ETV Bharat / state

ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਨੌਜਵਾਨਾਂ ਨਾਲ ਉਨ੍ਹਾਂ ਦੇ ਪਰਿਵਾਰਾਂ ਦੀ ਮੁਲਾਕਾਤ ਕਰਵਾਏਗੀ ਐਸਜੀਪੀਸੀ - SGPC will meet the youth detained

ਐਸਜੀਪੀਸੀ ਅੱਜ ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਨੌਜਵਾਨਾਂ ਨਾਲ ਉਨ੍ਹਾਂ ਦੇ ਪਰਿਵਾਰਾਂ ਦੀ ਮੁਲਾਕਾਤ ਕਰਵਾਏਗੀ। ਡਿਬਰੂਗੜ੍ਹ ਜੇਲ੍ਹ ਵਿੱਚ ਪੰਜਾਬ ਦੇ 10 ਨੌਜਵਾਨ ਬੰਦ ਹਨ, ਜਿਹਨਾਂ ਦੇ ਇੱਕ-ਇੱਕ ਪਰਿਵਾਰਕ ਨੂੰ ਮੁਲਾਕਾਤ ਲਈ ਅਸਾਮ ਲੈਜਾਇਆ ਗਿਆ ਹੈ।

SGPC will meet the youth detained in Dibrugarh Jail and their families today

author img

By

Published : Apr 27, 2023, 8:00 AM IST

ਅੰਮ੍ਰਿਤਸਰ: ਬੀਤੇ ਦਿਨਾਂ ਅੰਦਰ ਪੰਜਾਬ ਤੋਂ ਗ੍ਰਿਫ਼ਤਾਰ ਕਰਕੇ ਅਸਾਮ ਦੇ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ’ਚ ਨਜ਼ਰਬੰਦ ਕੀਤੇ ਗਏ ਨੌਜਵਾਨਾਂ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 27 ਅਪ੍ਰੈਲ ਯਾਨੀ ਅੱਜ ਮੁਲਾਕਾਤ ਕਰਵਾਈ ਜਾਵੇਗੀ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਬੀਤੇ ਦਿਨ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਲੈ ਕੇ ਸ੍ਰੀ ਅੰਮ੍ਰਿਤਸਰ ਤੋਂ ਹਵਾਈ ਜਹਾਜ ਰਾਹੀਂ ਅਸਾਮ ਲਈ ਰਵਾਨਾ ਹੋਏ ਸਨ। ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਆਈਟੀ ਵਿਭਾਗ ਦੇ ਨੁਮਾਇੰਦੇ ਜਸਕਰਨ ਸਿੰਘ ਵੀ ਗਏ ਹਨ।

ਇਹ ਵੀ ਪੜੋ: Daily Hukamnama 27 April: ੧੪ ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਕੁਝ ਦਿਨ ਪਹਿਲਾਂ ਮਿਲੀ ਸੀ ਇਜਾਜ਼ਤ: ਅਸਾਮ ਲਈ ਰਵਾਨਗੀ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਸਿਆਲਕਾ ਨੇ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੀ ਮੁਲਾਕਾਤ ਲਈ ਪਿਛਲੇ ਦਿਨੀਂ ਇਜਾਜ਼ਤ ਲਈ ਗਈ ਸੀ, ਜਿਸ ਤਹਿਤ ਇਸ ਮੁਲਾਕਾਤ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਹਵਾਈ ਰਸਤੇ ਸ੍ਰੀ ਅੰਮ੍ਰਿਤਸਰ ਤੋਂ ਰਵਾਨਗੀ ਮਗਰੋਂ ਦਿੱਲੀ ਤੋਂ ਅੱਜ ਅਸਾਮ ਲਈ ਉਡਾਣ ਲਈ ਜਾਵੇਗੀ।

ਪਰਿਵਾਰ ਦਾ ਇੱਕ-ਇੱਕ ਮੈਂਬਰ ਗਿਆ ਅਸਾਮ: ਉਨ੍ਹਾਂ ਕਿਹਾ ਕਿ ਡਿਬਰੂਗੜ੍ਹ ਵਿਖੇ ਜੇਲ੍ਹ ਵਿੱਚ ਨਜ਼ਰਬੰਦ 10 ਨੌਜਵਾਨਾਂ ਵਿੱਚੋਂ ਕੁਲਵੰਤ ਸਿੰਘ ਧਾਲੀਵਾਲ, ਵਰਿੰਦਰ ਸਿੰਘ ਜੌਹਲ, ਗੁਰਮੀਤ ਸਿੰਘ ਬੁੱਕਣਵਾਲਾ, ਹਰਜੀਤ ਸਿੰਘ ਜੱਲੂਪੁਰ ਖੈੜਾ, ਭਗਵੰਤ ਸਿੰਘ ਬਾਜੇਕੇ, ਬਸੰਤ ਸਿੰਘ, ਗੁਰਇੰਦਰਪਾਲ ਸਿੰਘ ਅਤੇ ਪਪਲਪ੍ਰੀਤ ਸਿੰਘ ਦੇ ਇੱਕ-ਇੱਕ ਪਰਿਵਾਰਕ ਨੂੰ ਮੁਲਾਕਾਤ ਲਈ ਅਸਾਮ ਲੈਜਾਇਆ ਗਿਆ ਹੈ।

ਐਸਜੀਪੀਸੀ ਨੇ ਕੇਸਾਂ ਦੀ ਪੈਰਵਾਈ ਕਰਨ ਦੀ ਲਈ ਸੀ ਜਿੰਮੇਵਾਰੀ: ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ ਨੇ ਨੌਜਵਾਨਾਂ ਦੇ ਕੇਸਾਂ ਦੀ ਪੈਰਵਾਈ ਲਈ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਦੀ ਜਿੰਮੇਵਾਰੀ ਲਗਾਈ ਸੀ, ਜਿਨ੍ਹਾਂ ਨੇ ਕਾਨੂੰਨੀ ਟੀਮ ਦਾ ਗਠਨ ਕਰਕੇ ਡਿਬਰੂਗੜ੍ਹ ਵਿਖੇ ਜੇਲ੍ਹ ਵਿੱਚ ਬੰਦ ਨੌਜਵਾਨਾਂ ਨਾਲ ਮੁਲਾਕਾਤ ਕਰਨ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਮੁਲਾਕਾਤਾਂ ਲਈ ਲੋੜੀਂਦੀ ਇਜਾਜ਼ਤ ਪ੍ਰਾਪਤ ਕੀਤੀ ਹੈ। (ਪ੍ਰੈਸ ਨੋਟ)

ਇਹ ਵੀ ਪੜੋ: Parkash Singh Badal Passed Away: ਦੇਹਾਂਤ ਮਗਰੋਂ ਪਾਰਟੀ ਲਈ ਵੱਡੇ ਸਵਾਲ ਖੜ੍ਹੇ ਗਏ ਬਾਬਾ ਬਾਦਲ !

ETV Bharat Logo

Copyright © 2025 Ushodaya Enterprises Pvt. Ltd., All Rights Reserved.