ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਫੈਸਲਾ ਲੈਂਦੇ ਹੋਏ ਬਾਗੀ ਹੋਏ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਬਾਹਰ ਕੱਢ (Akali Dal expelled Jagir Kaur from the party) ਦਿੱਤਾ ਹੈ। ਇਸ ਸਬੰਧੀ ਅਕਾਲੀ ਦਲ ਦੀ ਅਨੁਸ਼ਾਸ਼ਨੀ ਕਮੇਟੀ ਨੇ ਪ੍ਰੈਸ ਕਾਨਫਰੰਸ ਕਰ ਜਾਣਕਾਰੀ ਦਿੱਤੀ ਹੈ। ਉਹਨਾਂ ਨੇ ਕਿਹਾ ਹੈ ਕਿ ਪਾਰਟੀ ਦਾ ਅਨੁਸ਼ਾਸ਼ਨ ਭੰਗ ਕਰਨ ਉੱਤੇ ਬੀਬੀ ਜਗੀਰ ਕੌਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਵੱਖ ਕੀਤਾ ਜਾਂਦਾ ਹੈ ਤੇ ਹੁਣ ਅਕਾਲੀ ਦਲ ਦੇ ਕਿਸੇ ਵੀ ਵਰਕਰ ਦਾ ਉਹਨਾਂ ਨਾਲ ਕੋਈ ਸਬੰਧ ਨਹੀਂ ਹੈ ਤੇ ਨਾ ਹੀ ਕੋਈ ਵਰਕਰ ਉਹਨਾਂ ਨਾਲ ਗੱਲਬਾਤ ਕਰੇਗਾ।
ਇਹ ਵੀ ਪੜੋ: Sidhu Moosewala song VAAR: ਇਸ ਦਿਨ ਰਿਲੀਜ਼ ਹੋਵੇਗਾ ਮਰਹੂਮ ਗਾਇਕ ਮੂਸੇਵਾਲਾ ਦਾ ਨਵਾਂ ਗੀਤ 'ਵਾਰ'
ਇਸ ਸਬੰਧੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ 1995 ਵਿੱਚ ਬੀਬੀ ਜਗੀਰ ਕੌਰ ਪਾਰਟੀ ਨਾਲ ਜੁੜੇ ਸਨ। ਉਹਨਾਂ ਨੇ ਕਿਹਾ ਕਿ ਜਦੋਂ ਤੋਂ ਉਹ ਪਾਰਟੀ ਨਾਲ ਜੁੜੇ ਪਾਰਟੀ ਨੇ ਉਦੋਂ ਤੋਂ ਹੀ ਉਹਨਾਂ ਦਾ ਸਨਮਾਨ ਕਰਦੇ ਹੋਏ, ਪਾਰਟੀ ਵਿੱਚ ਵੱਡੇ ਅਹੁਦੇ ਦਿੱਤੇ। ਉਹਨਾਂ ਨੇ ਕਿਹਾ ਕਿ ਇਸ ਦੇ ਬਾਵਜੂਦ ਵੀ ਬੀਬੀ ਜਗੀਰ ਕੌਰ ਕੁਝ ਸਮੇਂ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੇ ਹਨ।
ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਲਈ 9 ਨਵੰਬਰ ਨੂੰ ਚੋਣ ਹੋ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਬੀਬੀ ਜਗੀਰ ਕੌਰ ਪਾਰਟੀ ਦੇ ਵਿਰੁੱਧ ਚੋਣ ਲੜਣ ਜਾ ਰਹੀ ਹੈ, ਜਿਸ ਕਾਰਨ ਉਹਨਾਂ ਉਤੇ ਇਹ ਐਕਸ਼ਨ ਲਿਆ ਗਿਆ ਹੈ। ਉਹਨਾਂ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਸਮਝਾਉਣ ਲਈ ਕਈ ਯਤਨ ਕੀਤੇ ਗਏ, ਪਰ ਉਹ ਨਹੀਂ ਮੰਨੇ, ਉਹਨਾਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਪੀਲ ਕਰਨ ਉੱਤੇ ਵੀ ਉਹ ਨਹੀਂ ਮੰਨੇ, ਜਿਸ ਕਾਰਨ ਉਹਨਾਂ ਨੂੰ ਪਾਰਟੀ ਤੋਂ ਵੱਖ ਕਰ ਦਿੱਤਾ ਗਿਆ ਹੈ।
