ਚੰਡੀਗੜ੍ਹ: ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ’ਤੇ ਸਿੱਖ ਗੁਰਦੁਆਰਾ ਐਕਟ ਵਿੱਚ ਸੋਧ ਕਰਨ ਮਗਰੋਂ ਪੈਦਾ ਹੋਇਆ ਰੱਫੜ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਜਾਣਕਾਰੀ ਮੁਤਾਬਿਕ ਐੱਸਜੀਪੀਸੀ ਵੱਲੋਂ ਇਜਲਾਸ ਦੌਰਾਨ ਸਿੱਖ ਗੁਰਦੁਆਰਾ ਸੋਧ ਐਕਟ ਨੂੰ ਰੱਦ ਕੀਤਾ ਗਿਆ ਤਾਂ ਦੂਜੇ ਪਾਸੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਇਸਨੂੰ ਲੈ ਕੇ ਤਿੱਖਾ ਬਿਆਨ ਸਾਹਮਣੇ ਆਇਆ ਹੈ। ਇਸਨੂੰ ਲੈ ਕੇ ਮਾਨ ਵੱਲੋਂ ਸੋਸ਼ਲ ਮੀਡੀਆ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੁੱਖ ਬੁਲਾਰੇ ਹਰਜਿੰਦਰ ਸਿੰਘ ਧਾਮੀ ਵੱਲੋਂ ਇਜਲਾਸ ਵਿਚ ਗੁਰਬਾਣੀ ਦੇ ਮੁਫਤ ਪ੍ਰਸਾਰਣ ਬਾਰੇ ਕੋਈ ਵਿਚਾਰ ਵਟਾਂਦਰਾ ਹੋਇਆ ਜਾਂ ਫਿਰ ਮੈਨੂੰ ਗਾਲਾਂ ਕੱਢਣ ਦਾ ਮਤਾ ਪਾਸ ਕਰਕੇ ਇਜਲਾਸ ਖਤਮ ਕਰ ਦਿੱਤਾ ਗਿਆ? ਮੁੱਖ ਮੰਤਰੀ ਨੇ ਲਿਖਿਆ ਹੈ ਕਿ ਧਾਮੀ ਸਾਹਬ ਲੋਕ ਸਭ ਦੇਖ ਰਹੇ ਹਨ। ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ।
-
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ “ਮੁੱਖ ਬੁਲਾਰੇ” ਸ੍ਰੀ ਹਰਜਿੰਦਰ ਸਿੰਘ ਧਾਮੀ ਜੀ ਅੱਜ ਦੇ ਇਜਲਾਸ ਵਿੱਚ ਪਵਿੱਤਰ ਗੁਰਬਾਣੀ ਦੇ ਸਭ ਨੂੰ ਮੁਫਤ ਪ੍ਰਸਾਰਣ ਬਾਰੇ ਕੋਈ ਵਿਚਾਰ ਵਟਾਂਦਰਾ ਹੋਇਆ ਜਾਂ ਫਿਰ ਮੈਨੂੰ ਗਾਲਾਂ ਕੱਢਣ ਦਾ ਮਤਾ ਪਾਸ ਕਰਕੇ ਇਜਲਾਸ ਖਤਮ??..ਧਾਮੀ ਸਾਹਬ ਲੋਕ ਸਭ ਦੇਖ ਰਹੇ ਨੇ..ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ…
— Bhagwant Mann (@BhagwantMann) June 26, 2023 " class="align-text-top noRightClick twitterSection" data="
">ਸ਼੍ਰੋਮਣੀ ਅਕਾਲੀ ਦਲ ਬਾਦਲ ਦੇ “ਮੁੱਖ ਬੁਲਾਰੇ” ਸ੍ਰੀ ਹਰਜਿੰਦਰ ਸਿੰਘ ਧਾਮੀ ਜੀ ਅੱਜ ਦੇ ਇਜਲਾਸ ਵਿੱਚ ਪਵਿੱਤਰ ਗੁਰਬਾਣੀ ਦੇ ਸਭ ਨੂੰ ਮੁਫਤ ਪ੍ਰਸਾਰਣ ਬਾਰੇ ਕੋਈ ਵਿਚਾਰ ਵਟਾਂਦਰਾ ਹੋਇਆ ਜਾਂ ਫਿਰ ਮੈਨੂੰ ਗਾਲਾਂ ਕੱਢਣ ਦਾ ਮਤਾ ਪਾਸ ਕਰਕੇ ਇਜਲਾਸ ਖਤਮ??..ਧਾਮੀ ਸਾਹਬ ਲੋਕ ਸਭ ਦੇਖ ਰਹੇ ਨੇ..ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ…
