ਚੰਡੀਗੜ੍ਹ: ਸਿੱਖਾਂ ਦੇ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਸ਼ੁੱਕਰਵਾਰ ਨੂੰ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਹਰਿਰਾਏ ਸਾਹਿਬ ਦਾ ਜਨਮ ਸੁਦੀ ੨ ਸੰਮਤ 1686 ਬਿ: 13 ਜਨਵਰੀ, 1630 ਈ: ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਬਚਪਨ ਤੋਂ ਹੀ ਸੰਤ ਸੁਭਾਅ ਤੇ ਪਰਮੇਸ਼ਰ ਦੀ ਭਜਨ-ਬੰਦਗੀ ਵਿੱਚ ਲੱਗੇ ਰਹਿਣ ਵਾਲੇ ਸਤਿ-ਸੰਤੋਖ ਦੀ ਮੂਰਤ ਸਨ।
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਬਹੁਤ ਪ੍ਰੇਮ ਕਰਦੇ ਅਤੇ ਸਦਾ ਉਨ੍ਹਾਂ ਦੀ ਹਜੂਰੀ ਵਿੱਚ ਰਹਿੰਦੇ ਸਨ। ਆਪ ਸ੍ਰੀ ਗੁਰੂ ਹਰਿ ਗੋਬਿੰਦ ਸਾਹਿਬ ਜੀ ਦੇ ਪੋਤਰੇ ਅਤੇ ਬਾਬਾ ਗੁਰਦਿੱਤਾ ਜੀ ਅਤੇ ਮਾਤਾ ਨਿਹਾਲ ਕੌਰ ਦੇ ਸਪੁੱਤਰ ਸਨ। ਗੁਰੂ ਜੀ ਬਹੁਤ ਕੋਮਲ ਸੁਭਾਅ ਅਤੇ ਸ਼ਾਂਤ ਰਹਿਣ ਵਾਲੇ ਸਨ। 1644 ਈ: ਵਿੱਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੋਤੀ-ਜੋਤਿ ਸਮਾਉਣ ਤੋਂ ਪਿਛੋਂ ਗੁਰੂ ਗੱਦੀ ਦੀ ਪੂਰੀ ਜਿੰਮੇਵਾਰੀ ਆਪ ਨੇ ਸੰਭਾਲੀ।
ਗੁਰੂ ਜੀ ਦੇ ਨਾਲ ਉੱਚ-ਕੋਟੀ ਦੇ 2200 ਸਿੰਘ ਸੂਰਮੇ ਜਵਾਨਾਂ ਦੀ ਇਕ ਫੌਜੀ ਟੁੱਕੜੀ ਨਾਲ ਰਹਿੰਦੀ ਸੀ ਜੋ ਖਾਲਸਾ ਪੰਥ ਦਾ ਜੁਝਾਰੂ ਰੂਪ ਉਜਾਗਰ ਕਰਦੀ ਸੀ, ਪਰ ਉਹ ਲੜਾਈ ਝਗੜੇ ਤੋਂ ਸਦਾ ਦੂਰ ਰਹਿੰਦੇ ਸਨ। ਇਥੇ ਇਹ ਵੀ ਵਰਨਣਯੋਗ ਹੈ ਕਿ ਕਿਸੇ ਵੀ ਗੁਰੂ ਸਾਹਿਬ ਨੇ ਕਿਸੇ ਉੱਤੇ ਪਹਿਲਾਂ ਹਮਲਾ ਨਹੀਂ ਕੀਤਾ। ਹਾਂ! ਹਮਲਾਵਰ ਦਾ ਮੁੰਹ ਜਰੂਰ ਮੋੜਿਆ ਅਤੇ ਉਸਨੂੰ ਧੂਲ ਚੱਟਾ ਦਿਤੀ। ਆਪ ਜੀ ਦਾ ਬਹੁਤ ਸਮਾਂ ਪਰਮੇਸਰ ਦੀ ਭਗਤੀ ਵਿੱਚ ਹੀ ਬਤੀਤ ਹੁੰਦਾ। ਗੁਰੂ ਜੀ ਦਿਆਲੂ ਵੀ ਬਹੁਤ ਸਨ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕੇ ਸਿੱਖ ਕੌਮ ਨੂੰ ਵਧਾਈ ਦਿੱਤੀ।
-
ਹਰਿਆਵਲ ਤੇ ਕੁਦਰਤੀ ਸਾਧਨਾਂ ਦੀ ਸੰਭਾਲ਼ ਦੀ ਪ੍ਰੇਰਨਾ ਦੇਣ ਵਾਲੇ ਸੱਤਵੇਂ ਸਤਿਗੁਰੂ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ। ਦਿਆਲਤਾ ਦੇ ਸਾਗਰ ਗੁਰੂ ਮਹਾਰਾਜ ਜੀ ਦੇ ਕੁਦਰਤ ਦੇ ਦਿੱਤੇ ਤੋਹਫ਼ਿਆਂ ਦੀ ਸੰਭਾਲ ਅਤੇ ਮਨੁੱਖਤਾ ਦੀ ਸੇਵਾ ਦੇ ਸਬਕ, ਕੁੱਲ ਜਗਤ ਦੇ ਸਾਂਝੇ ਹਨ। #SriGuruHarRaiJi pic.twitter.com/k4iVTJvOvt
— Sukhbir Singh Badal (@officeofssbadal) February 7, 2020 " class="align-text-top noRightClick twitterSection" data="
">ਹਰਿਆਵਲ ਤੇ ਕੁਦਰਤੀ ਸਾਧਨਾਂ ਦੀ ਸੰਭਾਲ਼ ਦੀ ਪ੍ਰੇਰਨਾ ਦੇਣ ਵਾਲੇ ਸੱਤਵੇਂ ਸਤਿਗੁਰੂ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ। ਦਿਆਲਤਾ ਦੇ ਸਾਗਰ ਗੁਰੂ ਮਹਾਰਾਜ ਜੀ ਦੇ ਕੁਦਰਤ ਦੇ ਦਿੱਤੇ ਤੋਹਫ਼ਿਆਂ ਦੀ ਸੰਭਾਲ ਅਤੇ ਮਨੁੱਖਤਾ ਦੀ ਸੇਵਾ ਦੇ ਸਬਕ, ਕੁੱਲ ਜਗਤ ਦੇ ਸਾਂਝੇ ਹਨ। #SriGuruHarRaiJi pic.twitter.com/k4iVTJvOvt
