ਚੰਡੀਗੜ੍ਹ : ਯੂ.ਟੀ ਪ੍ਰਸ਼ਾਸਨ ਵੱਲੋਂ ਚੰਡੀਗੜ੍ਹ ਵਿੱਚ ਦੁਕਾਨਦਾਰਾਂ ਅਤੇ ਲੋਕਾਂ ਨੂੰ ਰਾਹਤ ਦਿੰਦੇ ਹੋਏ ਕਿਹਾ ਕਿ ਦੁਕਾਨਾਂ ਨੂੰ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ, ਪਰ ਪ੍ਰਸ਼ਾਸਨ ਨੇ ਚੰਡੀਗੜ੍ਹ ਦੇ ਲੋਕਾਂ ਨੂੰ ਇਸ ਸਬੰਧੀ ਜਿਵੇਂ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਨਾ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਹਨ।

ਇਸ ਛੋਟ ਸਬੰਧੀ ਦੁਕਾਨਦਾਰਾਂ ਅਤੇ ਸਥਾਨਿਕ ਲੋਕਾਂ ਦਾ ਕਹਿਣਾ ਹੈ ਕਿ ਪ੍ਰਸਾਸ਼ਨ ਨੇ ਕਰਫ਼ਿਊ ਵਿੱਚ ਢਿੱਲ ਲੋਕਾਂ ਨੂੰ ਸਹੂਲਿਅਤ ਦੇ ਲਈ ਦਿੱਤੀ ਹੈ। ਇਸ ਲਈ ਲੋਕਾਂ ਨੂੰ ਇਸ ਸਹੂਲਿਅਤ ਦਾ ਨਜਾਇਜ਼ ਫ਼ਾਇਦਾ ਨਹੀਂ ਚੁੱਕਣਾ ਚਾਹੀਦਾ।

ਇਸ ਤੋਂ ਇਲਾਵਾ ਲੋਕਾਂ ਦਾ ਇਹ ਕਹਿਣਾ ਸੀ ਕਿ ਸਮਾਜਿਕ ਦੂਰੀ ਦੇ ਨਾਲ-ਨਾਲ ਹਾਈਜ਼ਿਨ ਦਾ ਵੀ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਜਦ ਵੀ ਲੋਕ ਘਰਾਂ ਤੋਂ ਬਾਹਰ ਨਿਕਲਣ ਤਾਂ ਉਹ ਹੱਥ ਧੋ ਕੇ ਘਰ ਤੋਂ ਬਾਹਰ ਨਿਕਲਣ ਅਤੇ ਜਦ ਘਰ ਵਾਪਸ ਜਾਣ ਤਾਂ ਸਭ ਤੋਂ ਪਹਿਲਾਂ ਹੱਥ ਧੋ ਕੇ ਹੀ ਹੋਰ ਕੰਮ ਕਰਨ। ਲੋਕਾਂ ਨੂੰ ਇੱਕ-ਦੂਸਰੇ ਤੋਂ ਦੂਰੀ ਬਣਾ ਕੇ ਰੱਖਣੀ ਹੋਵੇਗੀ, ਚਾਹੇ ਉਹ ਘਰ ਵਿੱਚ ਹੋਣ ਜਾਂ ਕਿਸੇ ਦੁਕਾਨ ਦੇ ਬਾਹਰ ਹੋਣ। ਉਨ੍ਹਾਂ ਨੂੰ ਕੋਰੋਨਾ ਤੋਂ ਬਚਣ ਦੇ ਲਈ ਸਾਰੇ ਨਿਯਮਾਂ ਦਾ ਪਾਲਨ ਕਰਨਾ ਪਵੇਗਾ। ਨਹੀਂ ਤਾਂ ਛੋਟ ਤੋਂ ਬਾਅਦ ਜ਼ਿਆਦਾ ਲੋਕ ਕੋਰੋਨਾ ਦੀ ਲਪੇਟ ਵਿੱਚ ਆ ਸਕਦੇ ਹਨ। ਸਾਨੂੰ ਪ੍ਰਸ਼ਾਸਨ ਵੱਲੋਂ ਦਿੱਤੀ ਗਈ ਇਸ ਛੋਟ ਦਾ ਗ਼ਲਤ ਫ਼ਾਇਦਾ ਨਹੀਂ ਚੁੱਕਣਾ ਚਾਹੀਦਾ ਅਤੇ ਜ਼ਿੰਮੇਵਾਰੀ ਨੂੰ ਗੰਭੀਰਤਾ ਨਾਲ ਨਿਭਾਉਣਾ ਚਾਹੀਦਾ।