ETV Bharat / state

ਪਾਕ 'ਚ ਸਿੱਖ ਲੜਕੀ ਨੂੰ ਬਣਾਇਆ ਮੁਸਲਮਾਨ, ਕੈਪਟਨ ਨੇ ਕੀਤੀ ਸਖ਼ਤ ਕਾਰਵਾਈ ਦੀ ਮੰਗ - ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ

ਪਾਕਿਸਤਾਨ ਦੇ ਗੁਰਦੁਆਰਾ ਤੰਬੂ ਸਾਹਿਬ ਦੇ ਹੈੱਡ ਗ੍ਰੰਥੀ ਭਗਵਾਨ ਸਿੰਘ ਦੀ 19 ਸਾਲਾ ਸਿੱਖ ਕੁੜੀ ਦਾ ਜਬਰਨ ਧਰਮ-ਬਦਲੀ ਕਰ ਕੇ ਉਸ ਨਾਲ ਜਬਰਨ ਨਿਕਾਹ ਕਰਨ ਦੇ ਮਾਮਲੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਫ਼ੋਟੋ
author img

By

Published : Aug 30, 2019, 12:52 PM IST

ਚੰਡੀਗੜ੍ਹ: ਪਾਕਿਸਤਾਨ 'ਚ ਸਿੱਖ ਕੁੜੀ ਦਾ ਜਬਰਨ ਧਰਮ ਪਰਿਵਰਤਨ ਕਰਵਾਉਣ ਦੇ ਮਾਮਲੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਗੁੱਸਾ ਜ਼ਾਹਿਰ ਕੀਤਾ ਹੈ ਅਤੇ ਕੇਂਦਰ ਸਰਕਾਰ ਨੂੰ ਦਖ਼ਲ ਦੇਣ ਲਈ ਕਿਹਾ ਹੈ।

  • Shocking incident of a Sikh girl being kidnapped & forced to convert to Islam in Nankana Sahib, Pakistan. Call upon @ImranKhanPTI to take firm and immediate action against the perpetrators. Request @DrSJaishankar to strongly take up the issue with his counterpart at the earliest. pic.twitter.com/hpHvD9kkEJ

    — Capt.Amarinder Singh (@capt_amarinder) August 30, 2019 " class="align-text-top noRightClick twitterSection" data=" ">

ਅਮਰਿੰਦਰ ਸਿੰਘ ਨੇ ਟਵੀਟ ਕਰਦੇ ਹੋਏ ਕਿਹਾ ਕਿ ਨਨਕਾਣਾ ਸਾਹਿਬ ਪਾਕਿਸਤਾਨ ਦੀ ਇਹ ਖ਼ਬਰ ਹੈਰਾਨ ਕਰ ਦੇਣ ਵਾਲੀ ਹੈ ਜਿੱਥੇ ਇੱਕ ਸਿੱਖ ਲੜਕੀ ਨੂੰ ਅਗਵਾਹ ਕਰਕੇ ਉਸ ਤੋਂ ਜ਼ਬਰਨ ਇਸਲਾਮ ਧਰਮ ਕਬੂਲ ਕਰਵਾਇਆ ਗਿਆ। ਮੇਰੀ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਜੀ ਨੂੰ ਬੇਨਤੀ ਹੈ ਕਿ ਉਹ ਮਾਮਲੇ ਵਿੱਚ ਆਪਣਾ ਦਖ਼ਲ ਦੇਣ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਸੀਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸ ਘਟਨਾ ਪ੍ਰਤੀ ਫੌਰਨ ਕਾਰਵਾਈ ਕਰਨ ਦੀ ਮੰਗ ਕਰਦੇ ਹਾਂ।

ਇਸ ਮਾਮਲੇ 'ਚ ਪੀੜਤ ਲੜਕੀ ਦੇ ਪਰਿਵਾਰ ਨੇ ਵੀ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਪਾਕਿ ਫ਼ੌਜ ਮੁਖੀ ਤੋਂ ਮਦਦ ਲਈ ਗੁਹਾਰ ਲਗਾਈ ਹੈ। ਕੁੜੀ ਦੇ ਭਰਾ ਦਾ ਕਹਿਣਾ ਹੈ ਕਿ ਉਸ ਦੀ ਭੈਣ ਨੂੰ ਅਗਵਾ ਕਰ ਧਮਕੀ ਦਿੱਤੀ ਗਈ ਸੀ ਕਿ ਜੇ ਉਸ ਨੇ ਇਸਲਾਮ ਨਾ ਕਬੂਲਿਆ ਤਾਂ ਉਸ ਦੇ ਪਿਤਾ ਅਤੇ ਭਰਾਵਾਂ ਨੂੰ ਮਾਰ ਦਿੱਤਾ ਜਾਵੇਗਾ।

ਦੱਸਣਯੋਗ ਹੈ ਕਿ ਬੀਤੇ ਦਿਨੀ ਪਾਕਿਸਤਾਨ ਦੇ ਗੁਰਦੁਆਰਾ ਤੰਬੂ ਸਾਹਿਬ ਦੇ ਹੈੱਡ ਗ੍ਰੰਥੀ ਭਗਵਾਨ ਸਿੰਘ ਦੀ 19 ਸਾਲਾ ਸਿੱਖ ਕੁੜੀ ਦਾ ਜਬਰਨ ਧਰਮ-ਬਦਲੀ ਕਰ ਕੇ ਉਸ ਨਾਲ ਜਬਰਨ ਨਿਕਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਪਰਿਵਾਰ ਅਤੇ ਸਿੱਖ ਭਾਈਚਾਰੇ ਨੇ ਦੋਸ਼ ਲਾਏ ਹਨ ਕਿ ਮੁਸਲਿਮ ਨੌਜਵਾਨਾਂ ਨੇ ਬੰਦੂਕ ਦੀ ਨੋਕ 'ਤੇ ਸਿੱਖ ਕੁੜੀ ਦਾ ਜਬਰਨ ਧਰਮ ਪਰਿਵਰਤਨ ਕਰਵਾ ਕੇ ਉਸ ਨਾਲ ਜਬਰਨ ਨਿਕਾਹ ਕੀਤਾ ਹੈ।

Intro:Body:

sajan 

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.