ਚੰਡੀਗੜ੍ਹ: ਜਲੰਧਰ ਜਿਮਨੀ ਚੋਣ ਨੂੰ ਲੈ ਕੇ ਸਿਆਸੀ ਮਾਹੌਲ ਭਖ ਗਿਆ ਹੈ ਤੇ ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ ਹੋਇਆ ਹੈ। ਜਲੰਧਰ ਜਿਮਨੀ ਚੋਣ ਤੋਂ ਪਹਿਲਾਂ ਜਲੰਧਰ ਕੈਂਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਬੀਰ ਸਿੰਘ ਬਰਾੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਗਬੀਰ ਸਿੰਘ ਬਰਾੜ ਜਲੰਧਰ ਦਾ ਵੱਡਾ ਚਿਹਰਾ ਹਨ। ਇਹ ਵੀ ਚਰਚਾ ਹੈ ਆਪ ਬਰਾੜ ਨੂੰ ਜਲੰਧਰ ਜਿਮਨੀ ਚੋਣ ਲਈ ਉਮੀਦਵਾਰ ਐਲਾਨ ਸਕਦੀ ਹੈ। ਉਹ ਕਾਂਗਰਸ ਅਤੇ ਅਕਾਲੀ ਦਲ ਤੋਂ ਵਿਧਾਇਕ ਰਹਿ ਚੁੱਕੇ ਹਨ।
ਇਹ ਵੀ ਪੜ੍ਹੋ: Dis’Qualified MP: ਰਾਹੁਲ ਗਾਂਧੀ ਨੇ ਟਵਿੱਟਰ ਅਕਾਊਂਟ ਦਾ ਬਾਇਓ ਕੀਤਾ ਅਪਡੇਟ, ਲਿਖਿਆ "ਡਿਸ'ਕੁਆਲੀਫਾਈਡ ਐੱਮਪੀ"
ਮੁੱਖ ਮੰਤਰੀ ਮਾਨ ਨੇ ਕਰਵਾਇਆ ਸ਼ਾਮਲ: ਜਗਬੀਰ ਸਿੰਘ ਬਰਾੜ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਇਸ ਦੌਰਾਨ ਜਲੰਧਰ ਤੋਂ 'ਆਪ' ਵਿਧਾਇਕ ਸ਼ੀਤਲ ਅੰਗੂਰਾਲ ਸਮੇਤ ਕਈ ਆਪ ਆਗੂ ਮੌਜੂਦ ਸਨ। ਇਥੇ ਦੱਸ ਦਈਏ ਕਿ ਜਗਬੀਰ ਸਿੰਘ ਬਰਾੜ ਕਾਂਗਰਸ ਪਾਰਟੀ ਵਿੱਚ ਵਿਧਾਇਕ ਵੀ ਰਹਿ ਚੁੱਕੇ ਹਨ। ਅੱਜ ਇੱਕ ਵਾਰ ਫਿਰ ਓਹਨਾਂ ਨੇ ਪਾਰਟੀ ਬਦਲ ਲਈ ਹੈ। ਦੱਸ ਦਈਏ ਕਿ ਬੀਤੇ ਦਿਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਲੰਧਰ ਵਿੱਚ ਪਹੁੰਚੇ ਹੋਏ ਹਨ ਤੇ ਜਿਮਨੀ ਚੋਣ ਤੋਂ ਪਹਿਲਾਂ ਹਰ ਪਾਰਟੀ ਵੱਲੋਂ ਕੁਰਸੀ ਲਈ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਦੇ ਸਨ ਉਮੀਦਵਾਰ: ਤੁਹਾਨੂੰ ਦੱਸ ਦੇਈਏ ਕਿ ਜਗਬੀਰ ਸਿੰਘ ਬਰਾੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਚੁਕੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦੋਆਬੇ 'ਚ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਗਬੀਰ ਸਿੰਘ ਬਰਾੜ ਕਾਂਗਰਸ ਨੂੰ ਛੱਡ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ ਤੇ 2022 ਦੀਆਂ ਚੋਣਾਂ ਦੌਰਾਨ ਜਗਬੀਰ ਸਿੰਘ ਬਰਾੜ ਜਲੰਧਰ ਛਾਉਣੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸਨ।
ਇਹ ਵੀ ਪੜ੍ਹੋ: Sukhbir Badal at Golden Temple: "ਮੁੱਖ ਮੰਤਰੀ ਕਹਾਉਣ ਦੇ ਲਾਇਕ ਨਹੀਂ ਭਗਵੰਤ ਮਾਨ"