍ਰਿਤਪਾਲ ਨੂੰ ਭਗੌੜਾ ਦੱਸਿਆ ਹੈ। ਹੁਣ ਪੰਜਾਬ 'ਚ ਅੰਮ੍ਰਿਤਪਾਲ ਸਿੰਘ ਦੀ ਤਲਾਸ਼ ਸੋਮਵਾਰ ਨੂੰ ਤੀਜੇ ਦਿਨ ਵੀ ਜਾਰੀ ਹੈ। ਅੰਮ੍ਰਿਤਪਾਲ ਸਿੰਘ ਦੀ ਭਾਲ ਸਬੰਧੀ ਪੰਜਾਬ ਪੁਲਿਸ ਨੇ ਸੂਬੇ ਵਿੱਚ ਵੱਖ-ਵੱਖ ਸ਼ਹਿਰਾਂ ਵਿਚ ਫਲੈਗ ਮਾਰਚ ਕੱਢਿਆ ਹੈ।
ਅੱਜ ਦੁਪਹਿਰ 12 ਵਜੇ ਤੱਕ ਇੰਟਰਨੈੱਟ ਬੰਦ : ਪੰਜਾਬ ਵਿੱਚ ਮੋਬਾਈਲ ਇੰਟਰਨੈੱਟ ਅਤੇ ਬਲਕ ਐਸਐਮਐਸ ਸੇਵਾਵਾਂ ’ਤੇ ਲੱਗੀ ਪਾਬੰਦੀ ਸੋਮਵਾਰ ਦੁਪਹਿਰ 12 ਵਜੇ ਖ਼ਤਮ ਹੋ ਰਹੀ ਹੈ। ਪੁਲਿਸ ਦੀ ਬੇਨਤੀ 'ਤੇ ਸੂਬਾ ਸਰਕਾਰ ਨੇ ਸ਼ਨੀਵਾਰ ਦੁਪਹਿਰ 12 ਵਜੇ ਤੋਂ 24 ਘੰਟਿਆਂ ਲਈ ਇਨ੍ਹਾਂ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਸੀ, ਜਿਸ ਨੂੰ ਐਤਵਾਰ ਨੂੰ ਹੋਰ 24 ਘੰਟਿਆਂ ਲਈ ਵਧਾ ਦਿੱਤਾ ਗਿਆ ਸੀ। ਪੁਲਿਸ ਨੇ ਅਫਵਾਹਾਂ ਨੂੰ ਰੋਕਣ ਲਈ ਇਹ ਸੇਵਾਵਾਂ ਬੰਦ ਕਰ ਦਿੱਤੀਆਂ ਹਨ।
ਇਹ ਵੀ ਪੜ੍ਹੋ : Operation Amritpal: ਅੰਮ੍ਰਿਤਪਾਲ 'ਤੇ ਕਾਰਵਾਈ ਦਾ ਮਾਮਲਾ, ਸੂਬੇ ਭਰ 'ਚ ਕੱਢੇ ਜਾ ਰਹੇ ਫਲੈਗ ਮਾਰਚ
ਰੋਡਵੇਜ਼ ਦੀਆਂ ਬੱਸਾਂ ਅੱਜ ਵੀ ਬੰਦ ਰਹੀਆਂ : ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਬੱਸਾਂ ਅੱਜ ਯਾਨੀ 20 ਮਾਰਚ ਨੂੰ ਵੀ ਪੰਜਾਬ ਵਿੱਚ ਨਹੀਂ ਚੱਲਣਗੀਆਂ। ਇਸ ਸਬੰਧੀ ਹੁਕਮ ਐਤਵਾਰ ਰਾਤ ਨੂੰ ਜਾਰੀ ਕੀਤੇ ਗਏ ਸਨ।