ETV Bharat / state

ਕਾਂਗਰਸੀ ਆਗੂ ਰਾਣਾ ਗੁਰਜੀਤ ਨੇ ਸੁਖਪਾਲ ਖਹਿਰਾ ਨੂੰ ਪਾਰਟੀ ਚੋਂ ਕੱਢਣ ਦੀ ਕੀਤੀ ਅਪੀਲ

ਕਾਂਗਰਸ ਦੇ ਸੀਨੀਅਰ ਆਗੂ ਅਤੇ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਅਪੀਲ ਕੀਤੀ ਹੈ ਕਿ ਉਹ ਸੁਖਪਾਲ ਸਿੰਘ ਖਹਿਰਾ ਨੂੰ ਮਨੀ ਲਾਂਡਰਿੰਗ ਕਰਨ ਦੇ ਮਾਮਲੇ ਵਿੱਚ ਕਥਿਤ ਤੌਰ ’ਤੇ ਸ਼ਾਮਲ ਹੋਣ ਕਾਰਨ ਪਾਰਟੀ ਵਿੱਚੋਂ ਕੱਢ ਦੇਣ।

Rana Gurjeet appeals for expulsion, expulsion of Sukhpal Khaira, Punjab Election 2022
ਕਾਂਗਰਸੀ ਆਗੂ ਰਾਣਾ ਗੁਰਜੀਤ ਨੇ ਸੁਖਪਾਲ ਖਹਿਰਾ ਨੂੰ ਪਾਰਟੀ ਚੋਂ ਕੱਢਣ ਦੀ ਕੀਤੀ ਅਪੀਲ
author img

By

Published : Jan 24, 2022, 1:19 PM IST

ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਆਗੂ ਅਤੇ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਪਾਰਟੀ ਹਾਈਕਮਾਂਡ ਨੂੰ ਚਿੱਠੀ ਲਿੱਖ ਕੇ ਸੁਖਪਾਲ ਖਹਿਰਾ ਨੂੰ ਪਾਰਟੀ ਚੋਂ ਬਾਹਰ ਕੱਢਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸੋਨੀਆਂ ਗਾਂਧੀ ਨੂੰ ਇੱਕ ਪੱਤਰ ਲਿੱਖਿਆ ਹੈ।

ਰਾਣਾ ਗੁਰਜੀਤ ਵਲੋਂ ਪੱਤਰ 'ਚ ਲਿਖੀਆਂ ਗੱਲਾਂ

ਪੱਤਰ ਵਿੱਚ ਰਾਣਾ ਗੁਰਜੀਤ ਨੇ ਕਿਹਾ ਹੈ ਕਿ ਖਹਿਰਾ ਮਨੀ ਲਾਂਡਰਿੰਗ ਮਾਮਲੇ ਵਿੱਚ ਇਸ ਸਮੇਂ ਜੇਲ੍ਹ ਵਿੱਚ ਹਨ। ਇਹ ਮਨੀ ਲਾਂਡਰਿੰਗ ਦਾ ਆਮ ਤੌਰ 'ਤੇ ਸਾਹਮਣੇ ਆਉਣ ਵਾਲਾ ਮਾਮਲਾ ਨਹੀਂ ਹੈ ਜਿਸ ਵਿੱਚ ਅਨਿਯਮਿਤ ਸੰਪਤੀਆਂ ਜਾਂ ਪੈਸੇ ਸ਼ਾਮਲ ਹਨ। ਸਗੋਂ ਇਹ ਡਰੱਗ ਮਨੀ ਨਾਲ ਜੁੜਿਆ ਮਾਮਲਾ ਹੈ। ਇਸ ਕੇਸ ਨਾਲ ਸਬੰਧਤ ਪੈਸਾ ਨਸ਼ਿਆਂ ਰਾਹੀਂ ਕਮਾਇਆ ਗਿਆ ਹੈ, ਜਿਸ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਨਸ਼ਿਆਂ ਦੇ ਖਿਲਾਫ ਰਹੀ ਹੈ। ਪੱਤਰ ਵਿੱਚ ਉਨ੍ਹਾਂ ਕਿਹਾ ਕਿ ਅਸਲ ਵਿੱਚ ਸਾਡੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਾਲ 2015 ਵਿੱਚ ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਦਾ ਮੁੱਦਾ ਚੁੱਕਿਆ ਸੀ।

Rana Gurjeet appeals for expulsion, expulsion of Sukhpal Khaira, Punjab Election 2022
ਕਾਂਗਰਸੀ ਆਗੂ ਰਾਣਾ ਗੁਰਜੀਤ ਨੇ ਸੁਖਪਾਲ ਖਹਿਰਾ ਨੂੰ ਪਾਰਟੀ ਚੋਂ ਕੱਢਣ ਦੀ ਕੀਤੀ ਅਪੀਲ

"ਦਾਗ਼ੀ ਵਿਅਕਤੀ ਨੂੰ ਟਿਕਟ ਦੇਣਾ ਸਹੀ ਨਹੀਂ"

