ਚੰਡੀਗੜ੍ਹ: ਅੱਜ ਸਿੱਖਾਂ ਦੇ ਨੌਵੇਂ ਗੁਰੂ ਅਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਗੁਰਗੱਦੀ ਦਿਵਸ ਦਾ ਪਵਿੱਤਰ ਦਿਹਾੜਾ ਹੈ। ਅੱਜ ਪੰਜਾਬ ਭਰ ਵਿੱਚ ਇਹ ਪਵਿੱਤਰ ਦਿਹਾੜਾ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ, ਸਿੱਖਾਂ ਦੇ ਛੇਵੇਂ ਗੁਰੂ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸਭ ਤੋਂ ਛੋਟੇ ਸਾਹਿਬਜ਼ਾਦੇ ਸੀ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਜੋਤੀ ਜੋਤ ਸਮਾਉਣ ਤੋਂ ਬਾਅਦ ਗੁਰਗੱਦੀ ਮਿਲਣ ਤੱਕ ਸ੍ਰੀ ਗੁਰੂ ਤੇਗ ਬਹਾਦਰ ਜੀ ਕਰੀਬ 20 ਸਾਲ ਪ੍ਰਮਾਤਮਾ ਦੀ ਭਗਤੀ ਵਿੱਚ ਹੀ ਲੀਨ ਰਹੇ ਸੀ।
ਪੰਜਾਬ, ਸੀਐਮ ਮਾਨ ਨੇ ਦਿੱਤੀ ਵਧਾਈ: ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਸੰਗਤ ਨੂੰ ਵਧਾਈ ਦਿੰਦਿਆ ਟਵੀਟ ਕੀਤਾ ਕਿ, 'ਧੰਨ-ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਜਿਨ੍ਹਾਂ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ (ਚੱਕ ਨਾਨਕੀ) ਵਸਾਇਆ ਅਤੇ ਸਿੱਖੀ ਪ੍ਰਚਾਰ ਪ੍ਰਸਾਰ ਕੀਤਾ। ਗੁਰੂ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸਮੂਹ ਸੰਗਤ ਨੂੰ ਬਹੁਤ ਬਹੁਤ ਵਧਾਈ'।
-
ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਜਿਨ੍ਹਾਂ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ (ਚੱਕ ਨਾਨਕੀ) ਵਸਾਇਆ ਤੇ ਸਿੱਖੀ ਦਾ ਪ੍ਰਚਾਰ-ਪ੍ਰਸਾਰ ਕੀਤਾ…
— Bhagwant Mann (@BhagwantMann) April 5, 2023 " class="align-text-top noRightClick twitterSection" data="
ਗੁਰੂ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ… pic.twitter.com/H7tFLs4MsN
">ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਜਿਨ੍ਹਾਂ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ (ਚੱਕ ਨਾਨਕੀ) ਵਸਾਇਆ ਤੇ ਸਿੱਖੀ ਦਾ ਪ੍ਰਚਾਰ-ਪ੍ਰਸਾਰ ਕੀਤਾ…
— Bhagwant Mann (@BhagwantMann) April 5, 2023
