ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਜਗਮੀਤ ਬਰਾੜ 'ਤੇ ਵੱਡੀ ਕਾਰਵਾਈ ਕੀਤੀ ਹੈ ਪਾਰਟੀ ਨੇ ਜਗਮੀਤ ਬਰਾੜ ਨੂੰ 6 ਸਾਲਾਂ ਲਈ ਪਾਰਟੀ ਤੋਂ ਸਸਪੈਂਡ ਕਰ ਦਿੱਤਾ ਹੈ।ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਜਗਮੀਤ ਬਰਾੜ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਵਿਖਾਇਆ ਗਿਆ ਹੈ।
ਜਗਮੀਤ ਬਰਾੜ ਦਾ ਪੱਤਰ ਹੋਇਆ ਵਾਇਰਲ: ਇਸ ਸਭ ਦੇ ਦਰਮਿਆਨ ਜਗਮੀਤ ਬਰਾੜ ਦਾ ਪੱਤਰ ਵੀ ਵਾਇਰਲ ਹੋ ਰਿਹਾ ਹੈ ਜੋ ਉਹਨਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਲਿਖਿਆ ਸੀ। ਇਸ ਪੱਤਰ ਵਿਚ ਉਹਨਾਂ ਨੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀਆਂ ਕਈ ਤਕਰੀਰਾਂ ਵੀ ਪੇਸ਼ ਕੀਤੀਆਂ ਸਨ।
ਜਗਮੀਤ ਬਰਾੜ ਨੇ ਬਣਾਈ ਸੀ ਵੱਖਰੀ ਕਮੇਟੀ: ਜਗਮੀਤ ਬਰਾੜ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਗਠਨਾਤਮਕ ਢਾਂਚੇ ਤੇ ਸਵਾਲ ਚੁੱਕੇ ਗਏ ਸਨ ਅਤੇ ਆਪਣੀ ਇਕ ਵੱਖਰੀ ਕਮੇਟੀ ਬਣਾਈ ਸੀ। ਜਿਸ ਵਿਚ ਬੀਬੀ ਜਗੀਰ ਕੌਰ ਦਾ ਨਾਂ ਵੀ ਸ਼ਾਮਿਲ ਕੀਤਾ ਗਿਆ ਸੀ। ਇਸ ਤੋਂ ਇਲਾਵਾ ਸੁੱਚਾ ਸਿੰਘ ਛੋਟੇਪੁਰ, ਨਿਰਮਲ ਸਿੰਘ ਕਾਹਲੋਂ, ਡਾ. ਰਤਨ ਸਿੰਘ ਅਜਨਾਲਾ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਗਗਨਜੀਤ ਸਿੰਘ ਸਮਰਾਲਾ, ਸੁਖਵਿੰਦਰ ਸਿੰਘ ਔਲਖ, ਅਨਿੰਦਰ ਸਿੰਘ ਪੱਖੋਕੇ, ਰਵੀਕਰਨ ਸਿੰਘ ਕਾਹਲੋਂ, ਅਮਰਦੀਪ ਸਿੰਘ ਮਾਂਗਟ, ਹਰਬੰਸ ਸਿੰਘ ਮੰਜਪੁਰ, ਬੇਗਮ ਪਰਵੀਨ ਨੁਸਰਤ ਅਤੇ ਨਰਿੰਦਰ ਸਿੰਘ ਕਾਲੇਕਾ ਸ਼ਾਮਲ ਸਨ ਬਾਅਦ ਵਿਚ ਇਹਨਾਂ ਆਗੂਆਂ ਨੇ ਜਗਮੀਤ ਬਰਾੜ ਦੀ ਕਮੇਟੀ ਤੇ ਸਵਾਲ ਖੜ੍ਹੇ ਕੀਤੇ ਕਿ ਬਰਾੜ ਦੀ ਆਪੂ ਬਣਾਈ ਕਮੇਟੀ ਵਿਚ ਉਹਨਾਂ ਦਾ ਨਾਂ ਕਿਥੋਂ ਆਇਆ।
ਬਰਾੜ ਨੇ ਸੁਖਬੀਰ ਬਾਦਲ ਦੀ ਕਾਰਗੁਜ਼ਾਰੀ ਤੇ ਚੁੱਕੇ ਸੀ ਸਵਾਲ: ਜਗਮੀਤ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸੁਖਬੀਰ ਬਾਦਲ ਦੀ ਕਾਰਗੁਜ਼ਾਰੀ ਤੇ ਵੀ ਸਵਾਲ ਚੁੱਕੇ ਸਨ। ਨਾਲ ਹੀ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਜੇਕਰ ਲੋੜ ਪਈ ਤਾਂ ਉਨ੍ਹਾਂ ਨੂੰ ਦੁਬਾਰਾ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ। ਬਰਾੜ ਨੇ ਬੀਬੀ ਜਗੀਰ ਕੌਰ 'ਤੇ ਕੀਤੀ ਕਾਰਵਾਈ ਨੂੰ ਵੀ ਗੈਰ-ਸੰਵਿਧਾਨਕ ਕਰਾਰ ਦਿੱਤਾ ਸੀ।
ਇਹ ਵੀ ਪੜ੍ਹੋ: ਕੌਮੀ ਪੱਧਰ ਦਾ ਖਿਡਾਰੀ ਸਰਕਾਰ ਦੀ ਅਣਦੇਖੀ ਦਾ ਸ਼ਿਕਾਰ, ਵ੍ਹੀਲ ਚੇਅਰ ਉੱੱਤੇ ਕੌਮਾਂਤਰੀ ਪੱਧਰ 'ਤੇ ਖੇਡਦਾ ਹੈ ਕ੍ਰਿਕੇਟ