ETV Bharat / state

ਸੀਨੀਅਰ IAS ਅਧਿਕਾਰੀ ਰਾਖੀ ਗੁਪਤਾ ਭੰਡਾਰੀ ਨੇ ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ - ਰਾਖੀ ਗੁਪਤਾ ਭੰਡਾਰੀ ਦੀ ਤਾਜ਼ਾ ਖਬਰ

ਕਈ ਐਵਾਰਡ ਹਾਸਲ 1997 ਬੈਚ ਦੇ ਸੀਨੀਅਰ IAS ਅਧਿਕਾਰੀ ਰਾਖੀ ਗੁਪਤਾ ਭੰਡਾਰੀ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ਼ਿਆ ਹੈ। ਰਾਖੀ ਗੁਪਤਾ ਭੰਡਾਰੀ ਨੇ ਅੱਜ ਸਵੇਰੇ ਪੰਜਾਬ ਰਾਜ ਭਵਨ ਵਿਖੇ ਆਪਣੇ ਅਹੁਦੇ ਦਾ ਚਾਰਜ ਲਿਆ ਹੈ।

Senior IAS officer Rakhi Gupta Bhandari
Senior IAS officer Rakhi Gupta Bhandari
author img

By

Published : Nov 14, 2022, 7:29 PM IST

ਚੰਡੀਗੜ੍ਹ: ਕਈ ਐਵਾਰਡ ਹਾਸਲ 1997 ਬੈਚ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਰਾਖੀ ਗੁਪਤਾ ਭੰਡਾਰੀ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ਼ਿਆ ਹੈ। ਰਾਖੀ ਗੁਪਤਾ ਭੰਡਾਰੀ ਨੇ ਅੱਜ ਸਵੇਰੇ ਪੰਜਾਬ ਰਾਜ ਭਵਨ ਵਿਖੇ ਆਪਣੇ ਅਹੁਦੇ ਦਾ ਚਾਰਜ ਲਿਆ ਹੈ। Rakhi Gupta Bhandari latest news.

ਰਾਖੀ ਗੁਪਤਾ ਭੰਡਾਰੀ ਕੋਲ ਵਿਆਪਕ ਪ੍ਰਸ਼ਾਸਨਿਕ ਤਜਰਬਾ: ਪ੍ਰਸ਼ਾਸਨਿਕ ਹੁਨਰ, ਲੀਡਰਸ਼ਿਪ ਗੁਣਵੱਤਾ ਅਤੇ ਔਰਤਾਂ ਦੇ ਸਰਵਪੱਖੀ ਵਿਕਾਸ ਲਈ ਪ੍ਰਸੰਸਾਯੋਗ ਕੰਮ ਲਈ ਰਾਣੀ ਰੁਦਰਮਾ ਦੇਵੀ ਪੁਰਸਕਾਰ ਦੀ ਸ਼੍ਰੇਣੀ ਤਹਿਤ 2011 ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਭਾਰਤ ਦੇ ਰਾਸ਼ਟਰਪਤੀ ਤੋਂ ਵੱਕਾਰੀ "ਸਤ੍ਰੀ ਸ਼ਕਤੀ ਪੁਰਸਕਾਰ" ਪ੍ਰਾਪਤ ਰਾਖੀ ਗੁਪਤਾ ਭੰਡਾਰੀ ਕੋਲ ਵਿਆਪਕ ਪ੍ਰਸ਼ਾਸਨਿਕ ਤਜਰਬਾ ਹੈ।

ਗ੍ਰਹਿ ਮੰਤਰਾਲੇ ਵਿੱਚ ਸੰਯੁਕਤ ਸਕੱਤਰ ਵਜੋਂ ਸੇਵਾ ਨਿਭਾ ਚੁੱਕੇ ਰਾਖੀ ਗੁਪਤਾ: ਦੱਸ ਦੇਈਏ ਕਿ ਗ੍ਰਹਿ ਮੰਤਰਾਲੇ ਵਿੱਚ ਸੰਯੁਕਤ ਸਕੱਤਰ ਵਜੋਂ ਸੇਵਾ ਨਿਭਾ ਚੁੱਕੇ ਰਾਖੀ ਗੁਪਤਾ ਭੰਡਾਰੀ ਨੇ ਜਲ ਸਰੋਤ ਮੰਤਰਾਲੇ, ਨਦੀ ਵਿਕਾਸ ਅਤੇ ਗੰਗਾ ਦੀ ਸੁਰਜੀਤੀ, ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਮੰਤਰਾਲੇ, ਬਿਜਲੀ ਮੰਤਰਾਲੇ ਅਤੇ ਕੱਪੜਾ ਮੰਤਰਾਲਾ, ਨਿਫਟ ਦੇ ਡਾਇਰੈਕਟਰ ਵਰਗੇ ਪ੍ਰਮੁੱਖ ਅਹੁਦਿਆਂ ਉਤੇ ਸੇਵਾ ਨਿਭਾਈ। ਉਨ੍ਹਾਂ ਨੂੰ 2001 ਵਿੱਚ ਮਰਦਮਸ਼ੁਮਾਰੀ ਦੇ ਕੰਮ ਲਈ ਭਾਰਤ ਦੇ ਰਾਸ਼ਟਰਪਤੀ ਨੇ ਸਿਲਵਰ ਮੈਡਲ ਨਾਲ ਵੀ ਸਨਮਾਨਿਤ ਕੀਤਾ ਸੀ। ਉਨ੍ਹਾਂ ਨੂੰ ਭਾਰਤ ਸਰਕਾਰ ਦੁਆਰਾ ਰਾਸ਼ਟਰੀ ਅਬਜ਼ਰਵਰ ਵਜੋਂ ਭੂਟਾਨ ਵਿੱਚ ਪਹਿਲੀਆਂ ਸੰਸਦੀ ਚੋਣਾਂ ਦੀ ਨਿਗਰਾਨੀ ਕਰਨ ਲਈ ਵੀ ਨਿਯੁਕਤ ਕੀਤਾ ਗਿਆ ਸੀ।

