ਚੰਡੀਗੜ੍ਹ ਡੈਸਕ : ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਗੈਂਗਸਟਰ ਸਚਿਨ ਥਾਪਨ ਨੂੰ ਸੁਰੱਖਿਆ ਏਜੰਸੀਆਂ ਨੇ ਵਿਦੇਸ਼ ਤੋਂ ਗ੍ਰਿਫਤਾਰ ਕੀਤਾ ਹੈ। ਦੁਬਈ ਪੁਲਿਸ ਨੇ ਉਸ ਨੂੰ ਅਜ਼ਰਬਾਈਜਾਨ ਤੋਂ ਗ੍ਰਿਫਤਾਰ ਕੀਤਾ ਹੈ। ਹੁਣ ਉਸ ਨੂੰ ਵਿਦੇਸ਼ ਤੋਂ ਭਾਰਤ ਲਿਆਂਦਾ ਜਾ ਰਿਹਾ ਹੈ। ਸੁਰੱਖਿਆ ਏਜੰਸੀਆਂ ਦੀਆਂ ਰਿਪੋਰਟਾਂ ਮੁਤਾਬਕ ਉਨ੍ਹਾਂ ਦੀ ਇਕ ਟੀਮ ਅਜ਼ਰਬਾਈਜਾਨ ਗਈ ਹੈ। ਸਚਿਨ ਥਾਪਨ ਗੈਂਗਸਟਰ ਲਾਰੈਂਸ ਦਾ ਭਤੀਜਾ ਹੈ। ਉਹ ਪਿਛਲੇ ਸਾਲ 29 ਮਈ 2022 ਨੂੰ ਮੂਸੇਵਾਲਾ ਦਾ ਕਤਲ ਕਰ ਕੇ ਫਰਾਰ ਹੋ ਗਿਆ ਸੀ। ਸਚਿਨ ਫਰਜ਼ੀ ਪਾਸਪੋਰਟ ਦੀ ਵਰਤੋਂ ਕਰ ਕੇ ਦੇਸ਼ ਛੱਡ ਕੇ ਭੱਜ ਗਿਆ ਸੀ।
ਅਜ਼ਰਬਾਈਜਾਨ ਤੋਂ ਦਿੱਲੀ ਲਿਆਂਦਾ ਜਾਵੇਗਾ ਸਚਿਨ ਥਾਪਨ : ਸੁਰੱਖਿਆ ਏਜੰਸੀਆਂ ਅਗਲੇ 2 ਦਿਨਾਂ 'ਚ ਸਚਿਨ ਨੂੰ ਅਜ਼ਰਬਾਈਜਾਨ ਤੋਂ ਦਿੱਲੀ ਲੈ ਕੇ ਆਉਣਗੀਆਂ। ਦੱਸਿਆ ਜਾ ਰਿਹਾ ਹੈ ਕਿ ਸਚਿਨ ਨੇ ਦੁਬਈ ਸਥਿਤ ਦਿੱਲੀ ਦੇ ਇਕ ਕਾਰੋਬਾਰੀ ਤੋਂ 50 ਕਰੋੜ ਦੀ ਫਿਰੌਤੀ ਵੀ ਮੰਗੀ ਸੀ। ਕਾਰੋਬਾਰੀ ਦਾ ਨਾਂ ਗੈਲਨ ਦੱਸਿਆ ਜਾ ਰਿਹਾ ਹੈ। ਟੀ-10 ਟੀਮ ਦੇ ਮਾਲਕ ਤੋਂ 50 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੀ ਕਾਲ ਰਿਕਾਰਡਿੰਗ ਵੀ ਸੁਰਖੀਆਂ ਵਿੱਚ ਸੀ, ਸਚਿਨ ਨੂੰ ਇਸ ਮਾਮਲੇ 'ਚ ਦੁਬਈ ਪੁਲਿਸ ਦੇ ਅੜਿੱਕੇ ਆ ਗਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਚਿਨ ਦੇ ਦਿੱਲੀ ਆਉਣ ਤੋਂ ਬਾਅਦ ਕਈ ਵੱਡੇ ਖੁਲਾਸੇ ਹੋਣਗੇ। ਹਾਲ ਹੀ ਵਿੱਚ ਦਿੱਲੀ ਸਮੇਤ ਹੋਰ ਸੂਬਿਆਂ 'ਚ ਸਚਿਨ ਥਾਪਨ ਵੱਲੋਂ ਲਾਰੈਂਸ ਦੇ ਨਾਂ 'ਤੇ ਕਾਰੋਬਾਰੀਆਂ ਤੋਂ ਫਿਰੌਤੀ ਮੰਗਣ ਦੇ ਮਾਮਲੇ ਵੀ ਸਾਹਮਣੇ ਆਏ ਸਨ।
