ETV Bharat / state

Children Released From Orphanages: 'ਬੇਸਹਾਰਾ ਬੱਚਿਆਂ ਨੂੰ ਰੁਜ਼ਗਾਰ ਦੇਣ ਲਈ ਨਵੇਂ ਰਾਹ ਸਿਰਜੇਗੀ ਸੂਬਾ ਸਰਕਾਰ' - Punjab Goverment

ਇੰਟਰਨੈਸ਼ਨਲ ਫਾਊਂਡੇਸ਼ਨ ਦੇ ਸਥਾਪਨਾ ਦਿਵਸ ਮੌਕੇ ਐੱਸਜੀਬੀ ਰੱਬੀ ਰੂਹਾਂ ਘਰ ਦੇ ਉਦਘਾਟਨ ਸਮਾਰੋਹ ਸਮੇਂ ਪੰਜਾਬ ਦੇ ਸਮਾਜਿਕ ਸੁਰੱਖਿਆ ਇਸਤਰੀ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਵਾਮੀ ਸ਼ੰਕਰਾ ਨੰਦ ਮਹਾਰਾਜ ਜੀ ਭੂਰੀ ਵਾਲਿਆਂ ਦਾ ਧਾਰਮਿਕ ਪੱਖ ਦੇ ਨਾਲ-ਨਾਲ ਸਮਾਜ ਸੇਵਾ 'ਚ ਵੱਡਾ ਯੋਗਦਾਨ ਹੈ। ਸਟੇਟ ਆਫਟਰ ਕੇਅਰ ਹੋਮ ਉਹ ਸੰਸਥਾ ਹੈ, ਜਿਥੇ ਬੱਚਿਆਂ ਨੂੰ 18 ਸਾਲ ਦੀ ਉਮਰ ਤੋਂ ਚਿਲਡਰਨ ਕੇਅਰ ਹੋਮ ਵਿਚ ਛੁੱਟੀ ਮਿਲਣ ਤੋਂ ਬਾਅਦ ਰੱਖਿਆ ਜਾਂਦਾ ਹੈ।

State aftercare homes are proving to be a boon for children released from orphanages: Dr. Baljit Kaur
Children Released From Orphanages: 'ਬੇਸਹਾਰਾ ਬੱਚਿਆਂ ਨੂੰ ਰੁਜ਼ਗਾਰ ਦੇਣ ਲਈ ਨਵੇਂ ਰਾਹ ਸਿਰਜੇਗੀ ਸੂਬਾ ਸਰਕਾਰ'
author img

By

Published : May 4, 2023, 1:50 PM IST

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਬਾਲ ਘਰਾਂ ਤੋਂ ਰਿਲੀਵ ਬੱਚਿਆਂ ਨੂੰ ਸਟੇਟ ਆਫਟਰ ਕੇਅਰ ਹੋਮ 'ਚ ਦੇਖਭਾਲ ਲਈ ਆਤਮ ਨਿਰਭਰ ਬਣਾਉਣ ਦਾ ਦਾਅਵਾ ਕੀਤਾ ਗਿਆ। ਇਸ ਲਈ ਸਰਕਾਰ ਵੱਲੋਂ ਹੈਲਪਲਾਈਨ ਨੰਬਰ ਵੀ ਦਿੱਤਾ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਾਲ ਘਰ ਤੋਂ ਰਲੀਵ ਹੋਏ ਬੱਚੇ, ਜਿਨ੍ਹਾਂ ਦੀ ਪੜ੍ਹਾਈ ਅਤੇ ਸਿਖਲਾਈ ਬਾਲ ਘਰਾਂ ਵਿੱਚ ਅਧੂਰੀ ਰਹਿ ਜਾਂਦੀ ਹੈ, ਨੂੰ ਸਿੱਖਿਅਤ ਤੇ ਹੁਨਰਮੰਦ ਬਣਾਉਣ ਲਈ 18 ਤੋਂ 21 ਸਾਲ ਦੀ ਉਮਰ ਤੱਕ ਸਟੇਟ ਆਫਟਰ ਕੇਅਰ ਹੋਮ ਵਿੱਚ ਰੱਖਿਆ ਜਾਂਦਾ ਹੈ ਤਾਂ ਜੋ ਉਹ ਆਤਮ ਨਿਰਭਰ ਬਣ ਸਕਣ।