— Sukhbir Singh Badal (@officeofssbadal) February 7, 2020ਹਰਿਆਵਲ ਤੇ ਕੁਦਰਤੀ ਸਾਧਨਾਂ ਦੀ ਸੰਭਾਲ਼ ਦੀ ਪ੍ਰੇਰਨਾ ਦੇਣ ਵਾਲੇ ਸੱਤਵੇਂ ਸਤਿਗੁਰੂ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ। ਦਿਆਲਤਾ ਦੇ ਸਾਗਰ ਗੁਰੂ ਮਹਾਰਾਜ ਜੀ ਦੇ ਕੁਦਰਤ ਦੇ ਦਿੱਤੇ ਤੋਹਫ਼ਿਆਂ ਦੀ ਸੰਭਾਲ ਅਤੇ ਮਨੁੱਖਤਾ ਦੀ ਸੇਵਾ ਦੇ ਸਬਕ, ਕੁੱਲ ਜਗਤ ਦੇ ਸਾਂਝੇ ਹਨ। #SriGuruHarRaiJi pic.twitter.com/k4iVTJvOvt
— Sukhbir Singh Badal (@officeofssbadal) February 7, 2020
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਟਵੀਟ ਕਰਕੇ ਪ੍ਰਕਾਸ਼ ਦਿਹਾੜੇ ਦੀ ਸਿੱਖ ਸੰਗਤ ਨੂੰ ਵਧਾਈ ਦਿੱਤੀ
-
ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ ਵਸਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ। 'ਦਇਆ ਦੀ ਮੂਰਤ' ਗੁਰੂ ਸਾਹਿਬ ਜੀ ਨੇ ਮਨੁੱਖਾਂ ਸਮੇਤ ਪਰਮਾਤਮਾ ਦੇ ਸਿਰਜੇ ਬੇਜ਼ੁਬਾਨ ਪਸ਼ੂ-ਪੰਛੀਆਂ ਦੀ ਵੀ ਬਿਹਤਰੀ ਅਤੇ ਕੁਦਰਤੀ ਸੰਤੁਲਨ ਬਰਕਰਾਰ ਰੱਖਣ ਦੇ ਉਪਰਾਲੇ ਕੀਤੇ। #SriGuruHarRaiJi pic.twitter.com/r4L0AQvqb8
— Harsimrat Kaur Badal (@HarsimratBadal_) February 7, 2020 " class="align-text-top noRightClick twitterSection" data="
">ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ ਵਸਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ। 'ਦਇਆ ਦੀ ਮੂਰਤ' ਗੁਰੂ ਸਾਹਿਬ ਜੀ ਨੇ ਮਨੁੱਖਾਂ ਸਮੇਤ ਪਰਮਾਤਮਾ ਦੇ ਸਿਰਜੇ ਬੇਜ਼ੁਬਾਨ ਪਸ਼ੂ-ਪੰਛੀਆਂ ਦੀ ਵੀ ਬਿਹਤਰੀ ਅਤੇ ਕੁਦਰਤੀ ਸੰਤੁਲਨ ਬਰਕਰਾਰ ਰੱਖਣ ਦੇ ਉਪਰਾਲੇ ਕੀਤੇ। #SriGuruHarRaiJi pic.twitter.com/r4L0AQvqb8
— Harsimrat Kaur Badal (@HarsimratBadal_) February 7, 2020ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ ਵਸਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ। 'ਦਇਆ ਦੀ ਮੂਰਤ' ਗੁਰੂ ਸਾਹਿਬ ਜੀ ਨੇ ਮਨੁੱਖਾਂ ਸਮੇਤ ਪਰਮਾਤਮਾ ਦੇ ਸਿਰਜੇ ਬੇਜ਼ੁਬਾਨ ਪਸ਼ੂ-ਪੰਛੀਆਂ ਦੀ ਵੀ ਬਿਹਤਰੀ ਅਤੇ ਕੁਦਰਤੀ ਸੰਤੁਲਨ ਬਰਕਰਾਰ ਰੱਖਣ ਦੇ ਉਪਰਾਲੇ ਕੀਤੇ। #SriGuruHarRaiJi pic.twitter.com/r4L0AQvqb8
— Harsimrat Kaur Badal (@HarsimratBadal_) February 7, 2020