ਗੁਰੂ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ… pic.twitter.com/H7tFLs4MsNਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਜਿਨ੍ਹਾਂ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ (ਚੱਕ ਨਾਨਕੀ) ਵਸਾਇਆ ਤੇ ਸਿੱਖੀ ਦਾ ਪ੍ਰਚਾਰ-ਪ੍ਰਸਾਰ ਕੀਤਾ…
— Bhagwant Mann (@BhagwantMann) April 5, 2023
ਗੁਰੂ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ… pic.twitter.com/H7tFLs4MsN
ਗੁਰੂ ਤੇਗ ਬਹਾਦਰ ਜੀ ਦੀ ਬਚਪਨ ਦਾ ਨਾਮ ਸੀ ਤਿਆਗ ਮੱਲ: ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜਨਮ 1 ਅਪ੍ਰੈਲ, 1621 (੧੬੨੧) ਈ. ਨੂੰ ਅੰਮ੍ਰਿਤਸਰ, ਪੰਜਾਬ ਵਿਖੇ (ਮੁਗਲ ਸਮਰਾਜ ਵੇਲ੍ਹੇ ਹੋਇਆ)। ਬਚਪਨ ਵਿੱਚ ਉਨ੍ਹਾਂ ਦਾ ਨਾਮ ਤਿਆਗ ਮੱਲ ਸੀ। ਗੁਰੂ ਹਰਗੋਬਿੰਦ ਸਾਹਿਬ ਜੀ ਉਨ੍ਹਾਂ ਦੇ ਪਿਤਾ ਜੀ ਅਤੇ ਮਾਤਾ ਨਾਨਕੀ ਜੀ ਸਨ। 1634 ਈ. 'ਚ ਸ੍ਰੀ ਗੁਰੂ ਤੇਗ ਬਹਾਦਰ ਦਾ ਵਿਆਹ ਭਾਈ ਲਾਲ ਚੰਦ ਦੀ ਸਪੁੱਤਰੀ, ਮਾਤਾ ਗੁਜਰੀ ਨਾਲ ਹੋਇਆ। ਵਿਆਹ ਦੇ 32 ਸਾਲਾਂ ਬਾਅਦ ਪੁੱਤਰ ਦੀ ਦਾਤ ਪ੍ਰਾਪਤ ਹੋਈ ਦਾ ਨਾਮ ਗੋਬਿੰਦ ਰਾਏ ਰੱਖਿਆ ਗਿਆ।
ਗੁਰੂ ਸਾਹਿਬ ਵੱਲੋਂ ਗੁਰਗੱਦੀ 'ਤੇ ਬਿਰਾਜਮਾਨ: ਸ੍ਰੀ ਗੁਰੂ ਹਰਿਕ੍ਰਿੑਸ਼ਨ ਜੀ ਜਦੋ ਜੋਤੀ ਜੋਤਿ ਸਮਾਏ, ਤਾਂ ਉਨ੍ਹਾਂ ਨੇ ਆਖਰੀ ਸ਼ਬਦ ਬਾਬਾ ਬਕਾਲਾ ਕਹੇ। ਇਸ ਦਾ ਮਤਲਬ ਸੀ ਕਿ ਅਗਲਾ 'ਗੁਰੂ' ਬਾਬਾ ਬਕਾਲਾ ਵਿਖੇ ਗੁਰਗੱਦੀ ਸਾਂਭੇਗਾ। ਵਪਾਰੀ ਲੱਖੀ ਸ਼ਾਹ ਲੁਬਾਣਾ ਦਾ ਜਦੋਂ ਜਹਾਜ਼ ਡੁੱਬਦਾ, ਤਾਂ ਉਸ ਨੇ ਅਰਦਾਸ ਕੀਤੀ ਕਿ ਉਹ ਗੁਰੂ ਦੇ ਚਰਨਾਂ 'ਚ ਪੰਜ ਸੌ ਮੋਹਰਾਂ ਭੇਟ ਕਰੇਗਾ। ਜਦੋਂ ਲੱਖੀ ਸ਼ਾਹ ਲੁਬਾਣਾ ਬਾਬਾ ਬਕਾਲਾ ਵਿਖੇ ਪਹੁੰਚਿਆਂ, ਤਾਂ ਲੱਖੀ ਸ਼ਾਹ ਨੇ 22 ਮੰਜੀਆਂ ਉੱਤੇ ਗੁਰੂ ਬੈਠੇ ਹੋਏ ਵੇਖੇ। ਇਸ ਕਾਰਨ ਮੱਖਣ ਸ਼ਾਹ ਲੁਬਾਣਾ ਨੇ ਹਰ ਇੱਕ ਅੱਗੇ 2-2 ਮੋਹਰਾਂ ਰੱਖੀਆਂ। ਜਦੋਂ ਲੱਖੀ ਲੁਭਾਣਾ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਪਹੁੰਚਿਆ, ਤਾਂ ਉਨ੍ਹਾਂ ਨੇ ਹੋਰ ਮੋਹਰਾਂ ਦੀ ਮੰਗ ਕੀਤੀ। ਇਸ ਤੋਂ ਲੱਖੀ ਸ਼ਾਹ ਲੁਬਾਣਾ ਨੇ ਖੁਸ਼ ਹੋ ਕੇ ਕਿਹਾ ਕਿ ਮੈਨੂੰ ਗੁਰੂ ਮਿਲ ਗਿਆ ਹੈ। ਇਸ ਤਰ੍ਹਾਂ ਸ੍ਰੀ ਤੇਗ ਬਹਾਦਰ ਜੀ ਨੂੰ ਅਪਣਾ ਗੁਰੂ ਮੰਨ ਲਿਆ ਗਿਆ।
