ETV Bharat / state

ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਸਿਆਸੀ ਆਗੂਆਂ ਨੇ ਦਿੱਤੀਆਂ ਵਧਾਈਆਂ

author img

By

Published : Apr 24, 2020, 9:41 AM IST

Updated : Apr 24, 2020, 10:12 AM IST

ਦੇਸ਼ ਭਰ ਵਿੱਚ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ ਜਿਸ ਮੌਕੇ ਸਿਆਸੀ ਆਗੂਆਂ ਨੇ ਵਧਾਈਆਂ ਦਿੱਤੀਆਂ।

guru angad dev ji parkash purav
ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ

ਚੰਡੀਗੜ੍ਹ: ਦੇਸ਼ ਭਰ ਵਿੱਚ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸਿਆਸੀ ਆਗੂਆਂ ਨੇ ਟਵਿੱਟਰ 'ਤੇ ਦੇਸ਼ ਭਰ ਵਿੱਚ ਵਸਦੀ ਸਿੱਖ ਸੰਗਤ ਨੂੰ ਵਧਾਈਆਂ ਦਿੱਤੀਆਂ ਹਨ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵਧਾਈਆਂ ਦਿੱਤੀਆਂ।

  • ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ। ਗੁਰਮੁਖੀ ਲਿਪੀ ਦੀ ਸਥਾਪਨਾ ਤੇ ਗੁਰ ਇਤਿਹਾਸ ਦੀ ਲਿਖਤੀ ਰੂਪ 'ਚ ਸੰਭਾਲ਼ ਦੇ ਨਾਲ ਨਾਲ, ਗੁਰਮਤਿ ਸੰਗੀਤ ਦੀ ਸਥਾਪਨਾ ਵਿੱਚ ਵੀ ਉਨ੍ਹਾਂ ਦਾ ਵਡਮੁੱਲਾ ਯੋਗਦਾਨ ਹੈ। #SriGuruAngadDevJi #ParkashPurab pic.twitter.com/AzGyBjtpnn

    — Harsimrat Kaur Badal (@HarsimratBadal_) April 24, 2020 " class="align-text-top noRightClick twitterSection" data=" ">
  • ਦੂਜੇ ਗੁਰਦੇਵ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ ਵਸਦੀ ਸੰਗਤ ਨੂੰ ਵਧਾਈਆਂ। ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਸਮੁੱਚੀ ਮਨੁੱਖਤਾ ਲਈ ਅਰੰਭੀ ਆਤਮਿਕ ਅਗਵਾਈ ਦੇ ਪਹਿਲੇ ਵਾਰਿਸ ਵਜੋਂ, ਉਨ੍ਹਾਂ ਨੇ ਪਹਿਲੇ ਪਾਤਸ਼ਾਹ ਜੀ ਦੇ ਬਖਸ਼ੇ ਸਿਧਾਂਤਾਂ ਨੂੰ ਮਜ਼ਬੂਤ ਆਧਾਰ ਨਾਲ ਅੱਗੇ ਤੋਰਿਆ। #SriGuruAngadDevJi pic.twitter.com/2Gu4b2YF77

    — Sukhbir Singh Badal (@officeofssbadal) April 24, 2020 " class="align-text-top noRightClick twitterSection" data=" ">

ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਇਸ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਹਾਲਾਂਕਿ, ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ ਭਰ ਦੇ ਨਾਲ-ਨਾਲ ਪੰਜਾਬ ਵਿੱਚ ਵੀ ਤਾਲਾਬੰਦੀ ਲਾਗੂ ਹੈ ਜਿਸ ਦੇ ਚੱਲਦਿਆਂ ਗੁਦੁਆਰਿਆਂ ਵਿੱਚ ਇਸ ਪਵਿੱਤਰ ਦਿਹਾੜੇ ਮੌਕੇ ਭੀੜ ਇੱਕਠੀ ਨਹੀਂ ਹੋਣ ਦਿੱਤੀ ਜਾਵੇਗੀ।

  • ਦੂਸਰੇ ਗੁਰੂ , ਧੰਨ-ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਗੁਰੂ ਰੂਪੀ ਸਾਧ-ਸੰਗਤ ਨੂੰ ਲੱਖ-ਲੱਖ ਵਧਾਈਆਂ। ਲੰਗਰ ਪਰੰਪਰਾ ਅਤੇ ਗੁਰਮੁਖੀ ਲਿਪੀ ਦੇ ਪ੍ਰਚਾਰ ਤੇ ਪ੍ਰਸਾਰ ਕਰਨ ਵਾਲੇ ਸ੍ਰੀ ਗੁਰੂ ਅੰਗਦ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਸਿੱਖ ਕੌਮ ਲਈ ਪ੍ਰੇਰਨਾਮਈ ਹਨ। #SriGuruAngadDevJi #ParkashPurab pic.twitter.com/6bmPKWGpbf

    — Bikram Majithia (@bsmajithia) April 24, 2020 " class="align-text-top noRightClick twitterSection" data=" ">

ਇਹ ਵੀ ਪੜ੍ਹੋ: ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 283 ਹੋਈ, 17 ਮੌਤਾਂ

Last Updated : Apr 24, 2020, 10:12 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.