ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਸ਼ਾਮ 5 ਵਜੇ ਪੰਜਾਬ ਪੁਲਿਸ ਹੈੱਡਕੁਆਰਟਰ, ਸੈਕਟਰ 9, ਚੰਡੀਗੜ੍ਹ ਵਿੱਚ ਪ੍ਰੈਸ ਕਾਨਫੰਰਸ ਕਰਨਗੇ। ਇਸ ਦੌਰਾਨ ਉਹ ਅੰਮ੍ਰਿਤਪਾਲ ਸਿੰਘ ਸਬੰਧੀ ਵੱਡੇ ਖੁਲਾਸੇ ਕੀਤੇ। ਪੰਜਾਬ ਵਿੱਚੋਂ ਫਰਾਰ ਹੋਣ ਤੋਂ ਬਾਅਦ ਹਰਿਆਣਾ ਵਿੱਚ ਰੁਕਿਆ ਸੀ ਅੰਮ੍ਰਿਤਪਾਲ, ਸ਼ਾਹਬਾਦ ਦੇ ਇਕ ਘਰ ਵਿੱਚ ਰੁਕੇ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਕ ਮਹਿਲਾ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਜਨਾਲਾ ਥਾਣੇ ਵਿੱਚ ਮਾਮਲੇ ਵਿੱਚ 10 ਅਰੋਪੀਆਂ ਨੂੰ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਵੱਲੋਂ ਮਿਲਿਆ 2 ਦਿਨ ਦਾ ਰਿਮਾਂਡ, ਜਿੰਨ੍ਹਾਂ ਨੂੰ 2 ਦਿਨ੍ਹਾਂ ਬਾਅਦ ਮੁੜ ਪੇਸ਼ ਕੀਤਾ ਜਾਵੇਗਾ। ਅੰਮ੍ਰਿਤਪਾਲ 19 ਮਾਰਚ ਦੀ ਰਾਤ ਨੂੰ ਸ਼ਾਹਬਾਦ ਵਿੱਚ ਬਲਜੀਤ ਕੌਰ ਦੇ ਘਰ ਠਹਿਰਿਆ ਸੀ। ਔਰਤ ਉਸ ਨੂੰ ਢਾਈ ਸਾਲਾਂ ਤੋਂ ਜਾਣਦੀ ਸੀ। ਅੰਮ੍ਰਿਤਪਾਲ ਨੂੰ ਪਨਾਹ ਦੇਣ ਵਾਲੀ ਔਰਤ ਐਸਡੀਐਮ ਦੇ ਰੀਡਰ ਦੀ ਭੈਣ ਹੈ।
Search Opration Amritpal: ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਦਾ ਦਾਅਵਾ, ਅੰਮ੍ਰਿਤਪਾਲ ਹੁਣ ਪੰਜਾਬ ਤੋਂ ਫਰਾਰ
13:36 March 23
* ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਦੀ ਪ੍ਰੈਸ ਕਾਨਫਰੰਸ
08:21 March 23
*ਅੰਮ੍ਰਿਤਪਾਲ ਸਿੰਘ ਦੇ 11 ਸਾਥੀ ਨਿਆਂਇਕ ਹਿਰਾਸਚ 'ਚ
