ETV Bharat / state

Search Opration Amritpal: ਪੁਲਿਸ ਨੇ ਜਾਰੀ ਕੀਤੀਆਂ ਅੰਮ੍ਰਿਤਪਾਲ ਦੀਆਂ ਪੁਰਾਣੀਆਂ ਫੋਟੋਆਂ - Search Opration Amritpal

Search Opration Amritpal Live Updates
Search Opration Amritpal Live Updates
author img

By

Published : Mar 21, 2023, 8:46 AM IST

Updated : Mar 24, 2023, 11:51 AM IST

18:06 March 21

ਅੰਮ੍ਰਿਤਪਾਲ ਤੇ ਪੰਜਾਬ ਪੁਲਿਸ ਦਾ ਵੱਡਾ ਖੁਲਾਸਾ, ਭੇਸ ਬਦਲ ਕੇ ਹੋਇਆ ਫਰਾਰ

ਅੰਮ੍ਰਿਤਪਾਲ ਸਿੰਘ ਬਾਰੇ ਕਈ ਖੁਲਾਸੇ ਲਗਾਤਾਰ ਹੋ ਰਹੇ ਹਨ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਨਵਾਂ ਖੁਲਾਸਾ ਕਰਦਿਆਂ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਭੇਸ ਵਿੱਚ ਫਰਾਰ ਹੋ ਗਿਆ ਹੈ। ਪੰਜਾਬ ਦੇ ਆਈ.ਜੀ ਸੁਖਚੈਨ ਸਿੰਘ ਗਿੱਲ ਨੇ ਅੰਮ੍ਰਿਤਪਾਲ ਸਿੰਘ ਦੇ ਭੱਜਣ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਕਈ ਅਹਿਮ ਖੁਲਾਸੇ ਕੀਤੇ ਹਨ। ਜਿਸ ਵਿੱਚ ਉਸਦੀਆਂ ਨਵੀਂ ਫੋਟੋਆਂ ਵੀ ਜਾਰੀ ਕੀਤੀਆਂ ਹਨ। ਪੁਲਿਸ ਦੀ ਗ੍ਰਿਫਤ ਤੋਂ ਫਰਾਰ ਚੱਲ ਰਹੇ ਅੰਮ੍ਰਿਤਪਾਲ ਦੇ ਮਾਮਲੇ ਵਿੱਚ ਸੂਬਾ ਸਰਕਾਰ ਨੇ ਹਾਈਕੋਰਟ ਵਿੱਚ ਆਪਣਾ ਜਵਾਬ ਦਾਖਲ ਕੀਤਾ ਹੈ। ਇਸਦੀ ਕਾਪੀ ਵੀ ਕੋਰਟ ਨੂੰ ਸੌਂਪੀ ਗਈ ਹੈ। ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਪਾਲ ਦੇ ਚਾਚੇ ਖਿਲਾਫ ਸਰਪੰਚ ਨੂੰ ਬੰਧਕ ਬਣਾ ਕੇ ਕੁੱਟਣ ਦੇ ਮਾਮਲੇ ਵਿੱਚ ਪਰਚਾ ਦਰਜ ਕਰ ਲਿਆ ਹੈ।

08:22 March 21

* ਹਰਿਆਣਾ ਤੋਂ ਅੰਮ੍ਰਿਤਪਾਲ ਦਾ ਸਮਰਥਕ ਗ੍ਰਿਫ਼ਤਾਰ

ਚੰਡੀਗੜ੍ਹ: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਸੋਮਵਾਰ ਦੇਰ ਸ਼ਾਮ ਤੱਕ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਉਸ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆ ਵਿੱਚ ਧਾਰਾ 144 ਲਗਾਈ ਗਈ ਹੈ। ਦੱਸ ਦਈਏ ਕਿ ਪੁਲਿਸ ਵੱਲੋਂ ਲਗਤਾਰ ਕਈ ਸ਼ਹਿਰਾਂ ਵਿੱਚ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ ਕੇ ਲੋਕਾਂ ਨੂੰ ਘਰਾਂ ਵਿੱਚ ਰਹਿਣ, ਅਫਵਾਹਾਂ ਨਾ ਫੈਲਾਉਣ ਅਤੇ ਅਫਵਾਹਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਦੀ ਪਤਨੀ ਬਾਰੇ ਵੀ ਗੁਪਤ ਤਰੀਕੇ ਨਾਲ ਜਾਂਚ ਸ਼ੁਰੂ ਹੋ ਗਈ ਹੈ। ਪੁਲਿਸ ਵੱਲੋਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਤੇ ਕਿਰਨਦੀਪ ਕੌਰ ਇੱਕ ਦੂਜੇ ਨੂੰ ਕਿੰਨੀ ਦੇਰ ਤੋਂ ਜਾਣਦੇ ਸਨ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਇੰਗਲੈਂਡ ਦੀ ਰਹਿਣ ਵਾਲੀ ਹੈ।

