ਚੰਡੀਗੜ੍ਹ : ਇਸੇ ਸਾਲ ਨਵੰਬਰ ਮਹੀਨੇ ਪੂਰੀ ਸਿੱਖ ਕੌਮ ਬਾਬਾ ਨਾਨਕ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਜਾ ਰਹੀ ਹੈ। ਇਸੇ ਸਬੰਧ ਵਿੱਚ ਲਹਿੰਦੇ ਪੰਜਾਬ ਨੇ ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲ੍ਹਣ ਦਾ ਪ੍ਰਸਤਾਵ ਵੀ ਰੱਖਿਆ ਸੀ।
ਤੁਹਾਨੂੰ ਦੱਸ ਦਈਏ ਕਿ ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪਾਕਿਸਤਾਨ ਨਨਕਾਣਾ ਸਾਹਿਬ ਤੋਂ ਇੱਕ ਕੌਮਾਂਤਰੀ ਨਗਰ ਕੀਰਤਨ ਵੀ ਆਇਆ ਹੋਇਆ ਹੈ, ਜੋ ਪੂਰੇ ਭਾਰਤ ਵਿੱਚ ਘੁੰਮ ਕੇ ਬਾਬੇ ਨਾਨਕ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰ ਰਿਹਾ ਹੈ।
ਉੱਥੇ ਹੀ ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੂਬਾ ਸਰਕਾਰ ਆਹਮੋ-ਸਾਹਮਣੇ ਹੋ ਗਈਆਂ ਹਨ।
ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਨੇ ਸੂਬਾ ਸਰਕਾਰ ਵਿਰੁੱਧ ਦੋਸ਼ ਲਾਉਂਦਿਆਂ ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸੂਬਾ ਸਰਕਾਰ ਨਾਲ ਮਨਾਉਣ ਤੋਂ ਮਨ੍ਹਾਂ ਕਰ ਦਿੱਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਨੇ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਮੰਤਰੀਆਂ ਦੇ ਗਰੁੱਪ ਦਾ ਇੱਕ ਗਠਨ ਕਰ ਲਿਆ ਹੈ ਤਾਂ ਕਿ ਇਸ ਮਾਮਲੇ ਨੂੰ ਧੂਮ-ਧਾਮ ਨਾਲ ਮਨਾਇਆ ਜਾ ਸਕੇ, ਪਰ ਸ਼੍ਰੋਮਣੀ ਕਮੇਟੀ ਇਸ ਸਬੰਧੀ ਸੂਬਾ ਸਰਕਾਰ ਦਾ ਸਾਥ ਨਹੀਂ ਦੇ ਰਹੀ ਹੈ।
ਕੈਪਟਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੂਬਾ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਨਾਲ ਰਲ-ਮਿਲ ਇਸ ਪ੍ਰਕਾਸ਼ ਪੁਰਬ ਮਨਾਉਣ ਦੇ ਹੁਕਮ ਜਾਰੀ ਹੋਏ ਸਨ, ਪਰ ਸ਼੍ਰੋਮਣੀ ਕਮੇਟੀ ਹੁਣ ਖ਼ੁਦ ਹੀ ਅਲੱਗ ਤੋਂ ਪ੍ਰਕਾਸ਼ ਪੁਰਬ ਮਨਾਉਣ ਤੋਂ ਮੁੱਕਰ ਰਹੀ ਹੈ।
ਭਾਰਤ 'ਚ ਬੈਂਕਾਂ ਦਾ ਰਲੇਵਾਂ, ਅਤੀਤ ਤੋਂ ਸਬਕ ਲੈਣ ਦੀ ਜ਼ਰੂਰਤ
ਕੈਪਟਨ ਨੇ ਟਵੀਟ ਕਰਦਿਆਂ ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਵਾਸਤੇ ਸ਼੍ਰੋਮਣੀ ਨੂੰ ਰਲ-ਮਿਲ ਕੇ ਚੱਲਣ ਦੀ ਗੁਜ਼ਾਰਿਸ਼ ਕੀਤੀ ਹੈ।
ਹੁਣ ਦੇਖਣਾ ਇਹ ਹੋਵੇਗਾ ਕਿ ਸੂਬਾ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਬਾਬਾ ਨਾਨਕ ਦੀਆਂ ਸਿੱਖਿਆਵਾਂ ਉੱਤੇ ਕਿੰਨ੍ਹਾ ਕੁ ਪਹਿਰਾ ਦਿੰਦੀਆਂ ਹਨ।