ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਪੁਲਿਸ ਵੱਲੋਂ ਬੀਤੇ ਦਿਨ ਜੰਮੂ ਕਸ਼ਮੀਰ ਤੋਂ ਫੜ੍ਹੇ ਗਏ ਪਪਲਪ੍ਰੀਤ ਸਿੰਘ ਦੇ ਜੀਜਾ ਤੇ ਭੈਣ ਦੀ ਖੁਲਾਸੇ ਕੀਤੇ ਹਨ ਕਿ ਅੰਮ੍ਰਿਤਪਾਲ ਜੰਮੂ ਭੱਜਣ ਦੀ ਤਿਆਰੀ ਕਰ ਰਿਹਾ ਸੀ ਤੇ ਉਹਨਾਂ ਦੇ ਸੰਪਰਕ ਵਿੱਚ ਸੀ।
Search Opration Amritpal Live update: ‘ਜੰਮੂ ਭੱਜਣ ਦੀ ਫਿਰਾਕ ਵਿੱਚ ਸੀ ਅੰਮ੍ਰਿਤਪਾਲ’ - AMRITPAL LIVE UPDATES
13:30 March 26
* ਜੰਮੂ ਭੱਜਣ ਦੀ ਫਿਰਾਕ ਵਿੱਚ ਸੀ ਅੰਮ੍ਰਿਤਪਾਲ
11:50 March 26
* ਅੰਮ੍ਰਿਤਪਾਲ ਦਾ ਸਾਥ ਦੇਣ ਵਾਲੀ ਪਟਿਆਲਾ ਦੀ ਮਹਿਲਾ ਗ੍ਰਿਫ਼ਤਾਰ
ਅੰਮ੍ਰਿਤਪਾਲ ਦਾ ਪਟਿਆਲਾ ਵਿੱਚ ਸਾਥ ਦੇਣ ਵਾਲੀ ਮਹਿਲਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਦੀ ਬੀਤੇ ਦਿਨ ਇੱਕ ਸੀਸੀਟੀਵੀ ਸਾਹਮਣੇ ਆਈ ਸੀ, ਜਿਸ ਵਿੱਚ ਇੱਕ ਮਹਿਲਾ ਉਸ ਦਾ ਸਾਥ ਦੇ ਰਹੀ ਸੀ, ਜਿਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਿਕ ਮਹਿਲਾ ਦੀ ਪਛਾਣ ਬਲਬੀਰ ਕੌਰ ਵੱਜੋਂ ਹੋਈ ਹੈ, ਜਿਸ ਦੇ ਘਰ ਅੰਮ੍ਰਿਤਪਾਲ 8 ਤੋਂ 9 ਘੰਟੇ ਰੁਕਿਆ ਸੀ। ਉਥੇ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਮਹਿਲਾ ਨੇ ਹੀ ਅੰਮ੍ਰਿਤਪਾਲ ਨੂੰ ਹਰਿਆਣਾ ਜਾਣ ਲਈ ਸਕੂਟਰੀ ਦਿੱਤੀ ਸੀ।
08:14 March 26
* ਅੰਮ੍ਰਿਤਪਾਲ ਨੂੰ ਲੈ ਕੇ ਭਾਰਤ ਨੇਪਾਲ ਸਰਹੱਦ ਉੱਤੇ ਅਲਰਟ ਜਾਰੀ
ਪੰਜਾਬ ਪੁਲਿਸ ਵੱਲੋਂ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਨੇਪਾਲ ਭੱਜ ਸਕਦਾ ਹੈ, ਜਿਸ ਕਾਰਨ ਭਾਰਤ ਨੇਪਾਲ ਸਰਹੱਦ ਉੱਤੇ ਅੰਮ੍ਰਿਤਪਾਲ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਤੇ ਉਸ ਦੇ ਪੋਸਟਰ ਵੀ ਲਗਾਏ ਗਏ ਹਨ ਤਾਂ ਜੋ ਉਸ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ।
07:42 March 26
* ਅੰਮ੍ਰਿਤਪਾਲ ਸਿੰਘ ਦੀ ਭਾਲ ਨੌਵੇਂ ਦਿਨ ਵੀ ਜਾਰੀ
ਚੰਡੀਗੜ੍ਹ: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਨੌਵੇਂ ਦਿਨ ਵੀ ਜਾਰੀ ਹੈ। ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਮਾਮਲੇ ਵਿੱਚ ਨਿੱਤ ਨਵੇਂ ਖੁਲਾਸੇ ਕੀਤੇ ਜਾ ਰਹੇ ਹਨ ਤੇ ਲਗਾਤਾਰ ਉਸ ਦੀ ਭਾਲ ਲਈ ਦੇਸ਼ ਭਰ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਸਾਥੀਆਂ ਦੇ ਹੋਈ ਪੇਸ਼ੀ: ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਸ਼ਨੀਵਾਰ ਨੂੰ ਦੋ ਵੱਖ-ਵੱਖ ਅਦਾਲਤਾਂ ਵਿੱਚ ਪੇਸ਼ ਕੀਤਾ ਗਿਆ। ਇਨ੍ਹਾਂ ਵਿੱਚੋਂ 10 ਸਾਥੀਆਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਤੇ ਇੱਕ ਸਾਥੀ ਨੂੰ 2 ਦਿਨਾਂ ਲ਼ਈ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਗਿਆ ਹੈ। ਅੰਮ੍ਰਿਤਪਾਲ ਦੇ ਗ੍ਰਿਫ਼ਤਾਰ ਕੀਤੇ ਸਾਥੀਆਂ ਦੇ ਦੋ ਦਿਨ ਪਹਿਲਾਂ ਕੀਤੇ ਮੈਡੀਕਲ ਟੈਸਟ ਵਿੱਚ ਦੋ ਸਾਥੀ ਐਚਆਈਵੀ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ਸਾਰਿਆਂ 'ਤੇ ਅਜਨਾਲਾ ਥਾਣੇ 'ਚ ਹਿੰਸਾ ਦੇ ਦੋਸ਼ ਹਨ।
ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦਾ ਬਿਆਨ: ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੁਝ ਲੋਕ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜੇਕਰ ਪੰਜਾਬ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਸਖ਼ਤ ਫੈਸਲੇ ਲੈਣੇ ਪਏ ਤਾਂ ਅਸੀਂ ਪਿੱਛੇ ਨਹੀਂ ਹਟਾਂਗੇ। ਜਿਹੜੇ ਲੋਕ ਪੰਜਾਬ ਦਾ ਮਾਹੌਲ ਖਰਾਬ ਕਰ ਰਹੇ ਸਨ, ਉਹ ਅੱਜ ਆਪਣੀ ਪੂਛ ਫੜ ਕੇ ਭੱਜ ਰਹੇ ਹਨ।
ਇਹ ਵੀ ਪੜੋ: Daily Hukamnama: ੧੩ ਚੇਤ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