ਸ੍ਰੀ ਆਨੰਦਪੁਰ ਸਾਹਿਬ ਦਾ ਇਤਿਹਾਸ: ਗੁਰਗੱਦੀ ਉੱਤੇ ਬੈਠਣ ਤੋਂ ਬਾਅਦ ਗੁਰੂ ਤੇਗ ਬਹਾਦਰ ਜੀ ਨੂੰ ਅੰਮ੍ਰਿਤਸਰ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ। ਇਸ ਤਰ੍ਹਾਂ ਗੁਰੂ ਜੀ ਨੇ ਸੱਚਖੰਡ ਹਰਿਮੰਦਰ ਸਾਹਿਬ ਕੋਲ ਨਿਵਾਸ ਕੀਤਾ, ਜਿੱਥੇ ਗੁਰਦੁਆਰਾ ਥੰਮ ਸਾਹਿਬ (ਥੜ੍ਹਾ ਸਾਹਿਬ) ਬਣਾਇਆ ਗਿਆ ਹੈ। ਫਿਰ ਗੁਰੂ ਤੇਗ ਬਹਾਦਰ ਜੀ ਨੇ ਧਰਮ ਪ੍ਰਚਾਰ ਲਈ ਯਾਤਰਾਵਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਸੀ। ਸਭ ਤੋਂ ਪਹਿਲਾਂ ਉਹ ਅੰਮ੍ਰਿਤਸਰ ਵਿੱਚ ਘੁੱਕੇ ਵਾਲੀ ਗਏ, ਜਿੱਥੇ ਕੁਦਰਤੀ ਸੁੰਦਰਤਾ ਬਹੁਤ ਸੀ। ਇਸ ਤੋਂ ਖੁਸ਼ ਹੋ ਕੇ ਇਸ ਦਾ ਨਾਮ 'ਗੁਰੂ ਕਾ ਬਾਗ' ਰੱਖ ਦਿੱਤਾ ਗਿਆ ਸੀ।
ਫਿਰ ਗੁਰੂ ਤੇਗ ਬਹਾਦਰ ਜੀ ਤਰਨਤਾਰਨ ਸਾਹਿਬ, ਖਡੂਰ ਸਾਹਿਬ, ਗੋਇੰਦਵਾਲ ਤੋਂ ਮਾਲਵਾ ਦੇ ਇਲਾਕੇ ਤਲਵੰਡੀ ਸਾਬੋ, ਮੋੜ ਮੰਡੀ, ਮਹਿਸਰਖਾਨਾ ਆਦਿ ਥਾਵਾਂ ਉੱਤੇ ਗਏ ਸੀ। ਬਿਲਾਸਪੁਰ ਦੇ ਰਾਜੇ ਭੀਮ ਚੰਦ ਦੀ ਰਾਣੀ ਜਲਾਲ ਦੇਵੀ ਤੋਂ 500 ਰੁਪਏ ਵਿੱਚ ਜ਼ਮੀਨ ਖ਼ਰੀਦ ਕੇ 'ਚੱਕ ਨਾਨਕੀ' ਨਾਂਅ ਦਾ ਸ਼ਹਿਰ ਵਸਾਇਆ ਗਿਆ ਜਿਸ ਨੂੰ ਫਿਰ ਮਾਖੋਵਾਲ ਕਿਹਾ ਜਾਣ ਲੱਗਾ ਸੀ। ਇਹ ਨਗਰ 16 ਜੂਨ, 1665 ਵਿੱਚ ਵਸਾਇਆ ਗਿਆ ਸੀ, ਜੋ ਕਿ ਹੁਣ ਸ੍ਰੀ ਆਨੰਦਪੁਰ ਸਾਹਿਬ ਦੇ ਨਾਮ ਤੋਂ ਜਾਣਿਆ ਜਾਂਦਾ ਹੈ।
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸਿੱਖਿਆ ਸਦਕਾ ਅਨੇਕਾਂ ਲੋਕਾਂ ਨੇ ਸਿੱਖ ਧਰਮ ਨੂੰ ਅਪਨਾਇਆ। ਇਸੇ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਕਸ਼ਮੀਰੀ ਪੰਡਿਤਾਂ ਦੀ ਬੇਨਤੀ 'ਤੇ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਆਪਣੀ ਸ਼ਹੀਦੀ ਦਿੱਤੀ। ਹਿੰਦੂ ਧਰਮ ਦੀ ਰੱਖਿਆ ਕੀਤੀ ਜਿਸ ਲਈ ਅੱਜ ਉਨ੍ਹਾਂ ਨੂੰ 'ਹਿੰਦ ਦੀ ਚਾਦਰ' ਵੀ ਕਿਹਾ ਜਾਂਦਾ ਹੈ।
ਇਹ ਵੀ ਪੜ੍ਹੋ: Daily Hukamnama 5 April : ਬੁੱਧਵਾਰ, ੨੩ ਚੇਤ, ੫ ਅਪ੍ਰੈਲ, ੨੦੨੩ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