ETV Bharat / state

ਕ੍ਰਿਕਟਰ ਹਰਲੀਨ ਦਿਓਲ ਅਤੇ ਜੇਤੂ ਨਿਸ਼ਾਨੇਬਾਜ਼ਾਂ ਨੂੰ ਮਿਲੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ

author img

By

Published : Jul 4, 2023, 6:45 PM IST

ਚੰਡੀਗੜ੍ਹ ਵਿੱਚ ਖੇਡ ਮੰਤਰੀ ਮੀਤ ਹੇਅਰ ਵੱਲੋਂ ਮਹਿਲਾ ਕ੍ਰਿਕਟਰ ਹਰਲੀਨ ਦਿਓਲ ਅਤੇ ਜੂਨੀਅਰ ਵਿਸ਼ਵ ਕੱਪ ਮੈਡਲ ਜੇਤੂ ਨਿਸ਼ਾਨੇਬਾਜ਼ਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਖੇਡ ਮੰਤਰੀ ਨੇ ਕਿਹਾ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ।

Sports Minister Gurmeet Singh Meet Hare meets cricketer Harleen Deol and winning shooters in Chandigarh
ਕ੍ਰਿਕਟਰ ਹਰਲੀਨ ਦਿਓਲ ਅਤੇ ਜੇਤੂ ਨਿਸ਼ਾਨੇਬਾਜ਼ਾਂ ਨੂੰ ਮਿਲੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ

ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਆਪਣੀ ਰਿਹਾਇਸ਼ ਉੱਤੇ ਭਾਰਤੀ ਕ੍ਰਿਕਟਰ ਹਰਲੀਨ ਦਿਓਲ ਅਤੇ ਜੂਨੀਅਰ ਵਿਸ਼ਵ ਕੱਪ ਵਿੱਚ ਤਮਗ਼ਾ ਜਿੱਤ ਕੇ ਆਏ ਨਿਸ਼ਾਨੇਬਾਜ਼ਾਂ ਨਾਲ ਮੁਲਾਕਾਤ ਕੀਤੀ ਗਈ ।ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਬੱਲੇਬਾਜ਼ ਅਤੇ ਦੁਨੀਆਂ ਦੀਆਂ ਚੋਟੀ ਦੀਆਂ ਫੀਲਡਰਾਂ ਵਿੱਚੋਂ ਇਕ ਹਰਲੀਨ ਦਿਓਲ ਨੂੰ ਆਗਾਮੀ ਬੰਗਲਾਦੇਸ਼ ਦੌਰੇ ਲਈ ਸ਼ੁਭਕਾਮਨਾਵਾਂ ਦਿੰਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਪੁਰਸ਼ ਕ੍ਰਿਕਟ ਵਾਂਗ ਹੁਣ ਮਹਿਲਾ ਕ੍ਰਿਕਟ ਵਿੱਚ ਪੰਜਾਬ ਵੱਡੇ ਪੱਧਰ ਉੱਤੇ ਹਾਜ਼ਰੀ ਲਗਾ ਰਿਹਾ ਹੈ। ਹਰਲੀਨ ਦਿਓਲ ਅਤੇ ਕਪਤਾਨ ਹਰਮਨਪ੍ਰੀਤ ਕੌਰ ਨੇ ਪੰਜਾਬ ਦੇ ਨਾਮ ਰੌਸ਼ਨ ਕੀਤਾ ਹੈ। ਉਨਾਂ ਭਾਰਤੀ ਕ੍ਰਿਕਟਰ ਕੋਲੋਂ ਸਕੂਲੀ ਪੱਧਰ ਤੋਂ ਹੀ ਖੇਡਾਂ ਵਿੱਚ ਦਿਲਚਸਪੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਹਰਲੀਨ ਦਿਓਲ ਵੱਲੋਂ ਖੇਡ ਮੰਤਰੀ ਨੂੰ ਕ੍ਰਿਕਟ ਬੱਲਾ ਵੀ ਭੇਂਟ ਕੀਤਾ ਗਿਆ।

ਨਿਸ਼ਾਨੇਬਾਜ਼ਾਂ ਨੂੰ ਮਿਲ ਕੇ ਵਧਾਈ ਦਿੱਤੀ: ਮੀਤ ਹੇਅਰ ਨੇ ਹਾਲ ਹੀ ਵਿੱਚ ਜਰਮਨੀ ਵਿਖੇ ਹੋਏ ਨਿਸ਼ਾਨੇਬਾਜ਼ੀ ਦੇ ਜੂਨੀਅਰ ਵਿਸ਼ਵ ਕੱਪ ਵਿੱਚ ਤਮਗ਼ੇ ਜਿੱਤ ਕੇ ਆਏ ਪੰਜਾਬ ਦੇ ਤਿੰਨ ਨਿਸ਼ਾਨੇਬਾਜ਼ ਨੂੰ ਵੀ ਮਿਲ ਕੇ ਵਧਾਈ ਦਿੱਤੀ। ਇਹ ਨਿਸ਼ਾਨੇਬਾਜ਼ ਸਪੋਰਟਸ ਪਿਸਟਲ ਵਿੱਚ ਸੋਨ ਤਮਗ਼ਾ ਜਿੱਤਣ ਵਾਲੇ ਅਮਨਪ੍ਰੀਤ ਸਿੰਘ, ਸਪੋਰਟਸ ਪਿਸਟਲ ਮਹਿਲਾ ਟੀਮ ਵਿੱਚ ਸੋਨ ਤਮਗ਼ਾ ਜਿੱਤਣ ਵਾਲੀ ਸਿਮਰਨਪ੍ਰੀਤ ਕੌਰ ਬਰਾੜ ਤੇ ਰੈਪਿਡ ਫਾਇਰ ਪਿਸਟਲ ਟੀਮ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੇ ਰਾਜਕੰਵਰ ਸੰਧੂ ਸਨ। ਉਨਾਂ ਨਾਲ ਭਾਰਤੀ ਜੂਨੀਅਰ ਨਿਸ਼ਾਨੇਬਾਜ਼ੀ ਟੀਮ ਦੇ ਕੋਚ ਅੰਕੁਸ਼ ਭਾਰਦਵਾਜ ਵੀ ਨਾਲ ਸਨ।

ਸੂਬੇ 'ਚ ਨਵੀਂ ਖੇਡ ਨੀਤੀ ਲਾਗੂ: ਖੇਡ ਮੰਤਰੀ ਨੇ ਜੇਤੂ ਨਿਸ਼ਾਨੇਬਾਜ਼ਾਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਵਚਨਬੱਧ ਹੈ ਜਿਸ ਲਈ ਖੇਡ ਵਿਭਾਗ ਨਿਰੰਤਰ ਉਪਰਾਲੇ ਕਰ ਰਿਹਾ ਹੈ। ਬਹੁਤ ਹੀ ਜਲਦ ਹੀ ਪੰਜਾਬ ਦੀ ਨਵੀਂ ਖੇਡ ਨੀਤੀ ਲਾਗੂ ਕੀਤੀ ਜਾਵੇਗੀ, ਜਿਸ ਨਾਲ ਪੰਜਾਬ ਵਿੱਚ ਖੇਡ ਪੱਖੀ ਮਾਹੌਲ ਸਿਰਜਿਆ ਜਾਵੇਗਾ। ਇਸ ਮੌਕੇ ਡਾਇਰੈਕਟਰ ਖੇਡਾਂ ਹਰਪ੍ਰੀਤ ਸਿੰਘ ਸੂਦਨ ਵੀ ਹਾਜ਼ਰ ਸਨ। (ਪ੍ਰੈੱਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.