ਦੋ ਸਟੇਟ ਆਫਟਰ ਕੇਅਰ ਹੋਮ ਸਥਾਪਿਤ: ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵਲੋਂ ਲੜਕੀਆਂ ਲਈ ਅੰਮ੍ਰਿਤਸਰ ਅਤੇ ਲੜਕਿਆਂ ਲਈ ਲੁਧਿਆਣਾ ਵਿਖੇ ਦੋ ਸਟੇਟ ਆਫਟਰ ਕੇਅਰ ਹੋਮ ਚਲਾਏ ਜਾ ਰਹੇ ਹਨ। ਇਨ੍ਹਾਂ ਸੰਸਥਾਵਾਂ ਵਿੱਚ 18 ਤੋਂ 21 ਸਾਲ ਦੇ ਬੱਚਿਆਂ ਦੀ ਦੇਖਭਾਲ, ਭੋਜਨ, ਕੱਪੜੇ, ਸਿੱਖਿਆ, ਡਾਕਟਰੀ ਸਹਾਇਤਾ, ਮੁਫਤ ਰਹਿਣ ਅਤੇ ਰਹਿਣ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਕਿੱਤਾਮੁਖੀ ਸਿਖਲਾਈ ਮੁਹੱਈਆ ਕਾਰਵਾਈ ਜਾਂਦੀ ਹੈ। ਇਸ ਸਕੀਮ ਦਾ ਲਾਭ ਲੋੜਵੰਦ ਬੱਚੇ ਲੈ ਸਕਦੇ ਹਨ ਤੇ ਕਿਸੇ ਦਸਤਾਵੇਜ਼ ਦੀ ਜਰੂਰਤ ਨਹੀਂ ਹੈ।

ਹੈਲਪਲਾਈਨ ਨੰਬਰ ਜਾਰੀ: ਉਨ੍ਹਾਂ ਕਿਹਾ ਕਿ ਇਸ ਸਕੀਮ ਬਾਰੇ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਾਲ ਜਾਂ ਹੈਲਪਲਾਈਨ ਨੰਬਰ 1098 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਕਿਸੇ ਵੀ ਸ਼ਿਕਾਇਤ ਦੀ ਸੂਰਤ ਵਿੱਚ ਸਬੰਧਤ ਡਿਪਟੀ ਕਮਿਸ਼ਨਰ ਅਤੇ ਮੁੱਖ ਦਫ਼ਤਰ ਨਾਲ ਹੈਲਪਲਾਈਨ 0172-2608746 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਉਪਰਾਲਾ ਰਾਜ ਵਿੱਚ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਕੀ ਹਨ ਸਟੇਟ ਆਫਟਰ ਕੇਅਰ ਹੋਮ ? ਸਟੇਟ ਆਫਟਰ ਕੇਅਰ ਹੋਮ ਉਹ ਸੰਸਥਾ ਹੈ ਜਿਥੇ ਬੱਚਿਆਂ ਨੂੰ 18 ਸਾਲ ਦੀ ਉਮਰ ਤੋਂ ਚਿਲਡਰਨ ਕੇਅਰ ਹੋਮ ਵਿਚ ਛੁੱਟੀ ਮਿਲਣ ਤੋਂ ਬਾਅਦ ਰੱਖਿਆ ਜਾਂਦਾ ਹੈ। ਜਿਥੇ ਇਹਨਾਂ ਬੱਚਿਆਂ ਦੀ ਦੇਖਭਾਲ ਲਈ ਪ੍ਰਬੰਧ ਮੁਕੰਮਲ ਹੁੰਦੇ ਹਨ। ਇਥੇ ਰਹਿਣ ਲਈ ਕੋਈ ਵੀ ਕਾਗਜ਼ੀ ਕਾਰਵਾਈ ਜ਼ਰੂਰੀ ਨਹੀਂ ਹੁੰਦੀ।

