ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਕੱਲ੍ਹ ਸੰਸਦ ਵਿੱਚ ਸਰਕਾਰ ਨੂੰ ਘੇਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿੱਪ ਵਿੱਚ ਜਿਹੜੇ ਕਿਸਾਨ ਹਨ। ਉਨ੍ਹਾਂ ਨੂੰ ਵੀ ਆਪਣੀ ਜ਼ਮੀਰ ਵੱਲ ਦੇਖ ਕੇ ਇਨ੍ਹਾਂ ਦਾ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਇਸ ਮੌਕੇ ਬੀਜੇਪੀ ‘ਤੇ ਕਿਸਾਨਾਂ ਨਾਲ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲਾਏ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇੱਕ ਤੋਂ ਬਾਅਦ ਇੱਕ ਧੋਖਾ ਕਰ ਰਹੀ ਹੈ। ਪਹਿਲਾਂ ਕਿਹਾ ਸੀ ਕਿ ਅਸੀਂ ਬਿਜਲੀ ਸੋਧ ਬਿੱਲ ਨਹੀਂ ਲਿਆਵਾਂਗੇ, ਉਸ ਤੋਂ ਵੀ ਪਹਿਲਾਂ ਸਾਨੂੰ ਕਿਹਾ ਸੀ ਕਿ ਜਿਵੇਂ ਤੁਸੀਂ ਕਹੋਗੇ ਅਸੀਂ ਉਵੇਂ ਖੇਤੀ ਕਾਨੂੰਨ ਵਿੱਚ ਬਦਲਾਅ ਕਰ ਦਿਆਂਗੇ, ਪਰ ਉਸ ਵਿੱਚ ਬਦਲਾਅ ਨਹੀਂ ਕੀਤੇ ਅਤੇ ਹੁਣ ਬਿਜਲੀ ਸੋਧ ਬਿੱਲ ਲਿਆਂਦਾ ਜਿਸ ਨਾਲ ਸਾਰੀ ਬਿਜਲੀ ਵਿਭਾਗ ਦੀ ਪਾਵਰ ਕੇਂਦਰ ਦੇ ਹੱਥਾਂ ਵਿੱਚ ਚਲੀ ਜਾਵੇਗੀ।
ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਇਨ੍ਹਾਂ ਬਿੱਲਾਂ ਨੂੰ ਨਹੀਂ ਮੰਨਿਆ ਜਾ ਸਕਦਾ ਅਤੇ ਸਾਰੀ ਵਿਰੋਧੀ ਪਾਰਟੀਆਂ ਨੂੰ ਇਸ ਮੁੱਦੇ ‘ਤੇ ਇਕੱਠਾ ਹੋਣਾ ਚਾਹੀਦਾ ਹੈ। ਪੰਜਾਬ ਕਾਂਗਰਸ ਵਿੱਚ ਚੱਲ ਰਹੀ ਉਠਕ ਬੈਠਕ ‘ਤੇ ਬੋਲਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ, ਕਿ ਪੰਜਾਬ ਦੀ ਕਿਸਮਤ ਦਾ ਫ਼ੈਸਲਾ ਹੋਣਾ ਹੈ ਤੇ ਉਹ ਫ਼ੈਸਲਾ ਸੋਨੀਆ ਗਾਂਧੀ ਨੇ ਕਰਨਾ ਹੈ।
ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਧਦੇ ਹੋਏ ਕਿਹਾ, ਕਿ ਪੰਜਾਬ ਸਰਕਾਰ ਸਾਰੇ ਖੇਤਰਾਂ ਵਿੱਚ ਫੇਲ੍ਹ ਸਾਬਿਤ ਹੋਈ ਹੈ। ਜਿਸ ਲਈ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਲਈ ਕਿਹਾ ਹੈ।
ਇਹ ਵੀ ਪੜ੍ਹੋ:LIVE UPDATE : ਸਿੱਧੂ ਵੱਲੋਂ ਆਪਣੀ ਟੀਮ ਨੂੰ ਲਗਾਤਾਰ ਮਜਬੂਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