ਉਹਨਾਂ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਣ ਲਈ ਵੀ ਕਿਹਾ ਸੀ ਪਰ ਬੀਬੀ ਜਗੀਰ ਕੌਰ ਕਮੇਟੀ ਅੱਗੇ ਪੇਸ਼ ਨਹੀਂ ਹੋਏ। ਅੱਜ ਵੀ ਉਸ ਨੂੰ 12 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਸੀ ਪਰ ਉਹ ਨਹੀਂ ਆਈ। ਜਿਸ ਤੋਂ ਬਾਅਦ ਅਨੁਸ਼ਾਸਨੀ ਕਮੇਟੀ ਨੇ ਫੈਸਲਾ ਲਿਆ ਹੈ ਕਿ ਉਸ ਨੂੰ ਪਾਰਟੀ ਸਮੇਤ ਬਰਖਾਸਤ ਕਰ ਦਿੱਤਾ ਜਾਵੇ। ਹੁਣ ਬੀਬੀ ਜਗੀਰ ਕੌਰ ਨਾ ਤਾਂ ਪਾਰਟੀ ਦੀ ਕਿਸੇ ਵੀ ਪੱਧਰ 'ਤੇ ਮੈਂਬਰ ਹੈ ਅਤੇ ਨਾ ਹੀ ਉਨ੍ਹਾਂ ਦਾ ਕੋਈ ਵਚਨ ਹੈ, ਅਸੀਂ ਆਪਣੀ ਪਾਰਟੀ ਦੇ ਸਾਰੇ ਵਰਕਰਾਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਬੀਬੀ ਜਗੀਰ ਕੌਰ ਨਾਲ ਕੋਈ ਵੀ ਸਬੰਧ ਨਾ ਰੱਖਣ। ਕਿਉਂਕਿ ਹੁਣ ਬੀਬੀ ਜਗੀਰ ਕੌਰ ਦਾ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਬੀਬੀ ਜਗੀਰ ਕੌਰ ਦਾ ਬਿਆਨ: ਇਸ ਸਬੰਧੀ ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਰਟੀ ਇੱਕ ਵਿਅਕਤੀ ਦੀ ਨਹੀਂ ਹੈ, ਪਾਰਟੀ ਸਾਰੇ ਲੋਕਾਂ ਨੂੰ ਮਿਲਾਕੇ ਬਣਦੀ ਹੈ। ਉਹਨਾਂ ਨੇ ਕਿਹਾ ਕਿ 2 ਜਾਂ 3 ਵਿਅਕਤੀ ਬੈਠਕੇ ਕਿਸੇ ਨੂੰ ਵੀ ਪਾਰਟੀ ਵਿੱਚੋਂ ਕੱਢ ਨਹੀਂ ਸਕਦੇ ਹਨ। ਉਹਨਾਂ ਨੇ ਕਿਹਾ ਕਿ ਪਾਰਟੀ ਦੀ ਢਾਂਚਾ ਤਾਂ ਪਹਿਲਾਂ ਹੀ ਭੰਗ ਹੋਇਆ ਹੈ।
ਬੀਬੀ ਨੇ ਕਿਹਾ ਕਿ ਮੈਂ ਪੁੱਛਿਆ ਸੀ ਕਿ ਅਨੁਸ਼ਾਸ਼ਨੀ ਕਮੇਟੀ ਕਿਸ ਮਤੇ ਨਾਲ ਬਣੀ ਹੈ। ਉਹਨਾਂ ਨੇ ਕਿਹਾ ਕਿ ਇਸ ਕਮੇਟੀ ਨੂੰ ਸਾਡੇ ਸਵੀਧਾਨ ਨੇ ਕਾਨੂੰਨ ਪਤਾ ਹਨ ? ਉਹਨਾਂ ਨੇ ਕਿਹਾ ਕਿ ਮੇਰੇ ਖਿਲਾਫ ਕੋਈ ਸ਼ਿਕਾਇਤ ਨਹੀਂ ਹੋਈ ਨਾ ਕੋਈ ਇਲਜ਼ਾਮ ਲੱਗਾ ਹੈ, ਇਸ ਕਰਕੇ ਮੈਨੂੰ ਪਾਰਟੀ ਵਿੱਚੋਂ ਕੱਢਿਆ ਨਹੀਂ ਜਾ ਸਕਦਾ ਹੈ।
ਇਹ ਵੀ ਪੜੋ: ਗੈਂਗਸਟਰ ਦੀਪਕ ਟੀਨੂੰ ਨੂੰ ਭਜਾਉਣ ਵਾਲਾ ਦੂਜਾ ਸਾਥੀ ਗ੍ਰਿਫ਼ਤਾਰ