ਭਾਰਤ ਦੀ ਨੁਮਾਇੰਦਗੀ ਕਰਨ ਦਾ ਸਨਮਾਨ ਵੀ ਹਾਸਲ ਹੋਇਆ ਸੀ: ਇਸ ਦੇ ਨਾਲ ਹੀ ਦੱਸ ਦੇਈਏ ਕਿ ਲੇਡੀ ਸ਼੍ਰੀ ਰਾਮ ਕਾਲਜ ਨਵੀਂ ਦਿੱਲੀ ਤੋਂ ਗਰੈਜੁਏਟ ਰਾਖੀ ਗੁਪਤਾ ਭੰਡਾਰੀ ਨੂੰ 2015 ਵਿੱਚ ਜਿਨੀਵਾ ਵਿੱਚ 29ਵੀਂ ਅਤੇ 30ਵੀਂ ਸਾਲਾਨਾ ਮਨੁੱਖੀ ਅਧਿਕਾਰ ਕੌਂਸਲ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਦਾ ਸਨਮਾਨ ਵੀ ਹਾਸਲ ਹੋਇਆ ਸੀ। ਉਨ੍ਹਾਂ ਨੇ ਕਤਰ, ਪਾਕਿਸਤਾਨ, ਚੀਨ, ਸੀਰੀਆ ਅਤੇ ਦੁਬਈ ਵਿੱਚ ਅੰਤਰਰਾਸ਼ਟਰੀ ਪ੍ਰਤੀਨਿਧ ਮੰਡਲਾਂ ਵਿੱਚ ਵੀ ਮੈਂਬਰ ਵਜੋਂ ਹਿੱਸਾ ਲਿਆ।

ਦਿੱਲੀ ਸਕੂਲ ਆਫ ਇਕਨਾਮਿਕਸ ਤੋਂ ਪੋਸਟ ਗਰੈਜੁਏਟ ਅਤੇ ਨੈਸ਼ਨਲ ਡਿਫੈਂਸ ਕਾਲਜ (NDC), ਨਵੀਂ ਦਿੱਲੀ/ਮਦਰਾਸ ਯੂਨੀਵਰਸਿਟੀ ਤੋਂ ਡਿਫੈਂਸ ਅਤੇ ਸਟਰੈਟਜਿਕ ਸਟੱਡੀਜ਼ ਵਿੱਚ M. Phil ਰਾਖੀ ਗੁਪਤਾ ਭੰਡਾਰੀ ਇੱਕ ਵਧੀਆ ਲੇਖਕ ਅਤੇ ਗਾਇਕ ਵੀ ਹਨ। ਉਨ੍ਹਾਂ ਕਈ ਕਿਤਾਬਾਂ ਵੀ ਪ੍ਰਕਾਸ਼ਿਤ ਕੀਤੀਆਂ ਹਨ ਅਤੇ ਪ੍ਰਮੁੱਖ ਅਖਬਾਰਾਂ ਤੇ ਰਸਾਲਿਆਂ ਵਿੱਚ ਲੇਖ ਅਤੇ ਕਵਿਤਾਵਾਂ ਵੀ ਪ੍ਰਕਾਸ਼ਿਤ ਕਰਵਾਈਆਂ ਹਨ।

ਇਹ ਵੀ ਪੜ੍ਹੋ: ਡੇਰਾ ਪ੍ਰੇਮੀ ਕਤਲ ਮਾਮਲੇ 'ਚ 4 ਹੋਰ ਮੁਲਜ਼ਮ ਨਾਮਜ਼ਦ, ਬੇਅਦਬੀ ਦੇ ਮੁਲਜ਼ਮ ਦਾ ਸ਼ੂਟਰਾਂ ਨੇ ਕੀਤਾ ਸੀ ਕਤਲ

ETV Bharat Logo

Copyright © 2025 Ushodaya Enterprises Pvt. Ltd., All Rights Reserved.