ETV Bharat / state

Jathedar Twitter Account Ban: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਬੈਨ - Jathedar Twitter Ban

ਪੰਜਾਬੀ ਗਾਇਕ ਬੱਬੂ ਮਾਨ ਤੋਂ ਬਾਅਦ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਸਰਕਾਰ ਵਲੋਂ ਬੈਨ ਕਰ ਦਿੱਤਾ ਗਿਆ ਹੈ।

Jathedar Twitter Account Ban
Jathedar Twitter Account Ban
author img

By

Published : Mar 29, 2023, 11:57 AM IST

ਚੰਡੀਗੜ੍ਹ: ਅੰਮ੍ਰਿਤਪਾਲ ਸਿੰਘ ਉੱਤੇ ਹੋ ਰਹੀ ਕਾਰਵਾਈ ਵਿਚਾਲੇ, ਹਰ ਵੱਡੇ ਸਖ਼ਸ਼ ਦੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਕਾਰਵਾਈ ਹੋ ਰਹੀ ਹੈ। ਇਸ ਲੜੀ ਤਹਿਤ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਸਰਕਾਰ ਵਲੋਂ ਬੈਨ ਕੀਤਾ ਗਿਆ ਹੈ। SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਟਵਿੱਟਰ 'ਤੇ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਲਈ ਭਾਰਤ ਸਰਕਾਰ ਦੀ ਕਾਰਵਾਈ ਦੀ ਸਖ਼ਤ ਆਲੋਚਨਾ ਕੀਤੀ।

ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹੋਈ ਸੀ ਪੰਥਕ ਮੀਟਿੰਗ: ਇਸ ਤੋਂ ਪਹਿਲਾਂ, ਅੰਮ੍ਰਿਤਪਾਲ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਫੜ੍ਹੇ ਗਏ ਸਿੱਖ ਨੌਜਵਾਨਾਂ ਨੂੰ ਛੁੱਡਵਾਉਣ ਨੂੰ ਲੈ ਕੇ ਤੇ ਹੋਰ ਮੁੱਦਿਆਂ ਉੱਤੇ ਚਰਚਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਮੀਟਿੰਗ ਹੋਈ ਸੀ। ਮੀਟਿੰਗ ਤੋਂ ਬਾਅਦ ਜਥੇਦਾਰ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਪੰਜਾਬ ਸਰਕਾਰ ਨੂੰ 24 ਘੰਟਿਆ ਦਾ ਅਲਟੀਮੇਟਮ ਦਿੱਤਾ ਗਿਆ ਹੈ, ਮੰਗ ਹੈ ਕਿ ਫੜ੍ਹੇ ਗਏ ਸਿੱਖ ਨੌਜਵਾਨ ਰਿਹਾਅ ਕੀਤੇ ਜਾਣ। ਅਜਿਹਾ ਨਾ ਹੋਣ ਉੱਤੇ ਪਿੰਡ ਪਿੰਡ ਜਾ ਤੇ ਖਾਲਸਾ ਵਹੀਰ ਕਰਨ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਨੇ ਕੁੱਝ ਨਿੱਜੀ ਚੈਨਲਾਂ ਉੱਤੇ ਸਿੱਖਾਂ ਦਾ ਅਕਸ ਖਰਾਬ ਦਿਖਾਉਣ ਦੇ ਦੋਸ਼ ਲਾਉਂਦੇ ਹੋਏ ਕਨੂੰਨੀ ਕਾਰਵਾਈ ਕਰਨ ਦੀ ਵੀ ਗੱਲ ਕਹੀ ਸੀ।

ਸੀਐਮ ਮਾਨ ਦੀ ਰਿਐਕਸ਼ਨ: ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਵਾਬ ਦਿੱਤਾ। ਉਨ੍ਹਾਂ ਲਿਖਿਆ ਸੀ ਕਿ "ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ। ਸਭ ਨੂੰ ਪਤਾ ਹੈ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ। ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ। ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ।"