— Bhagwant Mann (@BhagwantMann) June 26, 2023ਸ਼੍ਰੋਮਣੀ ਅਕਾਲੀ ਦਲ ਬਾਦਲ ਦੇ “ਮੁੱਖ ਬੁਲਾਰੇ” ਸ੍ਰੀ ਹਰਜਿੰਦਰ ਸਿੰਘ ਧਾਮੀ ਜੀ ਅੱਜ ਦੇ ਇਜਲਾਸ ਵਿੱਚ ਪਵਿੱਤਰ ਗੁਰਬਾਣੀ ਦੇ ਸਭ ਨੂੰ ਮੁਫਤ ਪ੍ਰਸਾਰਣ ਬਾਰੇ ਕੋਈ ਵਿਚਾਰ ਵਟਾਂਦਰਾ ਹੋਇਆ ਜਾਂ ਫਿਰ ਮੈਨੂੰ ਗਾਲਾਂ ਕੱਢਣ ਦਾ ਮਤਾ ਪਾਸ ਕਰਕੇ ਇਜਲਾਸ ਖਤਮ??..ਧਾਮੀ ਸਾਹਬ ਲੋਕ ਸਭ ਦੇਖ ਰਹੇ ਨੇ..ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ…
— Bhagwant Mann (@BhagwantMann) June 26, 2023
ਐਕਟ ਖਿਲਾਫ ਹੋ ਰਹੀਆਂ ਸਾਜਿਸ਼ਾਂ : ਜਾਣਕਾਰੀ ਮੁਤਾਬਿਕ ਕਮੇਟੀ ਵੱਲੋਂ ਮਤਾ ਪਾਸ ਕਰਦਿਆਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਸੀ ਕਿ ਸ਼੍ਰੋਮਣੀ ਕਮੇਟੀ ਦਾ 103 ਸਾਲ ਪੁਰਾਣਾ ਇਤਿਹਾਸ ਹੈ। ਧਾਮੀ ਨੇ ਕਿਹਾ ਸੀ ਕਿ ਇਹ ਐਕਟ 1925 ਵਿਚ ਬਣਾਇਆ ਗਿਆ ਪਰ ਹੁਣ ਇਸਦੇ ਖਿਲਾਫ ਸਾਜ਼ਿਸ਼ਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਨਿੱਜੀ ਮਸਲਿਆਂ ਵਿੱਚ ਸਰਕਾਰ ਦੀ ਦਖਲ ਬਰਦਾਸ਼ਤ ਨਹੀਂ ਹੋਵੇਗੀ। ਇਸ ਐਕਟ ਵਿੱਚ ਕਿਸੇ ਵੀ ਤਰ੍ਹਾਂ ਸੋਧ ਕਰਨ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ। ਇਹੀ ਨਹੀਂ ਇਸ ਵਿੱਚ ਸੋਧ ਕੇਂਦਰ ਵੀ ਨਹੀਂ ਕਰ ਸਕਦੀ।
- Tarn Taran News: ਇਕ ਵਾਰ ਫਿਰ ਪਈ ਕਿਸਾਨਾਂ ਦੀ ਫਸਲ 'ਤੇ ਮਾਰ, ਛੱਪੜ ਦਾ ਕਿਨਾਰਾ ਟੁੱਟਣ ਨਾਲ 7 ਏਕੜ ਝੋਨਾ ਹੋਇਆ ਬਰਬਾਦ
- ਸ਼੍ਰੌਮਣੀ ਕਮੇਟੀ ਨੇ ਸੱਦਿਆ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਇਜਲਾਸ, ਬੀਬੀ ਜਗੀਰ ਕੌਰ ਦੇ ਭਾਸ਼ਣ ਵੇਲੇ ਬੰਦ ਕੀਤਾ ਗਿਆ ਲਾਇਵ, ਪੜ੍ਹੋ ਕੀ ਹੈ ਵਜ੍ਹਾ...
- ਜਲੰਧਰ ਪਹੁੰਚੇ ਕੇਂਦਰੀ ਖੇਡ ਮੰਤਰੀ ਨੇ ਭਾਜਪਾ ਦੀ ਤਾਕਤ ਦਾ ਕੀਤਾ ਗੁਣਗਾਨ, 'ਨਸ਼ੇ 'ਚ ਡੁੱਬਦੇ ਪੰਜਾਬ ਨੂੰ ਬਚਾਏਗੀ ਸਰਕਾਰ'
ਇਹੀ ਨਹੀਂ ਕਮੇਟੀ ਪ੍ਰਧਾਨ ਦਾ ਇਹ ਵੀ ਕਹਿਣਾ ਹੈ ਕਿ ਸੂਬਾ ਸਰਕਾਰ ਨੇ ਇਹ ਗਲਤ ਫੈਸਲਾ ਕੀਤਾ ਹੈ। ਸਰਕਾਰ ਨੂੰ ਤੁਰੰਤ ਇਹ ਫੈਸਲਾ ਵਾਪਿਸ ਲੈਣਾ ਚਾਹੀਦਾ ਹੈ। ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕੀਤੀ ਜਾਵੇਗੀ ਅਤੇ ਮੋਰਚਾ ਸ਼ੁਰੂ ਕੀਤਾ ਜਾਵੇਗਾ। ਧਾਮੀ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਕੀਤੇ ਗਏ ਇਸ ਫੈਸਲੇ ਨੂੰ ਕਮੇਟੀ ਕਦੇ ਵੀ ਪ੍ਰਵਾਨ ਨਹੀਂ ਕਰੇਗੀ।