ਅੰਮ੍ਰਿਤਪਾਲ ਸਿੰਘ ਦੇ ਕੁਲ 11 ਸਾਥੀਆਂ ਨੂੰ ਅੱਜ ਬਾਬਾ ਬਲਾਕਾ ਕੋਰਟ ਵਿੱਚ ਪੇਸ਼ ਕੀਤਾ ਗਿਆ। ਦੱਸ ਦਈਏ ਕਿ ਚਾਰ ਸਾਥੀਆਂ ਦੇ ਖਿਲਾਫ ਥਾਣਾ ਖਲਚੀਆਂ ਦੇ ਵਿੱਚ 19 ਮਾਰਚ ਨੂੰ 26 ਨੰਬਰ ਐਫ ਆਈ ਆਰ ਦਰਜ ਕੀਤੀ ਗਈ ਸੀ ਜਿਸਦੇ ਵਿੱਚ ਅੰਮ੍ਰਿਤਪਾਲ ਸਿੰਘ ਦਾ ਸਾਥ ਦੇਣ ਵਾਲੇ ਚਾਰ ਸਾਥੀ ਗੁਰਪ੍ਰਿਤ ਸਿੰਘ, ਭੁਪਿੰਦਰ ਸਿੰਘ ਅਤੇ ਸੁਖਮਨਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਸਨ, ਜਿਨ੍ਹਾਂ ਕੋਲੋ ਪੁਲਿਸ ਵੱਲੋਂ ਅਦਾਲਤ ਵਿੱਚ ਕਿਹਾ ਗਿਆ ਸੀ ਕਿ ਇਨ੍ਹਾਂ ਕੋਲੋਂ ਹਥਿਆਰ ਬਰਾਮਦ ਕੀਤੇ ਗਏ ਹਨ ਜਿਸਦੇ ਚਲਦੇ ਬਾਬਾ ਬਕਾਲਾ ਅਦਾਲਤ ਵਲੋਂ 20 ਮਾਰਚ ਨੂੰ ਪੇਸ਼ੀ ਦੌਰਾਨ ਤਿੰਨ ਦਿਨ ਦੇ ਰਿਮਾਂਡ ਉੱਤੇ ਭੇਜਿਆ ਸੀ, ਜਿਨ੍ਹਾਂ ਦਾ ਅੱਜ ਰਿਮਾਂਡ ਪੂਰਾ ਹੋ ਗਿਆ ਹੈ ਇਨ੍ਹਾਂ ਨੂੰ ਵੀ ਅੱਜ ਬਾਬਾ ਬਕਾਲਾ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਉਥੇ ਹੀ ਤਹਾਨੂੰ ਦਸ ਦਈਏ ਕਿ ਅਮ੍ਰਿਤਪਾਲ ਸਿੰਘ ਫਿਲਹਾਲ ਅਜੇ ਭਗੋੜਾ ਹੈ ਉਹ ਪੁਲਿਸ ਦੇ ਹੱਥ ਨਹੀਂ ਆਇਆ ਪੁਲਿਸ ਵੱਲੋਂ ਉਸਦੇ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ ਅਤੇ ਅੰਮ੍ਰਿਤਪਾਲ ਸਿੰਘ ਦਾ ਚਾਚਾ ਹਰਜੀਤ ਸਿੰਘ ਤੇ ਪ੍ਰਧਾਨ ਮੰਤਰੀ ਬਾਜੇਕੇ ਅਤੇ ਉਸਦੇ ਕੁੱਝ ਹੋਰ ਸਾਥੀ ਅਸਾਮ ਦੀ ਜੇਲ੍ਹ ਵਿੱਚ ਭੇਜੇ ਗਏ ਹਨ। ਬਾਬਾ ਬਕਾਲਾ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਅੰਮ੍ਰਿਤਸਰ ਪੁਲਿਸ ਨੇ ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਜਨਾਲਾ ਕੋਰਟ ਵਿੱਚ ਪੇਸ਼ ਕੀਤਾ ਹੈ, ਜਿਹਨਾਂ ਨੂੰ ਬਾਬਾ ਬਕਾਲਾ ਕੋਰਟ ਤੋਂ ਟਰਾਂਜਿਟ ਰਿਮਾਂਡ ਉੱਤੇ ਲੈ ਕੇ ਪੁਲਿਸ ਆਈ ਸੀ।
08:07 March 23
* ਪੁਲਿਸ ਵੱਲੋਂ ਅੰਮ੍ਰਿਤਪਾਲ ਦੀ ਇੱਕ ਹੋਰ ਫੁਟੇਜ਼ ਜਾਰੀ
