ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫ਼ਰੰਸ ਕੀਤੀ। ਇਸ ਪ੍ਰੈਸ ਕਾਨਫ਼ਰੰਸ ਵਿੱਚ ਉਨ੍ਹਾਂ ਨੇ ਕੌਮਾਂਤਰੀ ਕਬੱਡੀ ਟੂਰਨਾਮੈਂਟ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਬੱਡੀ ਟੂਰਨਾਮੈਂਟ 1 ਦਸੰਬਰ ਤੋਂ ਸ਼ੁਰੂ ਹੋ ਕੇ 10 ਦਸੰਬਰ ਤੱਕ ਚੱਲੇਗਾ। ਇਹ ਕਬੱਡੀ ਟੂਰਨਾਮੈਂਟ ਦਾ ਉਦਘਾਟਨ ਸੁਲਤਾਨਪੁਰ ਲੋਧੀ ਵਿਖੇ ਕੀਤਾ ਜਾਵੇਗਾ। 10 ਦਸੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਇਸ ਟੂਰਨਾਮੈਂਟ ਦਾ ਸਮਾਪਨ ਸਮਾਰੋਹ ਕੀਤਾ ਜਾਵੇਗਾ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਿਰਕਤ ਕਰਨਗੇ।
ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 9 ਦੇਸ਼ਾਂ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ। ਦੱਸ ਦਈਏ ਕਿ ਪਾਕਿਸਤਾਨ ਦੀ ਟੀਮ ਨੂੰ ਅਜੇ ਤੱਕ ਵੀਜ਼ਾ ਨਹੀਂ ਮਿਲਿਆ ਹੈ। ਟੂਰਨਾਮੈਂਟ ਦੀ ਜੇਤੂ ਟੀਮ ਨੂੰ 25 ਲੱਖ ਦੀ ਇਨਾਮ ਰਾਸ਼ੀ ਦਿੱਤੀ ਜਾਵੇਗੀ, ਦੂਜੇ ਨੰਬਰ 'ਤੇ ਆਉਣ ਵਾਲੀ ਟੀਮ ਨੂੰ 15 ਲੱਖ ਅਤੇ ਤੀਜੇ ਨੰਬਰ ਦੀ ਟੀਮ ਨੂੰ 10 ਲੱਖ ਦੀ ਇਨਾਮ ਰਾਸ਼ੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: 1984 ਸਿੱਖ ਕਤਲੇਆਮ ਮਾਮਲਾ: SIT ਨੇ ਸੁਪਰੀਮ ਕੋਰਟ ਨੂੰ ਸੌਂਪੀ ਰਿਪੋਰਟ, 2 ਹਫ਼ਤਿਆਂ ਬਾਅਦ ਸੁਣਵਾਈ
ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਇਸ ਟੂਰਨਾਮੈਂਟ ਦਾ ਕੁੱਲ ਬਜਟ 5 ਕਰੋੜ ਹੋਵੇਗਾ ਅਤੇ ਇਸ ਟੂਰਨਾਮੈਂਟ ਵਿੱਚ ਲੜਕੀਆਂ ਹਿੱਸਾ ਨਹੀਂ ਲੈਣਗੀਆਂ।