ਚੰਡੀਗੜ੍ਹ : ਖਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ ਦੇ ਚੀਫ ਗੁਰਪਤਵੰਤ ਸਿੰਘ ਪੰਨੂ ਮੌਤ ਦੀਆਂ ਖ਼ਬਰਾਂ ਤੋਂ ਬਾਅਦ ਹੁਣ ਇਕ ਵਾਰ ਫਿਰ ਐਕਟਿਵ ਹੋ ਗਿਆ ਹੈ ਅਤੇ ਸ਼ੁਰੂ ਕਰ ਦਿੱਤਾ ਹੈ ਧਮਕੀਆਂ ਦੇਣ ਦਾ ਸਿਲਸਿਲਾ। ਦਰਅਸਲ ਸੋਸ਼ਲ ਮੀਡੀਆ ਜ਼ਰੀਏ ਗੁਰਪਤਵੰਤ ਸਿੰਘ ਨੇ ਇੱਕ ਵਾਰ ਫਿਰ ਭਾਰਤ ਨੂੰ ਤੋੜਨ ਦੀ ਧਮਕੀ ਦਿੱਤੀ ਹੈ। ਪੰਨੂ ਨੇ ਇੱਕ ਵੀਡੀਓ ਜਾਰੀ ਕੀਤਾ ਹੈ, ਜਿਸ ਵਿੱਚ ਉਸ ਨੇ 15 ਅਗਸਤ ਯਾਨੀ ਕਿ ਆਜ਼ਾਦੀ ਦਿਹਾੜੇ 'ਤੇ ਲਾਲ ਕਿਲ੍ਹੇ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਹੈ। ਪੰਨੂ ਨੇ ਆਪਣੀ ਨਵੀਂ ਵੀਡੀਓ 'ਚ ਭਾਰਤੀਆਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ। ਪੰਨੂੰ ਨੇ ਇਸ ਵੀਡੀਓ ਵਿੱਚ ਤਿਰੰਗੇ ਦਾ ਅਪਮਾਨ ਵੀ ਕੀਤਾ ਹੈ ਅਤੇ ਲੋਕਾਂ ਨੂੰ ਅਜਿਹਾ ਕਰਨ ਲਈ ਉਕਸਾਇਆ ਹੈ।
ਘਰਾਂ ਵਿੱਚ ਰਹਿਣ ਦੀ ਹਦਾਇਤ: ਪੰਨੂ ਦੀ ਵੀਡੀਓ ਮੁਤਾਬਿਕ 15 ਅਗਸਤ ਨੂੰ ਲਾਲ ਕਿਲ੍ਹੇ 'ਤੇ ਕੁਝ ਗ਼ਲਤ ਹੋ ਸਕਦਾ ਹੈ ਅਤੇ ਸਿੱਖ ਕੌਮ ਨੂੰ ਬਦਨਾਮ ਕੀਤਾ ਜਾ ਸਕਦਾ ਹੈ। SFJ ਦੀ ਤਰਫੋਂ, ਭਾਰਤ ਦੇ ਲੋਕਾਂ ਨੂੰ ਇਸ ਦਿਨ ਘਰਾਂ ਵਿੱਚ ਰਹਿਣ ਦੀ ਹਦਾਇਤ ਕੀਤੀ ਹੈ। ਉਸ ਨੇ ਕਿਹਾ ਕਿ ਦਿੱਲੀ ਅਤੇ ਭਾਰਤ ਦੇ ਲੋਕਾਂ ਦੀ ਉਨ੍ਹਾਂ ਨਾਲ ਕੋਈ ਦੁਸ਼ਮਣੀ ਨਹੀਂ ਹੈ। ਉਹ ਪੰਜਾਬ ਨੂੰ ਵੱਖ ਕਰਕੇ ਖਾਲਿਸਤਾਨ ਬਣਾਉਣ ਦੀ ਗੱਲ ਵੀ ਕਰ ਰਿਹਾ ਹੈ।
ਪੰਨੂ ਦੀ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਵਿਦੇਸ਼ ਮੰਤਰੀ ਨੂੰ ਧਮਕੀ: ਜ਼ਿਕਰਯੋਗ ਹੈ ਕਿ SFJ ਚੀਫ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਵੀ ਧਮਕੀ ਦਿੱਤੀ ਹੈ। ਖਾਲਿਸਤਾਨੀ ਸਮਰਥਕ ਪੰਨੂ ਨੇ ਕਿਹਾ ਕਿ ਭਾਰਤ 'ਚ ਉਨ੍ਹਾਂ ਲਈ ਉਹ 15 ਅਗਸਤ ਨੂੰ ਤਿਰੰਗੇ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦੇ ਰਿਹਾ ਹੈ।