- Shaheed Udham Singh: ਜ਼ਲ੍ਹਿਆਂਵਾਲੇ ਬਾਗ 'ਚ ਹੋਈ ਖ਼ੂਨੀ ਤਸ਼ੱਦਦ ਦਾ ਬਦਲਾ ਲੈਣ ਵਾਲੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ
- ਮੁੰਬਈ ਜਾ ਰਹੀ ਜੈਪੁਰ ਐਕਸਪ੍ਰੈਸ 'ਚ RPF ਜਵਾਨ ਵੱਲੋਂ ਗੋਲੀਬਾਰੀ, ASI ਸਮੇਤ 4 ਹਲਾਕ; ਸ਼ੂਟਰ ਗ੍ਰਿਫਤਾਰ
- Khanna News: ਨਸ਼ੇ ਦੇ ਦੈਂਤ ਨੇ ਨਿਗਲਿਆ ਇਕ ਹੋਰ ਨੌਜਵਾਨ, ਕਬਰਸਤਾਨ 'ਚੋਂ ਮਿਲੀ ਲਾਸ਼, ਬਾਂਹ ਵਿੱਚ ਲੱਗੀ ਰਹਿ ਗਈ ਸਰਿੰਜ
ਇੰਝ ਰਚੀ ਸੀ ਮੂਸੇਵਾਲਾ ਕਤਲਕਾਂਡ ਦੀ ਸਾਜ਼ਿਸ਼ : ਦਿੱਲੀ ਪੁਲਿਸ ਅਨੁਸਾਰ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਸਚਿਨ ਨੇ ਕੈਨੇਡਾ 'ਚ ਗੈਂਗ ਚਲਾਉਣ ਵਾਲੇ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ, ਤਿਹਾੜ ਜੇਲ੍ਹ 'ਚ ਬੰਦ ਕਾਲਾ ਜਥੇਦਾਰੀ ਅਤੇ ਲਾਰੈਂਸ ਬਿਸ਼ਨੋਈ ਨਾਲ ਕੋਡ ਵਰਡ ਵਿੱਚ ਗੱਲਬਾਤ ਕਰ ਕੇ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ। ਪੁਲਿਸ ਅਤੇ ਖੁਫੀਆ ਏਜੰਸੀਆਂ ਨੂੰ ਬਹੁਤਾ ਸ਼ੱਕ ਨਾ ਹੋਵੇ, ਇਸ ਲਈ ਸਚਿਨ ਫੋਨ 'ਤੇ ਗੱਲ ਕਰਦੇ ਹੋਏ ਗੈਂਗਸਟਰ ਗੋਲਡੀ ਬਰਾੜ ਨੂੰ 'ਡਾਕਟਰ' ਕਹਿ ਕੇ ਬੁਲਾਉਂਦੇ ਸਨ। ਇਸੇ ਤਰ੍ਹਾਂ ਉਹ ਗੈਂਗਸਟਰ ਕਾਲਾ ਜਥੇਦਾਰੀ ਨੂੰ ‘ਅਲਫਾ’ ਕਹਿ ਕੇ ਬੁਲਾਉਂਦੇ ਸਨ। ਉਹ ਆਪਣੇ ਗੁਰਗਿਆਂ ਰਾਹੀਂ ਲਾਰੈਂਸ ਨਾਲ ਗੱਲਾਂ ਕਰਦਾ ਸੀ।