ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ ਵਿਭਾਗ ਦੀ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ.) ਅਤੇ ਐਕਸਾਈਜ਼ ਇਨਫੋਰਸਮੈਂਟ ਯੂਨਿਟਾਂ ਨੂੰ ਆਧੁਨਿਕ ਤਕਨੀਕਾਂ ਅਤੇ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਹੈ ਤਾਂ ਜੋ ਟੈਕਸ ਚੋਰੀ ਕਰਨ ਵਾਲਿਆਂ ਅਤੇ ਨਜਾਇਜ਼ ਸ਼ਰਾਬ ਦੇ ਕਾਰੋਬਾਰ ਨਾਲ ਜੁੜੇ ਲੋਕਾਂ ‘ਤੇ ਸ਼ਿਕੰਜਾ ਕੱਸਿਆ ਜਾ ਸਕੇ।
24 ਨਵੀਆਂ ਇਨੋਵਾ ਕਾਰਾਂ ਨੂੰ ਹਰੀ ਝੰਡੀ : ਅੱਜ ਆਬਕਾਰੀ ਤੇ ਕਰ ਭਵਨ ਵਿਖੇ ਵਿਭਾਗ ਦੀਆਂ 24 ਨਵੀਆਂ ਇਨੋਵਾ ਕਾਰਾਂ ਨੂੰ ਹਰੀ ਝੰਡੀ ਦਿਖਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਵਾਹਨ ਟੈਕਸ ਚੋਰੀ ਕਰਨ ਵਾਲਿਆਂ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਨੂੰ ਫੜਨ ਲਈ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਦੌਰਾਨ ਐਸ.ਆਈ.ਪੀ.ਯੂ. ਅਤੇ ਐਕਸਾਈਜ਼ ਇਨਫੋਰਸਮੈਂਟ ਯੂਨਿਟਾਂ ਦੇ ਫੀਲਡ ਅਫਸਰਾਂ ਲਈ ਵੱਡੀ ਸਹੂਲਤ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਵੱਲੋਂ ਬਿਹਤਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਕਾਰਜਕੁਸ਼ਲਤਾ ਨੂੰ ਹੋਰ ਵਧਾਉਣ ਲਈ ਹਰ ਲੋੜੀਂਦੀ ਤਕਨੀਕ ਅਤੇ ਸਾਜ਼ੋ-ਸਾਮਾਨ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਵਿੱਤ ਮੰਤਰੀ ਨੇ ਡਰਾਈਵਰਾਂ ਨੂੰ ਕਾਰਾਂ ਦੀਆਂ ਚਾਬੀਆਂ ਸੌਂਪੀਆਂ ਅਤੇ ਕੇਕ ਵੀ ਕੱਟਿਆ।
- Case registered against Manpreet Singh Badal: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਣੇ 6 ਖ਼ਿਲਾਫ਼ ਮਾਮਲਾ ਦਰਜ, ਮੁੱਖ ਮੰਤਰੀ ਮਾਨ ਨੇ ਸ਼ਾਇਰਨਾ ਅੰਦਾਜ਼ 'ਤੇ ਕੱਸਿਆ ਤੰਜ, ਸੁਣੋ ਜਰਾ ਕੀ ਕਿਹਾ...
- SAD ON CM MAAN: ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅੰਮ੍ਰਿਤਸਰ ਫੇਰੀ ਤੋਂ ਪਹਿਲਾਂ ਅਕਾਲੀ ਦਲ ਦੀ ਸੀਐੱਮ ਮਾਨ ਨੂੰ ਨਸੀਹਤ, ਕਿਹਾ-ਪੰਜਾਬ ਦੇ ਮੁੱਦੇ ਡਟ ਕੇ ਰੱਖੋ, ਕੇਜਰੀਵਾਲ ਦੀ ਮੌਜੂਦਗੀ ਨਾ ਬਣੇ ਅੜਿੱਕਾ
- Punjab Weather update : ਪੰਜਾਬ 'ਚ ਬਦਲਿਆ ਮੌਸਮ, ਜੂਨ ਤੋਂ ਅਗਸਤ ਤੱਕ ਮਾਨਸੂਨ ਰਿਹਾ ਕਮਜ਼ੋਰ, ਸਤੰਬਰ ਮਹੀਨੇ ਦੀ ਬਰਸਾਤ ਹੋ ਸਕਦੀ ਹੈ ਲਾਹੇਵੰਦ
‘ਮੇਰਾ ਬਿੱਲ’: ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਕਾਰਗੁਜ਼ਾਰੀ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਪੱਸ਼ਟ ਇਰਾਦਿਆਂ ਅਤੇ ਆਬਕਾਰੀ ਤੇ ਕਰ ਵਿਭਾਗ ਦੀ ਟੀਮ ਦੀ ਸਮਰਪਿਤ ਭਾਵਨਾ ਸਦਕਾ ਪਿਛਲੇ ਡੇਢ ਸਾਲ ਦੌਰਾਨ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਉਹ ਵਿਭਾਗ ਦੇ ਹਰੇਕ ਅਧਿਕਾਰੀ ਅਤੇ ਕਰਮਚਾਰੀ ਦੀ ਕਾਰਗੁਜ਼ਾਰੀ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ ਤਾਂ ਜੋ ਉਨ੍ਹਾਂ ਦੇ ਰਵੱਈਏ ਵਿਚ ਤਬਦੀਲੀ ਜਾਂ ਕਿਸੇ ਸਹੂਲਤ ਦੀ ਘਾਟ ਕਾਰਨ ਸਫ਼ਲਤਾ ਦੇ ਇਸ ਗ੍ਰਾਫ ਨੂੰ ਡਿੱਗਣ ਨਾ ਦਿੱਤਾ ਜਾਵੇ।
ਸੂਬੇ ਦੇ ਆਪਣੇ ਮਾਲ ਸਰੋਤਾਂ ਨੂੰ ਮਜ਼ਬੂਤ ਕਰਨ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨ ਅਤੇ ਇਸ ਨੂੰ ਰੰਗਲਾ ਪੰਜਾਬ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਵਿੱਚ ਆਮ ਲੋਕਾਂ ਨੂੰ ਸ਼ਾਮਲ ਕਰਨ ਲਈ ਕਰ ਵਿਭਾਗ ਵੱਲੋਂ ‘ਮੇਰਾ ਬਿੱਲ’ ਅਤੇ ਆਬਕਾਰੀ ਵਿਭਾਗ ਵੱਲੋਂ ‘ਐਕਸਾਈਜ਼ ਲੇਬਲ ਸਿਟੀਜ਼ਨ’ ਵਰਗੀਆਂ ਮੋਬਾਈਲ ਐਪਾਂ ਲਾਂਚ ਕੀਤੀਆਂ ਗਈਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ, ਕਰ ਕਮਿਸ਼ਨਰ ਅਰਸ਼ਦੀਪ ਸਿੰਘ ਥਿੰਦ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਵੀ ਹਾਜ਼ਰ ਸਨ।