ਪੰਨੂ ਪਹਿਲਾਂ ਵੀ ਦੇ ਚੁੱਕਾ ਹੈ ਧਮਕੀਆਂ : ਜ਼ਿਕਰਯੋਗ ਹੈ ਕਿ ਪੰਨੂ ਇਸ ਤੋਂ ਪਹਿਲਾਂ ਵੀ ਕਈ ਵਾਰ ਧਮਕੀਆਂ ਦੇ ਚੁਕਾ ਹੈ ਅਤੇ ਭਾਰਤ ਦੀ ਏਕਤਾ ਨੂੰ ਤੋੜਨ ਦੀ ਕੋਸ਼ਿਸ਼ਾਂ ਕਰ ਚੁੱਕਿਆ ਹੈ। ਕਰੀਬ 4 ਦਿਨ ਪਹਿਲਾਂ ਪੰਨੂ ਨੇ ਵਿਦੇਸ਼ਾਂ ਵਿੱਚ ਭਾਰਤੀ ਸਫਾਰਤਖਾਨਿਆਂ ਤੋਂ SFJ ਦੀ ਤਰਫੋਂ ਖਾਲਿਸਤਾਨੀ ਝੰਡਾ ਲਹਿਰਾਉਣ ਦੀ ਧਮਕੀ ਵਾਲਾ ਵੀਡੀਓ ਜਾਰੀ ਕੀਤਾ ਸੀ, ਜਿਸ ਤੋਂ ਬਾਅਦ ਭਾਰਤ ਦੀਆਂ ਖੁਫੀਆ ਏਜੰਸੀਆਂ ਵਿਦੇਸ਼ਾਂ ਵਿੱਚ ਖਾਲਿਸਤਾਨੀ ਸਮਰਥਕਾਂ 'ਤੇ ਨਜ਼ਰ ਰੱਖ ਰਹੀਆਂ ਹਨ।
- World Hepatitis day: ਜਾਣੋ ਕੀ ਹੈ ਹੈਪੇਟਾਈਟਸ ਦੀ ਬਿਮਾਰੀ ਅਤੇ ਇਸਦੇ ਲੱਛਣ, ਬਚਾਅ ਲਈ ਕਰੋ ਇਹ ਕੰਮ
- ਮੁੱਖ ਮੰਤਰੀ ਨੇ ਮਨਪ੍ਰੀਤ ਬਾਦਲ ‘ਤੇ ਸਾਧਿਆ ਨਿਸ਼ਾਨਾ, ਕਿਹਾ- ਮੈਂ ਸਮਝਦਾ ਤੁਹਾਡੀ ਨੌਟੰਕੀ
- Teachers In Punjab: ਅੱਜ ਖ਼ਤਮ ਹੋਵੇਗਾ ਪੰਜਾਬ ਦੇ ਕੱਚੇ ਅਧਿਆਪਕਾਂ ਦਾ ਇੰਤਜ਼ਾਰ, 10 ਸਾਲ ਬਾਅਦ ਰੈਗੂਲਰ ਹੋਣਗੇ ਪੰਜਾਬ ਦੇ ਅਧਿਆਪਕ
ਜ਼ਿਕਰਯੋਗ ਹੈ ਕਿ ਪੰਨੂ ਕੈਨੇਡਾ ਦੇ ਡਿਪਲੋਮੈਟ ਸੰਜੇ ਕੁਮਾਰ ਵਰਮਾ, ਅਮਰੀਕਾ ਦੇ ਤਰਨਜੀਤ ਸਿੰਘ ਸੰਧੂ ਅਤੇ ਆਸਟ੍ਰੇਲੀਆ ਦੇ ਮਨਪ੍ਰੀਤ ਵੋਹਰਾ ਨੂੰ ਅੱਤਵਾਦੀ ਨਿੱਝਰ ਦੇ ਕਤਲ ਦਾ ਦੋਸ਼ੀ ਦੱਸ ਕੇ ਨੌਜਵਾਨਾਂ ਨੂੰ ਭੜਕਾ ਰਿਹਾ ਹੈ। ਹੁਣ ਸਿਆਸਤਦਾਨਾਂ ਦਾ ਨਾਂ ਲੈ ਕੇ ਧਮਕੀ ਦਿੰਦੇ ਹੋਏ ਕਿਹਾ ਕਿ ਇਹ ਤਿੰਨੇ ਐਸਐਫਜੇ ਦੇ ਨਿਸ਼ਾਨੇ ‘ਤੇ ਹਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਖਾਲਿਸਤਾਨੀ ਸਮਰਥਕ ਪੰਨੂ ਨੇ ਇਕ ਵੀਡੀਓ ਜਾਰੀ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਸੁਬਰਾਮਨੀਅਮ ਜੈਸ਼ੰਕਰ ਖਿਲਾਫ ਮਾਮਲਾ ਦਰਜ ਕਰਨ ਦੀ ਗੱਲ ਕਹੀ ਸੀ।