ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਵਜੇ ਦੇ ਕਰੀਬ ਡੇਰਾ ਬਿਆਸ ਪੁੱਜ ਰਹੇ ਹਨ ਅਤੇ ਇਸ ਮੌਕੇ ਉਹ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਗੱਲਬਾਤ ਕਰਨਗੇ। ਪੀਐਮ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਠੀਕ ਪਹਿਲਾਂ SFJ ਮੁਖੀ ਗੁਰਪਤਵੰਤ ਪੰਨੂ ਨੇ ਜਿੱਥੇ ਪੀਐਮ ਮੋਦੀ ਨੂੰ ਧਮਕੀ ਦਿੱਤੀ ਹੈ, ਉੱਥੇ ਹੀ, ਡੇਰਾ ਬਿਆਸ ਦੇ ਪ੍ਰਧਾਨ ਨੂੰ ਵੀ ਪੀਐਮ ਮੋਦੀ ਨਾਲ ਨਾ ਮਿਲਣ ਦਾ ਸਲਾਹ ਦਿੱਤੀ ਹੈ।
"ਮੋਦੀ ਕਿਸਾਨਾਂ ਦਾ ਕਾਤਲ" : SFJ ਦੇ ਮੁਖੀ ਪੰਨੂ ਨੇ ਵੀਡੀਓ ਰਾਹੀਂ ਇਹ ਧਮਕੀ ਦਿੱਤੀ ਹੈ। ਇਸ ਵਿੱਚ ਉਸ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿੱਚ ਹੋਏ ਸੁਧੀਰ ਸੂਰੀ ਦੇ ਕਤਲ ਦਾ ਵੀ ਜ਼ਿਕਰ ਕੀਤਾ ਹੈ। ਪੰਨੂ ਨੇ ਡੇਰਾ ਰਾਧਾ ਸੁਆਮੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਾ ਮਿਲਣ ਲਈ ਕਿਹਾ ਹੈ। ਪੰਨੂ ਦਾ ਕਹਿਣਾ ਹੈ ਕਿ ਮੋਦੀ ਕਿਸਾਨਾਂ ਦਾ ਕਾਤਲ ਹੈ। ਜੇਕਰ ਡੇਰਾ ਮੁਖੀ ਉਨ੍ਹਾਂ ਨਾਲ ਮਿਲਦਾ ਹੈ ਅਤੇ ਇਸ ਦੌਰਾਨ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਉਸ ਲਈ ਡੇਰਾ ਜ਼ਿੰਮੇਵਾਰ ਹੋਵੇਗਾ।
![SFJ Gurpatwant Pannu threat To PM Narender Modi](https://etvbharatimages.akamaized.net/etvbharat/prod-images/new_0511newsroom_1667610818_640.png)
ਇੰਨਾ ਹੀ ਨਹੀਂ ਉਨ੍ਹਾਂ ਨੇ ਖੁਦ ਨੂੰ ਬੈਲਟ ਵੋਟਿੰਗ ਦਾ ਸਮਰਥਕ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਬੁਲੇਟ ਵੋਟਿੰਗ ਦਾ ਸਮਰਥਕ ਦੱਸਿਆ। ਇਸ ਦੇ ਨਾਲ ਹੀ, ਉਨ੍ਹਾਂ ਪ੍ਰਧਾਨ ਮੰਤਰੀ ਨੂੰ ਸਲਾਹ ਦਿੱਤੀ ਕਿ "ਤੁਸੀਂ ਪੰਜਾਬ ਵਿੱਚ ਜਿਸ ਵੀ ਭਾਸ਼ਾ ਵਿੱਚ ਗੱਲ ਕਰੋਗੇ, ਤੁਹਾਨੂੰ ਉਸੇ ਭਾਸ਼ਾ ਵਿੱਚ ਜਵਾਬ ਮਿਲੇਗਾ।"
ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਵਿੱਚ ਚੋਣਾਂ ਨੂੰ ਲੈ ਕੇ ਸਿਆਸਤਦਾਨ ਧਾਰਮਿਕ ਡੇਰਿਆਂ ਉੱਤੇ ਹਾਜ਼ਰੀ ਭਰਨੀ ਸ਼ੁਰੂ ਕਰ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਫੇਰੀ ਉਤੇ ਆ ਰਹੇ ਹਨ ਜੋ ਕਿ 10 ਵਜੇ ਦੇ ਕਰੀਬ ਡੇਰਾ ਬਿਆਸ ਪੁੱਜ ਰਹੇ ਹਨ ਅਤੇ ਇਸ ਮੌਕੇ ਉਹ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਗੱਲਬਾਤ (PM Narendra Modi meet the head of dera beas) ਕਰਨਗੇ। ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਸਬੰਧੀ ਪੁਲਿਸ ਪ੍ਰਸ਼ਾਸਨ ਵੱਲੋਂ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਇੱਥੇ ਇਹ ਵੀ ਦੱਸ ਦਈਏ ਕਿ ਅੰਮ੍ਰਿਤਸਰ ਵਿੱਚ ਸ਼ੁੱਕਰਵਾਰ ਨੂੰ ਦਿਨ ਦਿਹਾੜੇ ਹਿੰਦੂ ਟਕਸਾਲੀ ਦੇ ਆਗੂ ਸੁਧੀਰ ਕੁਮਾਰ ਸੂਰੀ ਨੂੰ ਦਿਨ ਦਿਹਾੜੇ ਸ਼ਰੇਆਮ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਜਿਸ ਦੇ ਚੱਲਦੇ ਹਿੰਦੂ ਸੰਗਠਨ ਵੱਲੋਂ ਅੱਜ ਸ਼ਨੀਵਾਰ ਨੂੰ ਪੰਜਾਬ ਬੰਦ ਦੀ ਕਾਲ (Shut down Punjab today) ਦਿੱਤੀ ਗਈ ਹੈ। ਜਦੋਂ ਸੂਰੀ ਨੂੰ ਗੋਲੀ ਮਾਰੀ ਗਈ ਤਾਂ ਉਨ੍ਹਾਂ ਦੇ ਨਾਲ ਕਈ ਸਮਰਥਕ ਵੀ ਮੌਜੂਦ ਸਨ। ਗੋਲੀਬਾਰੀ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ ਵਿਚ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਸੂਰੀ ਖਾਲਿਸਤਾਨ ਸਮਰਥਕਾਂ ਦੇ ਨਿਸ਼ਾਨੇ 'ਤੇ ਸੀ। ਕੁਝ ਸਮਾਂ ਪਹਿਲਾਂ ਵਿਦੇਸ਼ਾਂ ਵਿਚ ਬੈਠੇ ਖਾਲਿਸਤਾਨ ਸਮਰਥਕਾਂ ਨੇ ਵੀ ਉਸ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ। ਇਸ ਤੋਂ ਬਾਅਦ ਹੀ ਉਸ ਨੂੰ ਪੁਲਿਸ ਸੁਰੱਖਿਆ ਦਿੱਤੀ ਗਈ। ਹਮਲਾਵਰ ਜਿਸ ਕਾਰ ਵਿਚ ਆਇਆ ਸੀ ਉਸ ਵਿਚ ਖਾਲਿਸਤਾਨੀਆਂ ਦਾ ਸਟਿੱਕਰ ਲੱਗਾ ਹੋਇਆ ਸੀ। ਦੱਸ ਦਈਏ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਸੰਦੀਪ ਸੰਨੀ ਨਾਂਅ ਦੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ: ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਕਤਲ, ਰੋਸ ਵੱਜੋਂ ਅੱਜ ਪੰਜਾਬ ਬੰਦ ਦਾ ਸੱਦਾ