ਸਾਡੀ ਪਾਰਟੀ ਅਜਿਹੇ ਵਿਅਕਤੀ ਨੂੰ ਟਿਕਟ ਕਿਵੇਂ ਦੇ ਸਕਦੀ ਹੈ, ਜੋ ਜਾਂ ਉਸ ਦੇ ਪਰਿਵਾਰ ਦਾ ਕੋਈ ਹੋਰ ਮੈਂਬਰ ਨਸ਼ਿਆਂ ਨਾਲ ਦਾਗ਼ੀ ਹੋਵੇ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਗੂਆਂ ਅਤੇ ਉਮੀਦਵਾਰਾਂ ਲਈ ਇਹ ਜਵਾਬ ਦੇਣਾ ਔਖਾ ਹੋਵੇਗਾ ਕਿ ਇੱਕ ਪਾਸੇ ਤਾਂ ਅਸੀਂ ਨਸ਼ਿਆਂ ਨੂੰ ਖ਼ਤਮ ਕਰਨ ਜਾ ਨਾਅਰਾ ਲਾ ਰਹੇ ਹਾਂ ਅਤੇ ਦੂਜੇ ਪਾਸੇ ਇੱਕ ਅਜਿਹੇ ਦਾਗ਼ੀ ਵਿਅਕਤੀ ਨੂੰ ਪਾਰਟੀ ਟਿਕਟ ਦੇ ਰਹੇ ਹਾਂ ਜੋ ਨਸ਼ਿਆਂ ਰਾਹੀਂ ਕਮਾਏ ਪੈਸੇ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਮਾਮਲੇ 'ਚ ਜੇਲ੍ਹ ਵਿੱਚ ਹੈ।

"ਚੋਣਾਂ ਵਿਚ ਅਹਿਮ ਸੀਟ ਗੁਆ ਸਕਦੇ"

ਰਾਣਾ ਗੁਰਜੀਤ ਨੇ ਲਿਖਿਆ ਕਿ ਹੁਣ ਸਮਾਂ ਆ ਗਿਆ ਹੈ ਕਿ ਕਾਂਗਰਸ ਪਾਰਟੀ ਨਸ਼ਿਆਂ ਦੇ ਮੁੱਦੇ 'ਤੇ ਸਖ਼ਤ ਸਟੈਂਡ ਲਵੇ ਅਤੇ ਜੋ ਵਿਅਕਤੀ ਇਨ੍ਹਾਂ ਦੋਸ਼ਾਂ 'ਚ ਦਾਗ਼ੀ ਹੈ, ਜੇਲ੍ਹ 'ਚ ਹੈ, ਉਸ ਨੂੰ ਟਿਕਟ ਨਾ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਵਿਅਕਤੀ ਕਿਸੇ ਵੀ ਤਰੀਕੇ ਨਾਲ ਜਿੱਤਣ ਵਾਲਾ ਨਹੀਂ ਹੈ ਅਤੇ ਅਜਿਹੇ ਵਿਅਕਤੀ ਜਾਂ ਉਸ ਦੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਟਿਕਟ ਦੇਣ ਨਾਲ ਨਾ ਸਿਰਫ਼ ਗਲਤ ਸੰਦੇਸ਼ ਜਾਵੇਗਾ, ਸਗੋਂ ਇਸ ਦਾ ਮਤਲਬ ਚੋਣਾਂ ਵਿਚ ਅਹਿਮ ਸੀਟ ਗੁਆਉਣ ਦਾ ਵੀ ਹੋਵੇਗਾ।

"ਵਫ਼ਾਦਾਰ ਕਾਂਗਰਸੀ ਹੁੰਦਿਆਂ ਮੈਂ ਅਜਿਹਾ ਹੁੰਦੇ ਨਹੀਂ ਦੇਖ ਸਕਦਾ"

ਉਨ੍ਹਾਂ ਨੇ ਦਾਅਵਾ ਕੀਤਾ ਕਿ ਪਿਛਲੇ ਦੋ ਦਹਾਕਿਆਂ ਤੋਂ ਲੋਕ ਸਭਾ ਅਤੇ ਵਿਧਾਨ ਸਭਾ ਵਿੱਚ ਕਾਂਗਰਸ ਦੀਆਂ ਨੀਤੀਆਂ, ਸਿਧਾਂਤਾਂ ਅਤੇ ਵਿਚਾਰਾਂ ਦਾ ਪ੍ਰਚਾਰ ਅਤੇ ਬਚਾਅ ਕਰਨ ਵਾਲੇ ਇੱਕ ਇਮਾਨਦਾਰ ਅਤੇ ਵਫ਼ਾਦਾਰ ਕਾਂਗਰਸੀ ਹੋਣ ਕਾਰਨ ਉਹ ਆਪਣੀ ਪਾਰਟੀ ਵਿੱਚ ਅਜਿਹਾ ਹੁੰਦਾ ਨਹੀਂ ਦੇਖ ਸਕਦੇ, ਉਹ ਵੀ ਨਾਲ ਲੱਗਦੇ ਵਿਧਾਨ ਸਭਾ ਹਲਕੇ ਵਿੱਚ। ਉਨ੍ਹਾਂ ਕਿਹਾ ਕਿ ਸਾਰੇ ਤੱਥ ਤੁਹਾਡੇ ਸਾਹਮਣੇ ਰੱਖਣ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਹੈ, ਤਾਂ ਜੋ ਤੁਸੀਂ ਜਲਦੀ ਹੀ ਲੋੜੀਂਦੇ ਕਦਮ ਚੁੱਕ ਸਕੋ।

ਇਹ ਵੀ ਪੜ੍ਹੋ: ਚੋਣ ਕਮਿਸ਼ਨ ਵਲੋਂ ਭਗਵੰਤ ਮਾਨ ਨੂੰ ਕੀਤਾ ਨੋਟਿਸ ਜਾਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.