ਇਹ ਵੀ ਪੜ੍ਹੋ : ਅਮਰੀਕਾ ਵਿੱਚ ਕਪੂਰਥਲਾ ਦੇ ਦੋ ਭਰਾਵਾਂ ਦਾ ਕਤਲ, ਪੈਸਿਆਂ ਦੇ ਲੈਣ-ਦੇਣ ਦਾ ਸੀ ਕਲੇਸ਼

ਮੀਡੀਆਂ ਨੂੰ ਜਾਣਕਾਰੀ ਦਿੰਦੇ ਹੋਏ ਬਾਲ ਵਿਕਾਸ ਮੰਤਰੀ ਨੇ ਦੱਸਿਆ ਪੰਜਾਬ ਭਰ ਦੇ ਅਨਾਥ ਤੇ ਬੇਸਹਾਰਾ ਆਸ਼ਰਮਾਂ 'ਚ ਰਹਿੰਦੇ ਲੜਕੇ-ਲੜਕੀਆਂ ਨੂੰ ਪੜ੍ਹਾਈ ਉਪਰੰਤ ਵੱਖ-ਵੱਖ ਸਰਕਾਰ ਵਿਭਾਗਾਂ 'ਚ ਰੁਜਗਾਰ ਦੇਣ ਲਈ ਯੋਜਨਾ ਉਲੀਕੀ ਜਾ ਰਹੀ ਹੈ, ਜੁਵੇਨਾਈਲ ਜਸਟਿਸ ਐਕਟ ਅਧੀਨ ਕਿਸੇ ਵੀ ਬਾਲ ਆਸ਼ਰਮ 'ਚ 18 ਸਾਲ ਤਕ ਅਤੇ ਬਾਅਦ 'ਚ ਸਟੇਟ ਆਫਟਰ ਕੇਅਰ ਹੋਮ 'ਚ 21 ਸਾਲ ਤੱਕ ਰਹਿਣ ਵਾਲੇ ਬੱਚਿਆਂ ਨੂੰ ਇੱਕ ਦਮ ਸਵੈ-ਨਿਰਭਰ ਹੋਣ ਲਈ ਮਿਹਨਤ ਕਰਨੀ ਪੈਂਦੀ ਹੈ ਪਰੰਤੂ ਚਾਹੁੰਦੇ ਹੋਏ ਐੱਸਜੀਬੀ ਰੱਬੀ ਰੂਹਾਂ ਘਰ ਵਰਗੇ ਆਸ਼ਰਮਾਂ 'ਚ ਰਹਿੰਦੇ ਦਿਮਾਗੀ ਤੌਰ 'ਤੇ ਪਰੇਸ਼ਾਨ ਔਰਤਾਂ ਅਤੇ ਅੰਗਹੀਣ ਮੈਂਬਰਾਂ ਨੂੰ ਸਰਕਾਰੀ ਸੁਵਿਧਾਵਾਂ ਦੀ ਪੂਰਤੀ ਲਈ ਆਸ਼ਰਮਾਂ 'ਚ ਹੀ ਡਾਕਟਰਾਂ ਦੀ ਟੀਮ ਅਤੇ ਸਾਜੋ ਸਮਾਨ ਭੇਜ ਕੇ ਸਰਟੀਫਿਕੇਟ ਜਾਰੀ ਕਰਨ ਲਈ ਮੁੱਖ ਮੰਤਰੀ ਨਾਲ ਵਿਚਾਰ ਵਿਟਾਂਦਰਾ ਕੀਤਾ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.