ਇਸ ਤੋਂ ਬਾਅਦ ਮੁੜ ਜਵਾਬ ਦਿੰਦਿਆ ਜਥੇਦਾਰ ਨੇ ਟਵੀਟ ਕਰਦਿਆ ਲਿਖਿਆ ਸੀ ਕਿ, ''ਭਗਵੰਤ ਮਾਨ ਜੀ, ਜਿਵੇਂ ਤੁਸੀ ਪੰਜਾਬ ਦੀ ਨੁੰਮਾਇਦਗੀ ਕਰਦੇ ਹੋ, ਉਸ ਤਰਾਂ ਮੈਂ ਵੀ ਅਪਣੀ ਕੌਮ ਦਾ ਨਿਮਾਣਾ ਜਿਹਾ ਨੁੰਮਾਇਦਾ ਹਾਂ। ਮੈਨੂੰ ਵੀ ਅਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਦਾ ਅਧਿਕਾਰ ਹੈ ਅਤੇ ਮੇਰਾ ਫ਼ਰਜ ਵੀ। ਤੁਸੀਂ ਠੀਕ ਕਿਹਾ ਅਕਸਰ ਹੀ ਭੋਲੇ ਭਾਲੇ ਧਾਰਮਿਕ ਲੋਕਾਂ ਨੂੰ ਰਾਜਨੀਤਕ ਲੋਕ ਵਰਤ ਜਾਂਦੇ, ਪਰ ਮੈਂ ਇਸ ਪੱਖੋਂ ਪੂਰਾ ਸੁਚੇਤ ਹਾਂ। ਪਰ, ਤੁਸੀਂ ਧਿਆਨ ਰੱਖੋ ਅਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਨੂੰ ਤੰਦੂਰ ਵਾਂਗ ਮੱਘਦਾ ਰਖਣ ਲਈ ਆਪ ਜੀ ਵਰਗੇ ਰਾਜਨੀਤਕ ਲੋਕਾਂ ਨੂੰ ਰਾਜਨੀਤਕ ਲੋਕ ਨਾ ਵਰਤ ਜਾਣ। ਰਾਜਨੀਤੀ ਲਈ ਸੰਵਾਦ ਬਾਅਦ ਵਿੱਚ ਕਰਾਂਗੇ। ਪਹਿਲਾਂ ਆਓ ਰਲ ਕੇ ਪੰਜਾਬ ਬਚਾਈਏ ਤੇ ਘਰ ਉਡੀਕ ਰਹੀਆਂ ਮਾਵਾਂ ਨੂੰ ਉਨਾ ਦੇ ਜੇਲ੍ਹ ਵਿੱਚ ਡੱਕੇ ਨਿਰਦੋਸ਼ ਪੁੱਤਰਾਂ ਨਾਲ ਮਿਲਾ ਦੇਈਏ ਤੇ ਅਸੀਸ ਲਈਏ। ਵਾਹਿਗੁਰੂ ਭਲੀ ਕਰੇ।"

ਬੱਬੂ ਮਾਨ ਦਾ ਟਵਿੱਟਰ ਅਕਾਊਂਟ ਬੈਨ: ਇਸ ਤੋਂ ਪਹਿਲਾਂ, ਪੰਜਾਬ ਦੇ ਮਸ਼ਹੂਰ ਗਾਇਕ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਬੰਦ ਕਰ ਦਿੱਤਾ ਗਿਆ। ਹਾਲਾਂਕਿ, ਇਸ ਦਾ ਕਾਰਨ ਬੱਬੂ ਮਾਨ ਨੂੰ ਕੁਝ ਦਿਨ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਮਿਲਣਾ ਹੈ। ਇਸ ਤੋਂ ਬਾਅਦ ਟਵਿੱਟਰ ਨੇ ਕਾਨੂੰਨੀ ਮੰਗ ਨੂੰ ਦੇਖਦੇ ਹੋਏ ਇਹ ਕਾਰਵਾਈ ਕੀਤੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਗਾਇਕ ਬੱਬੂ ਮਾਨ ਲਈ ਵੀ ਖਤਰਾ ਮੰਡਰਾ ਰਿਹਾ ਹੈ। ਸੂਤਰਾਂ ਮੁਤਾਬਕ ਬੱਬੂ ਮਾਨ ਨੂੰ ਧਮਕੀ ਭਰੀ ਕਾਲ ਆਈ ਸੀ।

ਇਹ ਵੀ ਪੜ੍ਹੋ: Simranjit Singh Mann Twitter Ban: ਅੰਮ੍ਰਿਤਪਾਲ ਸਿੰਘ ਤੋਂ ਬਾਅਦ ਹੁਣ ਸਿਮਰਨਜੀਤ ਮਾਨ 'ਤੇ ਕਾਰਵਾਈ ! ਭਾਰਤ 'ਚ ਟਵਿੱਟਰ ਅਕਾਊਂਟ ਬੈਨ

ETV Bharat Logo

Copyright © 2025 Ushodaya Enterprises Pvt. Ltd., All Rights Reserved.