ਚੰਡੀਗੜ੍ਹ: 18 ਮਾਰਚ ਤੋਂ ਫਰਾਰ ਹੋਏ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਆਏ ਦਿਨ ਅੰਮ੍ਰਿਤਪਾਲ ਦੀਆਂ ਨਵੀਆਂ ਨਵੀਆਂ ਤਸਵੀਰਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਹੁਣ ਪੁਲਿਸ ਅੰਮ੍ਰਿਤਪਾਲ ਦੇ ਘਰ ਲੱਗੇ ਵਾਈਫਾਈ ਦਾ ਵੀ ਡਾਟਾ ਇਕੱਠਾ ਕਰ ਰਹੀ ਹੈ, ਪੁਲਿਸ ਨੂੰ ਸ਼ੱਕ ਹੈ ਕਿ ਇੰਟਰਨੈਟ ਰਾਹੀਂ ਅੰਮ੍ਰਿਤਪਾਲ ਪਰਿਵਾਰ ਨਾਲ ਜੁੜਿਆ ਹੋਇਆ ਹੈ।
ਅੰਮ੍ਰਿਤਪਾਲ ਦੀ ਪਤਨੀ ਦੀ ਵੀ ਜਾਂਚ: ਪੁਲਿਸ ਅੰਮ੍ਰਿਤਪਾਲ ਦੀ ਪਤਨੀ ਦੀ ਵੀ ਜਾਂਚ ਕਰ ਰਹੀ ਹੈ, ਪੁਲਿਸ ਨੂੰ ਸ਼ੱਕ ਹੈ ਕਿ ਉਸ ਦੀ ਪਤਨੀ ਬੱਬਰ ਖਾਲਸਾ ਨਾਲ ਜੁੜੀ ਹੋਈ ਹੈ। ਦੱਸ ਦਈਏ ਕਿ ਕੁਝ ਮਹਿਨੇ ਪਹਿਲਾਂ ਦੀ ਅੰਮ੍ਰਿਤਪਾਲ ਦਾ ਕਿਰਨਦੀਪ ਕੌਰ ਨਾਲ ਵਿਆਹ ਹੋਇਆ ਹੈ ਜੋ ਕਿ ਲੰਡਨ ਦੀ ਵਸਨੀਕ ਹੈ। ਆਪਰੇਸ਼ਨ ਕਾਸੋ ਦੇ ਤਹਿਤ ਸੂਚੀ ਜਾਰੀ ਕਰਨ ਵਾਲੇ ਯੂ ਏ ਪੀ ਏ ਦੇ ਵਿਸ਼ੇਸ਼ ਵਕੀਲ ਜਿਨ੍ਹਾਂ ਵੱਲੋਂ ਸਿੱਖ ਬੰਦੀਆਂ ਅਤੇ ਗਰਮ ਖਿਆਲੀਆਂ ਦੇ ਕੇਸ ਲੜੇ ਜਾ ਰਹੇ ਹਨ। ਇਸ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਹੈ ਕਿ ਮੈਨੂੰ ਕੱਲ ਲਲਤੋਂ ਪੁਲਿਸ ਚੌਂਕੀ ਵੱਲੋਂ ਡੀ ਐਸ ਪੀ ਵੱਲੋਂ ਪੁੱਛਗਿੱਛ ਕਰਨ ਦਾ ਹਵਾਲਾ ਦੇਕੇ ਹਿਰਾਸਤ ਵਿੱਚ ਲਿਆ ਗਿਆ ਸੀ ਜਿਸ ਤੋਂ ਬਾਅਦ ਮੀਡੀਆ ਅਤੇ ਲੁਧਿਆਣਾ ਜ਼ਿਲ੍ਹਾ ਬਾਰ ਦੀ ਮਦਦ ਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਨੇ ਛੱਡ ਦਿੱਤਾ। ਮੰਝਪੁਰ ਦਾ ਇਸ ਸਬੰਧੀ ਇੱਕ ਬਿਆਨ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਉਨ੍ਹਾਂ ਕਿਹਾ ਕਿ ਮੈਂ ਅਜਿਹੀਆਂ ਕਾਰਵਾਈਆਂ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦਾ ਘਾਣ ਨਹੀਂ ਹੋਣਾ ਚਾਹੀਦਾ।
ਇਹ ਵੀ ਪੜੋ: Shaheedi Diwas: ਸ਼ਹੀਦੋਂ ਕੀ ਚਿਤਾਓਂ ਪੇ ਲਗੇਂਗੇ ਹਰ ਬਰਸ ਮੇਲੇ, ਵਤਨ ਪੇ ਮਿਟਣੇ ਵਾਲੋਂ ਕਾ ਬਾਕੀ ਯਹੀ ਨਿਸ਼ਾਂ ਹੋਗਾ...