ਚੰਡੀਗੜ੍ਹ : ਬਾਬਾ ਨਾਨਕ ਦੇ ਪ੍ਰਕਾਸ਼ ਪੁਰਬ ਦੀ ਤਿਆਰੀਆਂ ਦੇ ਸੰਦਰਭ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮੁਲਾਕਾਤ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਾਲ ਮਨਜਿੰਦਰ ਸਿੰਘ ਸਿਰਸਾ, ਬੀਬੀ ਜਗੀਰ ਕੌਰ ਅਤੇ ਅਵਤਾਰ ਸਿੰਘ ਮੱਕੜ ਮੁੱਖ ਤੌਰ 'ਤੇ ਮੌਜੂਦ ਰਹੇ।
ਸ਼੍ਰੋਮਣੀ ਕਮੇਟੀ ਵੱਲੋਂ ਸੂਬੇ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਕਰਵਾਏ ਜਾ ਰਹੇ ਸਮਾਗਮਾਂ ਲਈ ਮੁੱਖ ਮੰਤਰੀ ਨੂੰ ਨਿਓਤਾ ਦਿੱਤਾ ਗਿਆ। ਮੁੱਖ ਤੌਰ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ 12 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਸਟੇਡੀਅਮ ਸੁਲਤਾਨਪੁਰ ਲੋਧੀ ਕਪੂਰਥਲਾ ਹੋ ਰਹੇ ਗੁਰਮਤਿ ਸਮਾਗਮ ਵਿੱਚ ਸ਼ਾਮਲ ਹੋਣ ਦਾ ਨਿਓਤਾ ਵੀ ਦਿੱਤਾ ਗਿਆ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਪੂਰੇ ਸਾਲ ਲਈ ਮਨਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਵੱਖ-ਵੱਖ ਥਾਵਾਂ 'ਤੇ ਸਮਾਗਮ ਅਤੇ ਤਿਆਰੀਆਂ ਵਿਸ਼ਵ ਪੱਧਰ 'ਤੇ ਚੱਲ ਰਹੀਆਂ ਹਨ।
ਲੌਂਗੋਵਾਲ ਨੇ ਕਿਹਾ ਕਿ ਇਸ ਨੂੰ ਮੁੱਖ ਮੰਤਰੀ ਨੂੰ ਨਿਓਤਾ ਦਿੱਤਾ ਗਿਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਬੈਠਕਾਂ ਕੀਤੀਆਂ ਜਾਣਗੀਆਂ ਤਾਂ ਜੋ ਤਿਆਰੀਆਂ ਨੂੰ ਮੁਕੰਮਲ ਕੀਤਾ ਜਾ ਸਕੇ।
ਲਾਂਘੇ ਅਤੇ ਸੁਖਜਿੰਦਰ ਰੰਧਾਵਾ ਵੱਲੋਂ ਕੀਤੀ ਗਈ ਬੈਠਕ 'ਤੇ ਲੌਂਗੋਵਾਲ ਨੇ ਆਪਣੀ ਕੁੱਝ ਖਾਸ ਪ੍ਰਤੀਕਿਰਿਆ ਨਹੀਂ ਦਿੱਤੀ ਬਲਕਿ ਆਉਣ ਵਾਲੇ ਸਮੇਂ ਵਿੱਚ ਬੈਠਕ ਕਰ ਗੱਲ ਕਰਨ ਦੀ ਗੱਲ ਆਖੀ ਹੈ।