ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਬੁਲਾਈ ਗਈ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਗਏ। ਇਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਧਾਮੀ ਨੇ ਜਾਣਕਾਰੀ ਸਾਂਝੀ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਨੂੰ ਫੜ੍ਹੇ ਗਏ ਨੌਜਵਾਨਾਂ ਨੂੰ ਰਿਹਾਅ ਕਰਨ ਲਈ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਗਿਆ ਹੈ।
Search Opration Amritpal : ਭਾਰਤੀ ਦੂਤਾਵਾਸ ਨੇ ਨੇਪਾਲ ਸਰਕਾਰ ਨੂੰ ਲਿਖੀ ਚਿੱਠੀ, ਨੇਪਾਲ 'ਚ ਲੁੱਕਿਆ ਹੈ ਅੰਮ੍ਰਿਤਪਾਲ !
19:45 March 27
* SGPC ਵੱਲੋਂ ਸਰਕਾਰ ਨੂੰ ਸੌਪਿਆ ਗਿਆ 24 ਘੰਟੇ ਦਾ ਅਲਟੀਮੇਟ 'ਫੜੇ ਗਏ ਸਿੱਖ ਨੌਜਵਾਨਾਂ ਨੂੰ ਰਿਹਾਅ ਕਰੋ'
19:44 March 27
* ਅੰਮ੍ਰਿਤਪਾਲ ਦੀਆਂ ਹੋ ਹੋਰ ਤਸਵੀਰਾਂ ਵਾਇਰਲ
ਪੰਜਾਬ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਦੱਸੇ ਜਾ ਰਹੇ ਅੰਮ੍ਰਿਤਪਾਲ ਸਿੰਘ ਦੀਆਂ ਲਗਾਤਾਰ ਫੋਟੋਆਂ ਵਾਇਰਲ ਹੋ ਰਹੀਆਂ ਹਨ। ਹੁਣ ਉਸਦੀਆਂ ਇੱਕੋ ਲੋਕੇਸ਼ਨ ਉੱਤੇ ਦੋ ਵੱਖਰੇ ਅੰਦਾਜ ਵਿੱਚ ਦੋ ਤਸਵੀਰਾਂ ਸਾਹਮਣੇ ਆਈਆਂ ਹਨ।
16:24 March 27
* ਭਾਰਤੀ ਦੂਤਾਵਾਸ ਨੇ ਨੇਪਾਲ ਸਰਕਾਰ ਨੂੰ ਲਿਖੀ ਚਿੱਠੀ, ਨੇਪਾਲ 'ਚ ਲੁਕਿਆ ਹੈ ਅੰਮ੍ਰਿਤਪਾਲ !
ਨੇਪਾਲ ਮੀਡੀਆ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਨੇਪਾਲ ਵਿੱਚ ਲੁਕਿਆ ਹੈ। ਜਿਸ ਨੂੰ ਲੈ ਕੇ ਭਾਰਤੀ ਦੂਤਾਵਾਸ ਨੇ ਨੇਪਾਲ ਸਰਕਾਰ ਨੂੰ ਚਿੱਠੀ ਲਿਖੀ ਹੈ।
12:11 March 27
* ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਲੱਗੇ ਨਾਅਰੇ
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਪੰਥਕ ਇਕੱਠ ਕੀਤਾ ਗਿਆ ਹੈ, ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਨਾਅਰੇ ਲੱਗੇ ਹਨ। ਨਾਅਰਿਆਂ ਵਿੱਚ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕਰੋ। ਸਿੱਖ ਜਥੇਬੰਦੀਆਂ ਵੱਲੋਂ ਅਖੌਤੀ ਮੀਡੀਆ ਮੁਰਦਾਬਾਦ ਦੇ ਵੀ ਨਾਅਰੇ ਲਗਾਏ ਜਾ ਰਹੇ ਹਨ।
12:08 March 27
* ਪ੍ਰਧਾਨ ਮੰਤਰੀ ਬਾਜੇਕੇ ਨੂੰ ਫੂਕ ਛਕਾ ਲਵਾ ਦਿੱਤੀ ਐਨਐਸਏ: ਢੱਡਰੀਆਂਵਾਲੇ
ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਇੱਕ ਵਾਰ ਫਿਰ ਅੰਮ੍ਰਿਤਪਾਲ ਸਿੰਘ ਉਤੇ ਸਵਾਲ ਚੁੱਕੇ ਹਨ। ਉਹਨਾਂ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਤਾਂ ਨਿਕਲ ਗਿਆ ਜਿਹੜੇ ਮਗਰ ਲੱਗੇ ਸੀ ਹੁਣ ਉਹਨਾਂ ਦਾ ਕੀ ਬਣੂ ? ਉਹਨਾਂ ਦਾ ਤਾਂ ਪਰਿਵਾਰ ਰੁਲ ਜਾਓ ਹੁਣ। ਢੱਡਰੀਆਂਵਾਲੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਬਾਜੇਕੇ ਨੂੰ ਫੂਕ ਛਕਾ ਐਨਐਸਏ ਲਵਾ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਬੇਸ਼ੱਕ ਮੈਨੂੰ ਉਹ ਗਾਲ੍ਹਾਂ ਕੱਢਦਾ ਸੀ, ਪਰ ਹੁਣ ਮੈਨੂੰ ਉਸ ਉੱਤੇ ਤਰਸ ਆ ਰਿਹਾ ਹੈ।
11:44 March 27
* ਅੰਮ੍ਰਿਤਪਾਲ ਦੇ ਗੰਨਮੈਨ ਵਰਿੰਦਰ ਜੌਹਲ ਉਤੇ ਲਗਾਇਆ NSA
ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਪਾਲ ਦੇ ਗੰਨਮੈਨ ਵਰਿੰਦਰ ਜੌਹਲ ਉਤੇ NSA ਲਗਾ ਦਿੱਤਾ ਹੈ। ਜੌਹਲ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਹੈ।
07:08 March 27
* ਅੰਮ੍ਰਿਤਪਾਲ ਸਿੰਘ ਦੀ ਭਾਲ 10ਵੇਂ ਦਿਨ ਵੀ ਜਾਰੀ
ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਭਗੌੜਾ ਕਰਾਰ ਦਿੱਤੇ ਗਏ ਅੰਮ੍ਰਿਤਪਾਲ ਸਿੰਘ ਦੀ ਭਾਲ 10ਵੇਂ ਦਿਨ ਵੀ ਜਾਰੀ ਹੈ। ਪੁਲਿਸ ਨੂੰ ਜਾਣਕਾਰੀ ਹੈ ਕਿ ਅੰਮ੍ਰਿਤਪਾਲ ਸਿੰਘ ਉਤਰਾਖੰਡ ਪਾਰ ਕਰਕੇ ਨੇਪਾਲ ਪਹੁੰਚ ਗਿਆ ਹੈ, ਜਿਸ ਕਾਰਨ ਪੰਜਾਬ ਪੁਲਿਸ ਦੀਆਂ ਟੀਮਾਂ ਨੇਪਾਲ ਪਹੁੰਚ ਗਈਆਂ ਹਨ ਤੇ ਭਾਲ ਕੀਤੀ ਜਾ ਰਹੀ ਹੈ। ਉਥੇ ਹੀ ਆਪਰੇਸ਼ਨ ਅੰਮ੍ਰਿਤਪਾਲ ਤਹਿਤ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ 197 ਲੋਕਾਂ ਨੂੰ ਪੁਲਿਸ ਨੇ ਛੱਡ ਦਿੱਤਾ ਹੈ। ਇਸ ਸਬੰਧੀ ਪੰਜਾਬ ਦੇ ਡੀਜੀਪੀ ਦਾ ਕਹਿਣਾ ਹੈ ਕਿ ਬੇਕਸੂਰ ਲੋਕਾਂ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ।
ਬਲਜੀਤ ਕੌਰ ਨੂੰ ਅੱਜ ਕੋਰਟ ਵਿੱਚ ਕੀਤਾ ਜਾਵੇਗਾ ਪੇਸ਼: ਅੰਮ੍ਰਿਤਪਾਲ ਨੂੰ ਪਨਾਹ ਦੇਣ ਵਾਲੀ ਬਲਜੀਤ ਕੌਰ ਨੂੰ ਅੱਜ ਨਕੋਦਰ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਅੱਜ ਬਲਜੀਤ ਕੌਰ ਦਾ ਰਿਮਾਂਡ ਖਤਮ ਹੋ ਰਿਹਾ ਹੈ, ਜਿਸ ਤੋਂ ਮਗਰੋਂ ਉਸ ਨੂੰ ਅੱਜ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਉਥੇ ਹੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਰਾਜ਼ਦਾਰ ਗੋਰਖਾ ਉਰਫ਼ ਬਾਬਾ ਨੇ ਵੀ ਵੱਡੇ ਖੁਲਾਸੇ ਕੀਤੇ ਹਨ।
ਇਹ ਵੀ ਪੜੋ: LOVE RASHIFAL: ਕਿਹੋ ਜਿਹਾ ਰਹੇਗਾ ਅੱਜ ਦਾ ਦਿਨ, ਜਾਣੋ ਅੱਜ ਆਪਣੇ ਪਿਆਰ ਦੀ ਰਾਸ਼ੀ