ਚੰਡੀਗੜ੍ਹ: ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਲੁਧਿਆਣਾ ਕੋਰਟ ਵਿੱਚ ਵੀਡੀਓ ਕਾਨਫਰਸਿੰਗ ਜ਼ਰੀਏ ਪੇਸ਼ ਹੋਣ ਦੀ ਪਟੀਸ਼ਨ ਨੂੰ ਮਨਜ਼ੂਰ ਕਰ ਦਿੱਤਾ ਹੈ। ਦੱਸ ਦਈਏ ਕਿ ਲੁਧਿਆਣਾ ਅਦਾਲਤ ਨੇ ਸਿੱਧੂ ਨੂੰ ਇੱਕ ਮਾਮਲੇ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਸੀ।
ਕਾਬਿਲੇਗੌਰ ਹੈ ਕਿ ਨਵਜੋਤ ਸਿੱਧੂ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ ਵੱਲੋਂ ਤਲਬ ਕੀਤਾ ਗਿਆ ਸੀ। ਸਿੱਧੂ ਨੇ ਸਿਹਤ ਨਾ ਠੀਕ ਹੋਣ ਕਰਕੇ ਅਤੇ ਆਪਣੀ ਜਾਨ ਨੂੰ ਖ਼ਤਰਾ ਦੱਸਿਆ। ਨਾਲ ਹੀ ਉਨ੍ਹਾਂ ਨੇ ਮਾਮਲੇ ਵਿੱਚ ਵੀਡੀਓ ਕਾਨਫਰੰਸਿੰਗ ਜਰੀਏ ਪੇਸ਼ ਹੋਣ ਦੀ ਅਪੀਲ ਕੀਤੀ ਸੀ। ਪਰ ਅਦਾਲਤ ਨੇ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਸੀ। ਨਾਲ ਹੀ ਅਦਾਲਤ ਵੱਲੋਂ ਸਿੱਧੂ ਨੂੰ 21 ਅਕਤਬੂਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਵਾਰੰਟ ਵੀ ਜਾਰੀ ਕਰ ਦਿੱਤੇ ਸੀ।
ਇਹ ਵੀ ਪੜੋ: ਅੰਮ੍ਰਿਤਪਾਲ ਸਿੰਘ ਦੇ ਵਕੀਲ ਵੱਲੋਂ ਰਾਜਾ ਵੜਿੰਗ ਨੂੰ ਨੋਟਿਸ ਜਾਰੀ, ਮੰਗਿਆ ਜਵਾਬ