ਹਰਿਆਣਾ ਤੋਂ ਅੰਮ੍ਰਿਤਪਾਲ ਦਾ ਸਮਰਥਕ ਗ੍ਰਿਫ਼ਤਾਰ: ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਹਰਿਆਣਾ ਤੋਂ ਅੰਮ੍ਰਿਤਪਾਲ ਦੇ ਸਮਰਥਕ ਨਵਦੀਪ ਜਲਬੇੜਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਨਵਦੀਪ ਜਲਬੇੜਾ ਕਿਸਾਨ ਅੰਦੋਲਨ ਦੌਰਾਨ ਵੱਡਾ ਚਿਹਰਾ ਰਿਹਾ ਹੈ, ਜਿਸ ਨੇ ਪਾਣੀ ਦੀਆਂ ਬੁਛਾੜਾਂ ਵਾਲੇ ਟੈਂਕ ਉੱਤੇ ਚੜ੍ਹ ਉਸ ਦਾ ਰੁਖ ਬਦਲ ਦਿੱਤਾ ਸੀ। ਨਵਦੀਪ ਜਲਬੇੜਾ ਨੂੰ ਪੁਲਿਸ ਨੇ ਸ਼ੰਭੂ ਟੋਲ ਪਲਾਜ਼ਾ ਨੇੜਿਓਂ ਗ੍ਰਿਫ਼ਤਾਰ ਕੀਤਾ ਹੈ। ਉਥੇ ਹੀ, ਪੁਲਿਸ ਅੰਮ੍ਰਿਤਪਾਲ ਦੇ ਚਾਚੇ ਨੂੰ ਹਰਜੀਤ ਸਿੰਘ ਨੂੰ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਲੈ ਕੇ ਪਹੁੰਚੀ ਹੈ। ਪੁਲਿਸ ਨੇ ਅੰਮ੍ਰਿਤਪਾਲ ਦੇ ਚਾਚੇ ਉੱਤੇ ਐਨਐਸਏ ਲਗਾਈ ਹੋਈ ਹੈ। ਦੱਸ ਦਈਏ ਕਿ ਪਰਸੋਂ ਰਾਤ ਹਰਜੀਤ ਸਿੰਘ ਨੇ ਪੁਲਿਸ ਅੱਗੇ ਸਰੰਡਰ ਕੀਤਾ ਸੀ। ਪੰਜਾਬ 'ਚ ਜ਼ਿਆਦਾਤਰ ਥਾਵਾਂ 'ਤੇ ਅੱਜ ਤੋਂ ਇੰਟਰਨੈੱਟ ਸੇਵਾਵਾਂ ਸ਼ੁਰੂ ਹੋਣਗੀਆਂ, ਪਰ 23 ਤਰੀਕ ਤੱਕ ਕੁਝ ਥਾਵਾਂ 'ਤੇ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ, ਉਹਨਾਂ ਵਿੱਚ ਤਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਸਬ ਡਵੀਜ਼ਨ ਅਜਨਾਲਾ, ਮੋਹਾਲੀ ਦੇ ਵਾਈਪੀਐੱਸ ਚੌਕ ਅਤੇ ਏਅਰਪੋਰਟ ਰੋਡ 'ਤੇ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਅੰਮ੍ਰਿਤਪਾਲ ਤੇ ਹੋਈ ਕਾਰਵਾਈ ਤੋਂ ਬਾਅਦ ਪੰਜਾਬ ਵਿੱਚ ਪਿਛਲੇ 3 ਦਿਨਾਂ ਤੋਂ ਇੰਟਰਨੈਟ ਸੇਵਾਵਾਂ ਬੰਦ ਹਨ। ਉਥੇ ਹੀ ਬੱਸਾਂ ਵੀ ਬਹੁਤ ਘੱਟ ਚੱਲ ਰਹੀਆਂ ਹਨ।

ਇਹ ਵੀ ਪੜ੍ਹੋ: Amritpal Search Operation Live Updates: ਵਿਦੇਸ਼ ਭੱਜਣ ਦੀ ਫਿਰਾਕ 'ਚ ਅੰਮ੍ਰਿਤਪਾਲ ! ਘਰੋਂ ਪਾਸਪੋਰਟ ਗਾਇਬ

Last Updated : Mar 24, 2023, 11:51 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.